July 5, 2025

Punjab Speaks Team / Panjab
ਪੁਲਿਸ ਥਾਣਾ ਸਦਰ ਨਵਾਂਸ਼ਹਿਰ ਦੇ ਪਿੰਡ ਮੱਲਪੁਰ ਅੜਕਾਂ ਵਿਖੇ ਖਾਣਾ ਖਾਣ ਤੋਂ ਬਾਅਦ ਦੋ ਸਾਲ ਅਤੇ ਪੰਜ ਸਾਲ ਦੇ ਬੱਚੇ ਦੀ ਸਿਹਤ ਵਿਗੜੀ ਜਿਨ੍ਹਾਂ ਨੂੰ ਇਲਾਜ ਲਈ ਸਰਕਾਰੀ ਹਸਪਤਾਲ ਬੰਗਾ ਲਿਜਾਇਆ ਗਿਆ। ਹਸਪਤਾਲ 'ਚ ਪੰਜ ਸਾਲਾ ਰਾਹੁਲ ਦੀ ਮੌਤ ਹੋ ਗਈ ਹੈ। ਜਦਕਿ 2 ਸਾਲਾ ਬੱਚੇ ਸੰਦੀਪ ਨੂੰ ਇਲਾਜ ਲਈ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਹੈ। ਜਿਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ।
ਜਾਣਕਾਰੀ ਅਨੁਸਾਰ ਹੀਰਾ ਲਾਲ ਮੁਖੀਆ ਨੇ ਦੱਸਿਆ ਕਿ ਉਹ ਪਿੰਡ ਮੱਲਪੁਰ ਅੜਕਾਂ ਵਿਖੇ ਰਹਿੰਦੇ ਹਨ ਅਤੇ ਝੋਨਾ ਲਗਾਉਣ ਦਾ ਕੰਮ ਕਰਦੇ ਹਨ। ਉਹ ਅਤੇ ਉਸ ਦੀ ਪਤਨੀ ਖੇਤਾਂ ਵਿਚ ਝੋਨਾ ਲਗਾ ਰਹੇ ਸਨ ਕਿ ਉਨ੍ਹਾਂ ਦੀ ਲੜਕੀ ਦਾ ਫੋਨ ਆਇਆ ਕਿ 5 ਸਾਲਾ ਰਾਹੂਲ ਅਤੇ 2 ਸਾਲਾ ਸੰਦੀਪ ਦੀ ਸਿਹਤ ਖਰਾਬ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਘਰ ਪੁੱਜ ਤੇ ਉਨ੍ਹਾਂ ਨੇ ਦੋਨਾਂ ਨੂੰ ਸਿਵਲ ਹਸਪਤਾਲ ਬੰਗਾ ਦਾਖਲ ਕਰਵਾਇਆ। ਜਿਥੋਂ ਉਨ੍ਹਾਂ ਨੂੰ ਰੈਫਰ ਕਰਨ ਤੇ ਰਾਹੁਲ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾਖਲ ਕਰਵਾਇਆ। ਜਿਥੇ ਉਸ ਦੀ ਮੌਤ ਹੋ ਗਈ ਹੈ। ਜਦਕਿ 2 ਸਾਲਾ ਸੰਦੀਪ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕੀਤਾ ਗਿਆ ਹੈ।
Health Of Two Children Deteriorates After Eating Roti In Nawanshahr 5 Year Old Dies Second Referred To Pgi Chandigarh
