October 22, 2025
Punjab Speaks Team / Panjab
ਡੇਰਾ ਬਾਬਾ ਨਾਨਕ ਇਲਾਕੇ ਵਿੱਚ ਦਿਵਾਲੀ ਮਨਾਉਣ ਦੌਰਾਨ ਇੱਕ ਘਰ ਵਿੱਚ ਧਮਾਕਾ ਹੋ ਗਿਆ, ਜਿਸ ਕਾਰਨ ਘਰ ਦੇ ਸੱਤ ਲੋਕ ਜ਼ਖਮੀ ਹੋ ਗਏ। ਜ਼ਖਮੀ ਪਰਿਵਾਰਕ ਮੈਂਬਰਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਇਸ ਦੌਰਾਨ ਇਕ ਨੌਜਵਾਨ ਦੀ ਮੌਤ ਹੋ ਗਈ।ਪਰਿਵਾਰ ਦੇ ਬਿਆਨ ਅਨੁਸਾਰ, ਧਮਾਕਾ ਪਟਾਕੇ ਚਲਾਉਣ ਦੌਰਾਨ ਹੋਇਆ। ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਧਮਾਕੇ ਦਾ ਕਾਰਨ ਠੀਕ ਤੌਰ ਤੇ ਪਤਾ ਨਹੀਂ ਲੱਗਿਆ। ਮਹਿੰਦਰ ਸਿੰਘ, ਪਰਿਵਾਰ ਦੇ ਇਕ ਮੈਂਬਰ ਨੇ ਦੱਸਿਆ ਕਿ ਰਾਤ ਦੇ ਕਰੀਬ 10 ਵਜੇ ਘਰ ਵਿੱਚ ਵੱਡਾ ਧਮਾਕਾ ਹੋਇਆ, ਜਿਸ ਤੋਂ ਬਾਅਦ ਉਹ ਇੱਕ ਕਿਲੋਮੀਟਰ ਦੌੜ ਕੇ ਪੁੱਜੇ।
ਉਥੇ ਜਖਮੀ ਬੱਚਿਆਂ ਅਤੇ ਪਰਿਵਾਰਕ ਮੈਂਬਰਾਂ ਨੂੰ ਗੱਡੀਆਂ ਵਿੱਚ ਪਾ ਕੇ ਹਸਪਤਾਲ ਲਿਆਂਦਾ ਗਿਆ। ਪਰਿਵਾਰ ਨੇ ਮੀਡੀਆ ਅਤੇ ਸੰਗਤਾਂ ਤੋਂ ਅਪੀਲ ਕੀਤੀ ਹੈ ਕਿ ਉਹ ਘਰੀਬ ਪਰਿਵਾਰ ਦੀ ਮਦਦ ਕਰਨ ਅਤੇ ਜ਼ਖਮੀ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ। ਪਰਿਵਾਰਕ ਮੈਂਬਰਾਂ ਨੇ ਕਿਹਾ ਕਿ ਇਹ ਪਰਿਵਾਰ ਬਹੁਤ ਹੀ ਗਰੀਬ ਹੈ ਅਤੇ ਇਸ ਸਮੇਂ ਉਹਨਾਂ ਨੂੰ ਵੱਧ ਤੋਂ ਵੱਧ ਸਹਾਇਤਾ ਦੀ ਲੋੜ ਹੈ। ਸਥਾਨਕ ਪ੍ਰਸ਼ਾਸਨ ਅਤੇ ਸੰਗਤਾਂ ਨੇ ਵੀ ਪਰਿਵਾਰ ਦੀ ਮਦਦ ਕਰਨ ਲਈ ਕਾਰਵਾਈ ਕਰਨ ਦੀ ਗੱਲ ਕੀਤੀ ਹੈ, ਤਾਂ ਕਿ ਜ਼ਖਮੀ ਲੋਕਾਂ ਦਾ ਇਲਾਜ ਤੇ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।
Blast In Dharmabad Village Of Dera Baba Nanak One Dead And Six Seriously Injured This Reason Revealed