Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਨਵਜੋਤ ਕੌਰ ਦੇ ਗੰਭੀਰ ਇਲਜ਼ਾਮ—ਵੜਿੰਗ ਅਤੇ ਬਾਜਵਾ ਨਿਸ਼ਾਨੇ ’ਤੇ…
December 8, 2025
Navjot-Kaur-s-Serious-Allegation

Punjab Speaks Team / Panjab

ਅੰਮ੍ਰਿਤਸਰ, 08 ਦਸੰਬਰ 2025 :- ਪੰਜਾਬ ਕਾਂਗਰਸ (Punjab Congress) ਦੇ ਸਾਬਕਾ ਪ੍ਰਧਾਨ ਤੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ (Navjot Singh Sidhu) ਦੀ ਪਤਨੀ ਡਾ. ਨਵਜੋਤ ਕੌਰ ਇਕ ਵਾਰ ਫਿਰ ਕਾਂਗਰਸ (Punjab Congress) ‘ਤੇ ਭੜਕੀ ਹੈ। ਉਨ੍ਹਾਂ ਇਕ ਟੀਵੀ ਚੈਨਲ ਨੂੰ ਦਿੱਤੇ ਇੰਟਰਵਿਊ ‘ਚ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ‘ਤੇ ਨਿਸ਼ਾਨਾ ਵਿੰਨ੍ਹਿਆ ਹੈ ਅਤੇ ਪੈਸੇ ਲੈਣ ਵਰਗੇ ਗੰਭੀਰ ਇਲਜ਼ਾਮ ਲਗਾਏ ਹਨ। ਉਨ੍ਹਾਂ ਦੋਸ਼ ਲਾਇਆ ਹੈ ਕਿ ਮਜੀਠੀਆ ਉਨ੍ਹਾਂ ਨੂੰ ਉਹ ਸੂਚੀ ਦੇਣ ਲਈ ਤਿਆਰ ਹਨ, ਜਿਸ ਵਿਚ ਉਨ੍ਹਾਂ ਦੇ ਪਰਿਵਾਰ ਨੂੰ ਹਰਾਉਣ ਲਈ ਆਗੂਆਂ ਨੇ ਪੈਸੇ ਵੰਡੇ।

ਧੜੇਬੰਦੀ ਕਾਰਨ ਨਹੀਂ ਜਿੱਤ ਰਹੀ ਕਾਂਗਰਸ

ਇੰਟਰਵਿਊ ਦਿੰਦਿਆਂ ਨਵਜੋਤ ਕੌਰ ਨੇ ਕਿਹਾ ਕਿ ਪੰਜਾਬ ਦੇ ਚਾਰ ਆਗੂ ਮੁੱਖ ਮੰਤਰੀ ਬਣਨਾ ਚਾਹੁੰਦੇ ਹਨ। ਧੜੇਬੰਦੀ ਕਾਰਨ ਹੀ ਕਾਂਗਰਸ ਜਿੱਤ ਨਹੀਂ ਰਹੀ। ਉਨ੍ਹਾਂ ਦੋਸ਼ ਲਾਇਆ ਕਿ ਸੁਖਜਿੰਦਰ ਸਿੰਘ ਰੰਧਾਵਾ ਉਨ੍ਹਾਂ ਵਿੱਚੋਂ ਇੱਕ ਹਨ ਤੇ ਉਨ੍ਹਾਂ ਦੇ ਸਬੰਧ ਗੈਂਗਸਟਰਾਂ ਨਾਲ ਹਨ। ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ, ਮੌਜੂਦਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੀ ਮੁੱਖ ਮੰਤਰੀ ਦੀ ਦੌੜ ਵਿੱਚ ਹਨ।

ਬਾਜਵਾ ਦੇ ਭਾਜਪਾ ਨਾਲ ਤੇ ਵੜਿੰਗ ਮਾਨ ਨੂੰ ਮਿਲਣ ਜਾਂਦੇ ਚੋਰੀ-ਚੋਰੀ

ਉਨ੍ਹਾਂ ਦੋਸ਼ ਲਾਇਆ ਹੈ ਕਿ ਬਾਜਵਾ ਦੇ ਭਾਜਪਾ ਨਾਲ ਸਬੰਧ ਹਨ ਤੇ ਰਾਜਾ ਵੜਿੰਗ ਰਾਤ ਨੂੰ ਚੋਰੀ-ਚੋਰੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਜਾਂਦੇ ਹਨ। ਜੇਕਰ ਇਹ 4-5 ਚਿਹਰੇ ਹਟਾ ਦਿੱਤੇ ਜਾਣ ਤਾਂ ਪੰਜਾਬ ‘ਚ ਕਾਂਗਰਸ ਜਿੱਤ ਜਾਵੇਗੀ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਬਿਕਰਮ ਮਜੀਠੀਆ ਉਨ੍ਹਾਂ ਨੂੰ ਉਹ ਸੂਚੀ ਦੇਣ ਲਈ ਤਿਆਰ ਹਨ, ਜਿਨ੍ਹਾਂ ਨੇ ਉਨ੍ਹਾਂ ਦੇ ਪਰਿਵਾਰ ਨੂੰ ਹਰਾਉਣ ਲਈ ਪੈਸੇ ਵੰਡੇ।

ਪੈਸਿਆਂ ਬਦਲੇ ਬੁਰਜ ਨੂੰ ਦਿੱਤੀ ਗਈ ਟਿਕਟ

ਡਾ. ਸਿੱਧੂ ਨੇ ਦੋਸ਼ ਲਾਇਆ ਕਿ ਤਰਨਤਾਰਨ ਜ਼ਿਮਨੀ ਚੋਣਾਂ ਦੌਰਾਨ ਟਿਕਟ ਵੇਚੀ ਗਈ। ਜੀਤ ਸਿੰਘ ਰਾਣਾ ਗੰਡੀਵਿੰਡ ਨੇ ਕਾਂਗਰਸ ਦੀ ਸੇਵਾ ਕੀਤੀ, ਪਰ ਟਿਕਟ ਦੇਣ ਸਮੇਂ ਉਸ ਤੋਂ 3 ਕਰੋੜ ਮੰਗੇ ਗਏ। ਬਾਅਦ ‘ਚ ਕਰਨਬੀਰ ਸਿੰਘ ਬੁਰਜ ਨੂੰ ਟਿਕਟ ਦੇ ਦਿੱਤੀ ਗਈ। ਬੁਰਜ ਵੀ ਸ਼ਰੇਆਮ ਬੋਲ ਰਹੇ ਹਨ ਕਿ 5 ਕਰੋੜ ਉਨ੍ਹਾਂ ਰਾਜਾ ਵੜਿੰਗ ਨੂੰ ਤੇ 5 ਕਰੋੜ ਪ੍ਰਤਾਪ ਸਿੰਘ ਬਾਜਵਾ ਨੂੰ ਦਿੱਤੇ ਗਏ।

ਮੇਰੇ ਖਿਲਾਫ਼ ਕੀ, ਮੈਂ ਸਬੂਤ ਦੇਵਾਂਗੀ

ਡਾ. ਸਿੱਧੂ ਨੇ ਇਹ ਵੀ ਕਿਹਾ ਕਿ ਕਾਂਗਰਸ ਇਕੱਠੀ ਹੋ ਜਾਵੇ ਤਾਂ ਅੱਜ ਵੀ ਜਿੱਤਦੀ ਹੈ। ਜੇਕਰ ਇਕ ‘ਤੇ ਸਹਿਮਤੀ ਹੋ ਜਾਵੇ। ਇਨ੍ਹਾਂ ਵਿੱਚੋਂ ਹੀ ਬਣੇ, ਪਰ ਮੰਨ ਤਾਂ ਜਾਣ। ਕੋਈ ਸ਼ਰੀਫ ਚੁੱਕ ਲੈਣ, ਜੋ ਇਨ੍ਹਾਂ ਨੂੰ ਚੰਗਾ ਲੱਗਦਾ ਹੈ, ਸਾਰਿਆਂ ਨੂੰ ਮਨਜ਼ੂਰ ਹੈ।

ਨਵਜੋਤ ਕੌਰ ਨੇ ਕਿਹਾ ਕਿ ਇਕ ਇਲਜ਼ਾਮ ਲਗਾ ਦੇਣ ਕਿ ਉਹ ਜਾਂ ਉਨ੍ਹਾਂ ਦੇ ਪਤੀ ਨਵਜੋਤ ਸਿੰਘ ਸਿੱਧੂ ਇਕ ਵਾਰ ਵੀ ਬਿਨਾਂ ਆਫ਼ੀਸ਼ੀਅਲ ਕੰਮ ਦੇ ਭਾਜਪਾ ਜਾਂ ਆਮ ਆਦਮੀ ਪਾਰਟੀ ਨੂੰ ਮਿਲੇ ਹਨ। ਨਵਜੋਤ ਸਿੰਘ ਸਿੱਧੂ ਪ੍ਰਿਅੰਕਾ ਗਾਂਧੀ ਤੋਂ ਇਲਾਵਾ ਕਿਸੇ ਦਾ ਫੋਨ ਨਹੀਂ ਚੁੱਕਦੇ। ਉਨ੍ਹਾਂ ਖਿਲਾਫ਼ ਕਾਰਵਾਈ ਦੀਆਂ ਗੱਲਾਂ ਹੋ ਰਹੀਆਂ ਹਨ, ਪਰ ਉਹ ਸਬੂਤ ਲੈ ਕੇ ਜਾਣਗੇ ਤੇ ਕਾਰਵਾਈ ਦੀ ਮੰਗ ਕਰਨਗੇ।

Navjot Kaur s Serious Allegations Waring And Bajwa Targeted


Recommended News
Punjab Speaks ad image
Trending
Just Now