July 5, 2025

Punjab Speaks Team / Panjab
ਅੰਮ੍ਰਿਤਸਰ 'ਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਹੈ ਕਿ ਮਹਿਤਾ ਦੇ ਪਿੰਡ ਚੰਨਣ ਕੇ ਦੇ ਗੁਰਦੁਆਰਾ ਸਾਹਿਬ ਦੇ ਬਾਹਰ 3 ਬਾਈਕ ਸਵਾਰ ਬਦਮਾਸ਼ਾਂ ਨੇ ਇਕ ਨੌਜਵਾਨ 'ਤੇ ਤਾਬੜ ਤੋੜ ਗੋਲੀਆਂ ਚਲਾਈਆਂ। ਇਸ ਘਟਨਾ ਵਿਚ ਉਸ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।
ਦਵਿੰਦਰ ਬੰਬੀਹਾ ਗੈਂਗ ਦੇ ਮੈਂਬਰ ਬਾਈਕ 'ਤੇ ਆਏ। ਮੁਲਜ਼ਮਾਂ ਨੇ ਚਿਹਰੇ ਢੱਕੇ ਹੋਏ ਸਨ। ਜੁਗਰਾਜ ਸਿੰਘ ਨੇ ਆਪਣਾ ਮੋਟਰਸਾਈਕਲ ਛੱਡ ਕੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਬਦਮਾਸ਼ਾਂ ਨੇ ਉਸਨੂੰ ਘੇਰ ਲਿਆ ਅਤੇ ਗੋਲੀਆਂ ਮਾਰਨੀਆਂ ਸ਼ੁਰੂ ਕਰਤੀਆਂ। ਕਤਲ ਤੋਂ ਬਾਅਦ, ਤਿੰਨੋਂ ਫਰਾਰ ਹੋ ਗਏ।ਮ੍ਰਿਤਕ ਦੀ ਪਛਾਣ ਜੁਗਰਾਜ ਸਿੰਘ ਵਜੋਂ ਹੋਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਹੈ।
ਅੰਮ੍ਰਿਤਸਰ ਦਿਹਾਤੀ ਖੇਤਰ ਦੇ ਮਹਿਤਾ ਥਾਣੇ ਅਧੀਨ ਆਉਂਦੇ ਚੰਨਣ ਕੇ ਪਿੰਡ ਵਿੱਚ ਸ਼ਨੀਵਾਰ ਦੁਪਹਿਰ ਨੂੰ ਜੁਗਰਾਜ ਸਿੰਘ ਨਾਮ ਦੇ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ, ਉਸ ਦੀ ਬੰਬੀਹਾ ਗੈਂਗ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਹੈ। ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਡੋਨੀ ਬੱਲ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਸ ਦੀ ਜ਼ਿੰਮੇਵਾਰੀ ਲਈ ਹੈ।
Gangster Connection Behind Murder Of Youth In Amritsar Bambiha Group Takes Responsibility
