Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
29 ਨਵੰਬਰ ਤੱਕ ਨਿਰੰਤਰ ਜਾਰੀ ਰਹੇਗਾ ਲਾਈਟ ਐਂਡ ਸਾਊਡ ਸ਼ੋਅ ਅਤੇ ਡਰੋਨ ਸ਼ੋਅ -ਡਿਪਟੀ ਕਮਿਸ਼ਨਰ
November 27, 2025
Light-And-Sound-Show-And-Drone-S

Punjab Speaks Team / Panjab

ਸ੍ਰੀ ਅਨੰਦਪੁਰ ਸਾਹਿਬ 27 ਨਵੰਬਰ 2025 : ਡਿਪਟੀ ਕਮਿਸ਼ਨਰ ਸ੍ਰੀ ਵਰਜੀਤ ਵਾਲੀਆ ਅਤੇ ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਵੱਲੋਂ ਵਿਰਾਸਤ ਏ ਖਾਲਸਾ ਦੇ ਮੀਟਿੰਗ ਹਾਲ ਵਿੱਚ ਅਧਿਕਾਰੀਆਂ ਨਾਲ ਵਿਸੇਸ਼ ਮੀਟਿੰਗ ਦੌਰਾਨ ਹਦਾਇਤ ਕੀਤੀ ਗਈ ਹੈ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਸ਼ਤਾਬਦੀ ਸਮਾਗਮਾਂ ਦੌਰਾਨ ਸ਼ਰਧਾਲੂਆਂ ਦੀ ਸਹੂਲਤ ਲਈ ਕੀਤੇ ਪ੍ਰਬ਼ੰਧ 29 ਨਵੰਬਰ ਤੱਕ ਜਾਰੀ ਰਹਿਣਗੇ। ਉਨ੍ਹਾਂ ਨੇ ਦੱਸਿਆ ਕਿ ਚਰਨ ਗੰਗਾ ਸਟੇਡੀਅਮ ਵਿੱਚ ਲਾਈਟ ਐਂਡ ਸਾਉਡ ਸੋਅ ਸ਼ਾਮ 5 ਵਜੇ ਹੋਣਗੇ ਅਤੇ ਵਿਰਾਸਤ ਏ ਖਾਲਸਾ ਵਿੱਚ ਡਰੋਨ ਸ਼ੋਅ ਸ਼ਾਮ 6 ਵਜੇ ਹੋਣਗੇ। ਉਨ੍ਹਾਂ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਬਣਾਈ ਗਈ ਟੈਂਟ ਸਿਟੀ ਵਿਚ ਸ਼ਰਧਾਲੂਆਂ ਦੇ ਰਹਿਣ ਲਈ ਮੁਫਤ ਵਿਵਸਥਾ ਕੀਤੀ ਗਈ ਹੈ। ਇਸ ਟੈਂਟ ਸਿਟੀ ਦੀ ਬੁਕਿੰਗ 29 ਨਵੰਬਰ ਤੱਕ ਖੁੱਲੀ ਹੈ, ਸ਼ਰਧਾਲੂ ਪਹਿਲਾ ਦੀ ਤਰਾਂ ਆਪਣੀ ਬੁਕਿੰਗ ਕਰਵਾ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਭਾਈ ਜੈਤਾ ਜੀ ਮੈਮੋਰੀਅਲ ਵਿੱਚ ਵਿਧਾਨ ਸਭਾ ਨੂੰ ਆਮ ਲੋਕਾਂ ਲਈ ਖੋਲਿਆ ਗਿਆ ਹੈ ਸਵੇਰੇ 9 ਵਜੇ ਤੋ ਸ਼ਾਮ ਵਜੇ ਤੱਕ ਆਮ ਲੋਕ ਵਿਧਾਨ ਸਭਾ ਦੇਖ ਸਕਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਸ਼ਟਲ ਬੱਸ ਸਰਵਿਸ ਅਤੇ ਈ ਰਿਕਸ਼ਾ ਦੀ ਮੁਫਤ ਸੇਵਾ ਚੱਲ ਰਹੀ ਹੈ, ਸ਼ਰਧਾਲੂ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਲਈ ਇਸ ਮੁਫਤ ਸਹੂਲਤ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਨੇ ਦੱਸਿਆ ਕਿ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਬਣਾਏ ਗਏ ਹਨ, ਜਿੱਥੇ ਮਾਹਿਰ ਸਿਹਤ ਅਧਿਕਾਰੀ ਅਤੇ ਸਟਾਫ ਤੈਨਾਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਗੁਰੂ ਨਗਰੀ ਵਿੱਚ ਸਾਫ ਸਫਾਈ, ਪੀਣ ਵਾਲਾ ਪਾਣੀ, ਪਖਾਨੇ ਦੀ ਢੁਕਵੀ ਵਿਵਸਥਾ ਕੀਤੀ ਗਈ ਹੈ।

ਐਸ.ਐਸ.ਪੀ ਗੁਲਨੀਤ ਸਿੰਘ ਖੁਰਾਨਾ ਨੇ ਕਿਹਾ ਕਿ ਸ਼ਰਧਾਲੂਆਂ ਦੀ ਸੁਰੱਖਿਆਂ ਲਈ ਅਧਿਕਾਰੀ ਅਤੇ ਕਰਮਚਾਰੀ ਤੈਨਾਤ ਰਹਿਣਗੇ, ਸੁਚਾਰੂ ਟ੍ਰੈਫਿਕ ਵਿਵਸਥਾ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਸਾਡੇ ਅਧਿਕਾਰੀ ਅਤੇ ਕਰਮਚਾਰੀ ਸਮੁੱਚੇ ਸਮਾਗਮ ਵਾਲੇ ਖੇਤਰ ਤੇ ਨਜ਼ਰ ਰੱਖ ਰਹੇ ਹਨ। ਟੈਂਟ ਸਿਟੀ ਵਿੱਚ ਸੁਰੱਖਿਆ ਦੇ ਪੁਖਤਾ ਪ੍ਰਬੰਧ ਹਨ।

ਇਸ ਮੌਕੇ ਚੰਦਰ ਜਯੋਤੀ ਸਿੰਘ ਵਧੀਕ ਡਿਪਟੀ ਕਮਿਸ਼ਨਰ, ਅਭਿਮੰਨਯੂ ਮਲਿਕ ਸਹਾਇਕ ਕਮਿਸ਼ਨਰ, ਅਰਵਿੰਦ ਮੀਨਾ ਐਸ.ਪੀ, ਪੂਜਾ ਸਿਆਲ ਵਧੀਕ ਡਿਪਟੀ ਕਮਿਸ਼ਨਰ (ਜ), ਜਸਪ੍ਰੀਤ ਸਿੰਘ ਐਸ.ਡੀ.ਐਮ ਸ੍ਰੀ ਅਨੰਦਪੁਰ ਸਾਹਿਬ, ਡਾ.ਸੰਜੀਵ ਕੁਮਾਰ ਐਸ.ਡੀ.ਐਮ ਰੂਪਨਗਰ, ਸੁਖਪਾਲ ਸਿੰਘ ਐਸ.ਡੀ.ਐਮ ਮੋਰਿੰਡਾ, ਸਚਿਨ ਪਾਠਕ ਐਸ.ਡੀ.ਐਮ ਨੰਗਲ, ਅਮਰੀਕ ਸਿੰਘ ਸਿੱਧੂ ਐਸ.ਡੀ.ਐਮ ਚਮਕੋਰ ਸਾਹਿਬ, ਹਰਕੀਰਤ ਸਿੰਘ ਡੀ.ਐਸ.ਪੀ ਨੰਗਲ, ਜਸ਼ਨਦੀਪ ਸਿੰਘ ਡੀ.ਐਸ.ਪੀ ਸ੍ਰੀ ਅਨੰਦਪੁਰ ਸਾਹਿਬ, ਡਾ.ਸੁਖਵਿੰਦਰਜੀਤ ਸਿੰਘ ਸਿਵਲ ਸਰਜਨ, ਕਾਰਜਕਾਰੀ ਇੰਜੀਨਿਅਰ ਹਰਜੀਤਪਾਲ ਸਿੰਘ ਤੇ ਵੱਖ ਵੱਖ ਵਿਭਾਗਾ ਦੇ ਅਧਿਕਾਰੀ ਹਾਜ਼ਰ ਸਨ।


Light And Sound Show And Drone Show Will Continue Till November 29 Deputy Commissioner


Recommended News
Punjab Speaks ad image
Trending
Just Now