October 16, 2025
Punjab Speaks Team / Panjab
ਪੰਜਾਬ ਦੇ ਹਰਗੋਬਿੰਦਪੁਰ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਸ ਨੇ ਲੋਕਾਂ ਵਿਚਾਲੇ ਦਹਿਸ਼ਤ ਮਚਾ ਦਿੱਤੀ ਹੈ। ਦੱਸ ਦੇਈਏ ਕਿ ਘੁਮਾਣ ਕਸਬੇ ਵਿੱਚ, ਮੋਟਰਸਾਈਕਲ 'ਤੇ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਆਮ ਆਦਮੀ ਪਾਰਟੀ ਦੇ ਪੰਚਾਇਤ ਮੈਂਬਰ ਅਤੇ ਦੁਕਾਨਦਾਰ ਯੂਨੀਅਨ ਦੇ ਪ੍ਰਧਾਨ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਏ। ਇਸ ਵਾਰਦਾਤ ਤੋਂ ਬਾਅਦ ਲੋਕਾਂ ਵਿੱਚ ਡਰ ਦਾ ਮਾਹੌਲ ਹੈ। ਆਮ ਆਦਮੀ ਪਾਰਟੀ ਦੇ ਮੌਜੂਦਾ ਪੰਚਾਇਤ ਮੈਂਬਰ ਅਤੇ ਦੁਕਾਨਦਾਰ ਯੂਨੀਅਨ ਦਾ ਪ੍ਰਧਾਨ ਗੁਰਜੀਤ ਸਿੰਘ ਪੁੱਤਰ ਹਜ਼ਾਰਾ ਸਿੰਘ ਨਿਵਾਸੀ ਘੁਮਾਣ ਆਪਣੀ ਦੁਕਾਨ, ਜੰਬਾ ਕਲੈਕਸ਼ਨ 'ਤੇ ਬੈਠਾ ਸੀ।
ਇਸ ਦੌਰਾਨ ਦੋ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਏ ਅਤੇ ਗੁਰਜੀਤ ਸਿੰਘ 'ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਜ਼ਖਮੀ ਹੋ ਗਿਆ। ਹਮਲਾਵਰ ਮੌਕੇ ਤੋਂ ਭੱਜ ਗਏ। ਇਸ ਦੌਰਾਨ, ਗੁਰਜੀਤ ਸਿੰਘ ਦੇ ਪਰਿਵਾਰ ਨੇ ਉਸਨੂੰ ਤੁਰੰਤ ਇਲਾਜ ਲਈ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਦੌਰਾਨ, ਘੁਮਾਣ ਥਾਣੇ ਦੀ ਪੁਲਿਸ ਮੌਕੇ 'ਤੇ ਪਹੁੰਚੀ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Aap Leader Shot Dead In Punjab Panic Spreads In The Area