July 2, 2025

Punjab Speaks Team / Panjab
ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ ਅੱਜ ਪਿੰਡ ਡੋਗਰਾਂਵਾਲ ਵਿਖੇ ਤਿੰਨ ਨਸ਼ਾ ਤਸਕਰਾਂ ਵਲੋਂ ਪੰਚਾਇਤੀ ਜ਼ਮੀਨ ਉੱਪਰ ਕੀਤੀਆਂ ਗਈਆਂ ਨਾਜਾਇਜ਼ ਉਸਾਰੀਆਂ ‘ਤੇ ਪ੍ਰਸ਼ਾਸਨ ਦਾ ਪੀਲਾ ਪੰਜਾ ਚਲਾਇਆ ਗਿਆ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਐਸ.ਐਸ.ਪੀ ਕਪੂਰਥਲਾ ਗੌਰਵ ਤੂਰਾ ਨੇ ਦੱਸਿਆ ਕਿ ਬੀ.ਡੀ.ਪੀ.ਓ ਢਿਲਵਾਂ ਵਲੋਂ ਦਿੱਤੇ ਹੁਕਮਾਂ ‘ਤੇ ਕਾਰਵਾਈ ਕਰਦਿਆਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਵਲੋਂ ਡੋਗਰਾਂਵਾਲ ਪਿੰਡ ‘ਚ ਤਿੰਨ ਨਸ਼ਾ ਤਸਕਰਾਂ ਵਲੋਂ ਪੰਚਾਇਤ ਜ਼ਮੀਨ ਉੱਪਰ ਕੀਤੀਆਂ ਨਾਜਾਇਜ਼ ਉਸਾਰੀਆਂ ਉੱਪਰ ਕੀਤੇ ਕਬਜ਼ੇ ‘ਤੇ ਡਿੱਚ ਮਸ਼ੀਨ ਚਲਾਈ ਗਈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਤਿੰਨੋਂ ਤਸਕਰਾਂ ‘ਤੇ ਪਹਿਲਾਂ ਤੋਂ ਹੀ ਵੱਖ-ਵੱਖ ਥਾਣਿਆਂ ‘ਚ ਐੱਨ.ਡੀ.ਪੀ.ਐਸ. ਦੇ 19 ਪਰਚੇ ਦਰਜ ਸਨ ਅਤੇ ਵੱਡੀ ਮਾਤਰਾ ਵਿਚ ਨਸ਼ਾ ਵੀ ਬਰਾਮਦ ਕੀਤਾ ਗਿਆ ਸੀ। ਇਨ੍ਹਾਂ ਵਿਚ ਰਾਜਵਿੰਦਰ ਸਿੰਘ ਉਰਫ ਰਾਜੂ ਪੁੱਤਰ ਬੂਆ ਸਿੰਘ ਵਾਸੀ ਡੋਗਰਾਂਵਾਲ ‘ਤੇ ਐੱਨ.ਡੀ.ਪੀ.ਐਸ. ਐਕਟ ਅਧੀਨ 7, ਸੁਖਜਿੰਦਰ ਸਿੰਘ ਉਰਫ ਕਾਕਾ ਪੁੱਤਰ ਬਲਕਾਰ ਸਿੰਘ ਵਾਸੀ ਡੋਗਰਾਂਵਾਲ ‘ਤੇ 4 , ਸੁਖਚੈਨ ਸਿੰਘ ਉਰਫ ਦਿਲਬਰ ਸਿੰਘ ਵਾਸੀ ਡੋਗਰਾਂਵਾਲ ‘ਤੇ 3 ,ਮਨਦੀਪ ਸਿੰਘ ਪੁੱਤਰ ਬੂਆ ਸਿੰਘ ਵਾਸੀ ਡੋਗਰਾਂਵਾਲ ‘ਤੇ 2 ਅਤੇ ਬੂਆ ਸਿੰਘ ਪੁੱਤਰ ਅਜੀਤ ਸਿੰਘ ਵਾਸੀ ਡੋਗਰਾਂਵਾਲ ‘ਤੇ ਐੱਨ.ਡੀ.ਪੀ.ਐਸ. ਦੇ 3 ਮਾਮਲੇ ਦਰਜ ਸਨ।
