October 25, 2025
Punjab Speaks Team / Panjab
ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਲਈ ਸ਼੍ਰੋਮਣੀ ਅਕਾਲੀ ਦਲ (SAD) ਦੀ ਉਮੀਦਵਾਰ ਬੀਬੀ ਸੁਖਵਿੰਦਰ ਕੌਰ ਰੰਧਾਵਾ ਦੀ ਧੀ ਕੰਚਨਪ੍ਰੀਤ ਕੌਰ ਤੇ ਜਵਾਈ ਅੰਮ੍ਰਿਤਪਾਲ ਸਿੰਘ ਸਮੇਤ ਪਿੰਡ ਗੱਗੋਬੁਆ ਦੇ ਸਰਪੰਚ ਪਰਮਜੀਤ ਸਿੰਘ ਪੰਮਾ, ਪੂਰਨ ਸਿੰਘ ਝਬਾਲ, ਅਜਮੇਰ ਸਿੰਘ ਕਾਕਾ ਛਾਪਾ ਤੇ ਸੋਨੂੰ ਦੋਦੇ ਤੋਂ ਇਲਾਵਾ 20 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਸ਼ੁੱਕਰਵਾਰ ਰਾਤ ਥਾਣਾ ਸਿਟੀ ਤਰਨਤਾਰਨ ਵਿਖੇ ਚੋਣ ਜ਼ਾਬਤੇ ਦੀ ਉਲੰਘਣ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਸਬੰਧੀ ਜ਼ਿਲ੍ਹਾ ਪੰਚਾਇਤ ਦੇ ਸਾਬਕਾ ਮੈਂਬਰ ਤੇ ਸਰਪੰਚ ਮੁਨੀਸ਼ ਕੁਮਾਰ ਮੋਨੂੰ ਚੀਮਾ ਨੇ ਜ਼ਿਲ੍ਹਾ ਚੋਣ ਅਧਿਕਾਰੀ ਨੂੰ ਲਿਖਤੀ ਸ਼ਿਕਾਇਤ ਦਿੱਤੀ ਸੀ, ਜਿਸ ਦੇ ਆਧਾਰ 'ਤੇ ਇਹ ਕਾਰਵਾਈ ਹੋਈ ਹੈ। ਦੂਜੇ ਪਾਸੇ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਇਸ ਕਾਰਵਾਈ ਦਾ ਵਿਰੋਧ ਕੀਤਾ ਤੇ ਅੱਜ ਝਬਾਲ ਚੌਕ 'ਚ ਧਰਨਾ ਲਗਾ ਕੇ ਇਸ ਨੂੰ ਪੰਜਾਬ ਸਰਕਾਰ ਦੀ ਬੁਖ਼ਲਾਹਟ ਦੱਸਿਆ। ਉਨ੍ਹਾਂ ਕਿਹਾ ਕਿ ਇਸ ਹਲਕੇ ਤੋਂ ਅਕਾਲੀ ਦਲ ਦੀ ਜਿੱਤ ਹੁੰਦੀ ਦੇਖ ਕੇ 'ਆਪ' ਸਰਕਾਰ ਘਬਰਾ ਗਈ ਹੈ, ਇਸੇ ਕਾਰਨ ਕੋਝੀਆਂ ਹਰਕਤਾਂ 'ਤੇ ਉਤਰ ਆਈ ਹੈ।
Case Registered Against Akali Candidate Bibi Randhawa S Daughter And Others For Violating The Model Code Of Conduct Sukhbir Badal Sits On Dharna