Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਵਧੀਕ ਡਿਪਟੀ ਕਮਿਸ਼ਨਰ ਨੇ ਸੜਕ ਸੁਰੱਖਿਆ ਕਮੇਟੀ ਦੀ ਕੀਤੀ ਮੀਟਿੰਗ
November 27, 2025
Additional-Deputy-Commissioner-H

Punjab Speaks Team / Panjab

ਸ੍ਰੀ ਮੁਕਤਸਰ ਸਾਹਿਬ, 27 ਨਵੰਬਰ 2025 :ਵਧੀਕ ਡਿਪਟੀ ਕਮਿਸ਼ਨਰ(ਜ) ਗੁਰਪ੍ਰੀਤ ਸਿੰਘ ਥਿੰਦ ਦੀ ਅਗਵਾਈ ਹੇਠ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਦਫਤਰ ਡਿਪਟੀ ਕਮਿਸ਼ਨਰ ਵਿਖੇ ਕੀਤੀ ਗਈ।

ਵਧੀਕ ਡਿਪਟੀ ਕਮਿਸ਼ਨਰ ਨੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰਾਂ ਵਿੱਚ ਅਵਾਰਾਂ ਪਸੂਆਂ ਦੀ ਰੋਕਥਾਮ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ ਅਤੇ ਨਜਾਇਜ ਕਬਜੇ ਹਟਾਉਣ ਲਈ ਪ੍ਰਕਿਰਿਆ ਅਮਲ ਵਿੱਚ ਲਿਆਂਦੀ ਜਾਵੇ ਤਾਂ ਜੋ ਆਵਾਜਾਈ ਦੌਰਾਨ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸੇ ਮੌਕੇ ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਆਵਾਜਾਈ ਨਿਯਮਾਂ ਪ੍ਰਤੀ ਵੱਧ ਤੋਂ ਵੱਧ ਜਾਗਰੂਕਤਾ ਲਈ ਜ਼ਿਆਦਾ ਤੋਂ ਜਿਆਦਾ ਸੈਮੀਨਾਰ ਲਗਾਏ ਜਾਣ ਅਤੇ ਲੋਕਾਂ ਨੂੰ ਆਵਾਜਾਈ ਨਿਯਮਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਜਾਵੇ।

ਇਸ ਮੌਕੇ ਉਹਨਾਂ ਮੰਡੀ ਬੋਰਡ ਅਤੇ ਬੀ.ਐਂਡ.ਆਰ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹੜੀਆਂ ਸੜਕਾਂ ਟੁੱਟੀਆਂ ਹਨ, ਉਹਨਾਂ ਨੂੰ ਠੀਕ ਕਰਵਾਇਆ ਜਾਵੇ। ਉਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹੜੇ ਸਕੂਲ ਮੁੱਖ ਸੜਕਾਂ ਦੇ ਨਜ਼ਦੀਕ ਹਨ, ਉਥੇ ਸਾਈਨ ਬੋਰਡ ਅਤੇ ਸਪੀਡ ਬਰੈਕਾਂ ਦਾ ਪ੍ਰਬੰਧ ਕੀਤਾ ਜਾਵੇ ਤਾਂ ਜੋ ਸਕੂਲੀ ਬੱਚਿਆ ਨੂੰ ਕਿਸੇ ਵੀ ਪ੍ਰਕਾਰ ਦਾ ਕੋਈ ਨੁਕਸਾਨ ਨਾ ਪਹੁੰਚੇ।

ਉਨ੍ਹਾਂ ਕਿਹਾ ਕਿ ਸੜਕ ਦੁਰਘਟਨਾਂਵਾਂ ਨੂੰ ਘੱਟ ਕਰਨ ਅਤੇ ਪੀੜਤਾਂ ਦੀ ਜਲਦ ਮੱਦਦ ਲਈ ਪੰਜਾਬ ਸਰਕਾਰ ਵਲੋਂ ਸੜਕ ਸੁਰੱਖਿਆ ਫੋਰਸ ਦਾ ਵੀ ਗਠਨ ਕੀਤਾ ਹੋਇਆ ਹੈ। ਉਨ੍ਹਾਂ ਨੇ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਵਾਹਨ ਚਲਾਉਂਦੇ ਸਮੇਂ ਸੜਕ ਸੁਰੱਖਿਆਂ ਨਿਯਮਾਂ ਦੀ ਸਖਤੀ ਨਾਲ ਪਾਲਣਾ ਕੀਤੀ ਜਾਵੇ ਅਤੇ ਪੂਰੀ ਸਾਵਧਾਨੀ ਵਰਤੀ ਜਾਵੇ।

ਇਸ ਮੌਕੇ ਐਸ.ਡੀ.ਐਮ ਬਲਜੀਤ ਕੌਰ,ਡਿਪਟੀ ਡਾਇਰੈਕਟਰ ਡਾ. ਗੁਰਦਿੱਤ ਸਿੰਘ, ਜਸਪ੍ਰੀਤ ਸਿੰਘ ਛਾਬੜਾ ਤੋਂ ਇਲਾਵਾ ਸਬੰਧਿਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

Additional Deputy Commissioner Held A Meeting Of The Road Safety Committee


Recommended News
Punjab Speaks ad image
Trending
Just Now