Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਜ਼ਿਲੇ ਵਿੱਚ ਕਰੀਬ 1 ਕਰੋੜ 36 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ 13 ਨਵੇਂ ਆਂਗਣਵਾੜੀ ਸੈਂਟਰਾਂ ਦੀ ਕੀਤੀ ਜਾ ਰਹੀ ਉਸਾਰੀ
November 27, 2025
13-New-Anganwadi-Centers-Are-Bei

Punjab Speaks Team / Panjab

ਮਾਲੇਰਕੋਟਲਾ, 27 ਨਵੰਬਰ 2025 :ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲੇ ਵਿੱਚ ਬਣ ਰਹੇ ਨਵੇਂ ਆਂਗਣਵਾੜੀ ਸੈਂਟਰਾਂ ਦੀ ਪ੍ਰਗਤੀ ਦਾ ਜਾਇਜਾ ਲੈਣ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਉਹਨਾਂ ਦੱਸਿਆ ਕਿ ਜ਼ਿਲੇ ਵਿੱਚ 13 ਨਵੇਂ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਅਤੇ 9 ਪੁਰਾਣੇ ਆਂਗਣਵਾੜੀ ਸੈਂਟਰਾਂ ਦੇ ਢਾਂਚੇ ਨੂੰ ਬਿਹਤਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਆਗਣਵਾੜੀ ਸੈਂਟਰਾਂ ਦੀ ਉਸਾਰੀ ਵਿੱਚ ਪੂਰੀ ਪਾਰਦਰਸ਼ਤਾ ਅਤੇ ਗੁਣਵੱਤਾ ਨੂੰ ਯਕੀਨੀ ਬਣਾਇਆ ਜਾਵੇ।
ਉਨ੍ਹਾਂ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲੇ ਵਿੱਚ ਕਰੀਬ 1 ਕਰੋੜ 36 ਲੱਖ 50 ਹਜਾਰ ਰੁਪਏ ਦੀ ਲਾਗਤ ਨਾਲ 13 ਨਵੇਂ ਆਂਗਣਵਾੜੀ ਸੈਂਟਰਾਂ ਦੀ ਉਸਾਰੀ ਕੀਤੀ ਜਾਣੀ ਹੈ, ਜ਼ਿਨਾਂ ਵਿੱਚੋਂ 7 ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਉਨ੍ਹਾਂ ਸਬੰਧਿਤ ਵਿਭਾਗ ਨੂੰ ਬਾਕੀ ਦੇ 6 ਆਂਗਣਵਾੜੀ ਸੈਂਟਰਾਂ ਦੀ ਉਸਾਰੀ ਦੇ ਕੰਮ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼ ਦਿੱਤੇ । ਉਨਾਂ ਹੋਰ ਦੱਸਿਆ ਕਿ ਕਰੀਬ 18 ਲੱਖ ਦੀ ਲਾਗਤ ਨਾਲ 9 ਪੁਰਾਣੇ ਆਂਗਣਵਾੜੀ ਸੈਂਟਰਾਂ ਦੀ ਪੁਨਰ ਉਸਾਰੀ ਦਾ ਕੰਮ ਚੱਲ ਰਿਹਾ ਹੈ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਆਂਗਣਵਾੜੀ ਸੈਂਟਰਾਂ ਦੇ ਬੁਨਿਆਦੀ ਢਾਂਚੇ ਨੂੰ ਵਧਾਉਣ ਵਿੱਚ ਵਚਨਵੱਧ ਹੈ ਇਸ ਲਈ ਬੱਚਿਆਂ ਅਤੇ ਔਰਤਾਂ ਲ਼ਈ ਪੂਰੀ ਤਰਾਂ ਕਾਰਜਸ਼ੀਲ ਅਤੇ ਸੁਰੱਖਿਅਤ ਵਾਤਾਵਰਣ ਨੂੰ ਯਕੀਨੀ ਬਣਾਉਣ ਲ਼ਈ ਆਂਗਣਵਾੜੀ ਸੈਂਟਰਾਂ ਵਿੱਚ ਫਲੌਰਿੰਗ, ਪੇਟਿੰਗ, ਬਿਜਲੀਕਰਨ, ਪਖਾਣੇ ਦੀ ਮੁਰੰਮਤ ਦਾ ਕੰਮ ਜਾਰੀ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਜ਼ਿਲਾ ਪ੍ਰੋਗਰਾਮ ਅਫਸਰ ਰਤਿੰਦਰ ਪਾਲ ਕੌਰ ਧਾਰੀਵਾਲ, ਇੰਚਾਰਜ ਵਨ ਸਟੋਪ ਸੈਂਟਰ ਨਾਜੀਰ ਮੁਹੰਮਦ, ਐਸ.ਡੀ.ਓ ਪੰਚਾਇਤੀ ਰਾਜ ਦਵਿੰਦਰ ਸਿੰਘ ਹਾਜਰ ਸਨ।

13 New Anganwadi Centers Are Being Constructed In The District At A Cost Of About Rs 1 Crore 36 Lakh 50 Thousand


Recommended News
Punjab Speaks ad image
Trending
Just Now