ਬਾਲੀਵੁੱਡ ਦੀ ਮੰਦਭਾਗੀ ਖ਼ਬਰ: ਮਸ਼ਹੂਰ ਅਦਾਕਾਰ ਸਤੀਸ਼ ਸ਼ਾਹ ਦਾ 74 ਸਾਲ ਦੀ ਉਮਰ ਵਿੱਚ ਦੇਹਾਂਤ
October 25, 2025
Punjab Speaks Team / Panjab
ਬਾਲੀਵੁੱਡ ਇੰਡਸਟਰੀ ਤੋਂ ਇਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬਾਲੀਵੁੱਡ ਅਤੇ ਟੈਲੀਵਿਜ਼ਨ ਦੇ ਮਸ਼ਹੂਰ ਅਦਾਕਾਰ ਸਤੀਸ਼ ਸ਼ਾਹ ਦਾ ਦੇਹਾਂਤ ਹੋ ਗਿਆ ਹੈ। ਉਨ੍ਹਾਂ ਨੇ 25 ਅਕਤੂਬਰ ਨੂੰ ਦੁਪਹਿਰ 2:30 ਵਜੇ ਆਖਰੀ ਸਾਹ ਲਿਆ। ਰਿਪੋਰਟਾਂ ਅਨੁਸਾਰ ਸਤੀਸ਼ ਕਿਡਨੀ ਨਾਲ ਸਬੰਧਤ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦੇ ਮੈਨੇਜਰ ਨੇ ਗੱਲਬਾਤ ਵਿੱਚ ਅਦਾਕਾਰ ਦੀ ਮੌਤ ਦੀ ਪੁਸ਼ਟੀ ਕੀਤੀ। ਸਤੀਸ਼ ਸ਼ਾਹ ਦਾ ਅੰਤਿਮ ਸੰਸਕਾਰ 26 ਅਕਤੂਬਰ ਨੂੰ ਕੀਤਾ ਜਾਵੇਗਾ। ਉਨ੍ਹਾਂ ਦੀ ਦੇਹ ਇਸ ਸਮੇਂ ਹਸਪਤਾਲ ਵਿੱਚ ਹੈ।
Unfortunate News From Bollywood Famous Actor Satish Shah Passes Away At The Age Of 74
Recommended News
Trending
Punjab Speaks/Punjab
Just Now