Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਡਿਪਟੀ ਕਮਿਸ਼ਨਰ ਨੇ ‘ਜਲ ਸ਼ਕਤੀ ਅਭਿਆਨ’ ਤਹਿਤ ਕੀਤੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ
November 28, 2025
Deputy-Commissioner-Holds-Review

Punjab Speaks Team / Panjab

ਬਠਿੰਡਾ, 28 ਨਵੰਬਰ : ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ‘‘ਜਲ ਸ਼ਕਤੀ ਅਭਿਆਨ’’ ਦੇ ਤਹਿਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਕੋਲੋਂ ਆਗਾਮੀ ਮੌਨਸੂਨ ਦੇ ਮੱਦੇਨਜ਼ਰ ਜ਼ਿਲ੍ਹੇ ਅੰਦਰ ਪਾਣੀ ਨਿਕਾਸੀ, ਪਾਣੀ ਦੀ ਬੱਚਤ ਤੇ ਇਸ ਦੀ ਸੁਚੱਜੀ ਵਰਤੋਂ ਸਬੰਧੀ ਹੁਣ ਤੱਕ ਕੀਤੇ ਗਏ ਕਾਰਜਾਂ ਸਬੰਧੀ ਸਮੀਖਿਆ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਡਾਇਰੈਕਟਰ, ਮਨਿਸਟਰੀ ਆਫ ਆਯੂਸ਼ ਸ ਜਸਵਿੰਦਰ ਸਿੰਘ ਤੇ ਟੈਕਨੀਕਲ ਅਫਸਰ, ਸੈਂਟਰਲ ਵਾਟਰ ਕਮਿਸ਼ਨ ਸ਼੍ਰੀ ਨੰਦ ਕਿਸ਼ੌਰ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਅਧਿਕਾਰੀਆਂ ਨਾਲ ਪਾਣੀ ਦੀ ਸਾਂਭ-ਸੰਭਾਲ ਬਾਰੇ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਪਾਣੀ ਦੀ ਸੁਚੱਜੀ ਸਾਂਭ-ਸੰਭਾਲ ਲਈ ਪਹਿਲਾਂ ਬਣਾਏ ਗਏ ਵਾਟਰ ਰੀਚਾਰਜ ਖੂਹਾਂ ਦੀ ਸੰਭਾਲ ਤੇ ਵਰਤੋਂ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਕੋਲੋਂ ਜਿਥੇ ਪਾਣੀ ਦੀ ਬੱਚਤ ਸਬੰਧੀ ਲੋੜੀਂਦੇ ਸੁਝਾਅ ਲਏ ਉਥੇ ਹੀ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਂਹ ਦੇ ਪਾਣੀ ਨੂੰ ਸਟੋਰ ਕਰਕੇ ਮੁੜ ਵਰਤੋਂ ਯੋਗ ਕਿਵੇਂ ਕਰਨਾ, ਬੰਦ ਹੋਏ ਬੋਰਵੈਲ, ਮਾਡਲ ਪਾਊਂਡਾਂ, ਐਸਟੀਪੀ ਪਲਾਂਟਸ ਦੇ ਪਾਣੀ ਨੂੰ ਮੁੜ ਵਰਤੋਂ ਯੋਗ ਬਣਾਉਣਾ, ਕੱਸੀਆਂ ਦੇ ਆਲੇ-ਦੁਆਲੇ ਬੂਟੇ ਆਦਿ ਲਗਾਉਣ ਬਾਰੇ ਵਿਚਾਰ-ਵਟਾਦਰਾਂ ਕੀਤਾ ਗਿਆ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪਾਣੀ ਦੀ ਬੱਚਤ, ਮਹੱਤਤਾ ਅਤੇ ਇਸ ਦੀ ਸਾਂਭ-ਸੰਭਾਲ ਲਈ ਵਿਸ਼ੇਸ਼ ਹੰਭਲੇ ਮਾਰੇ ਜਾਣ ਤਾਂ ਜੋ ਦਿਨ ਪ੍ਰਤੀ ਦਿਨ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਡਾਇਰੈਕਟਰ, ਮਨਿਸਟਰੀ ਆਫ ਆਯੂਸ਼ ਸ ਜਸਵਿੰਦਰ ਸਿੰਘ ਨੂੰ ਜਾਣੂ ਕਰਵਾਉਂਦਿਆਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਮਾਨਸੂਨ ਦੌਰਾਨ ਵਾਤਾਵਰਣ ਨੂੰ ਮਜ਼ਬੂਤ ਬਣਾਉਣ ਲਈ ਤਿੰਨ ਲੱਖ ਰੁੱਖ ਲਗਾਉਣ ਦਾ ਟੀਚਾ ਰੱਖਿਆ ਗਿਆ ਹੈ, ਜਿਸ ਵਿੱਚੋਂ ਇੱਕ ਲੱਖ ਤੋਂ ਵੱਧ ਪੌਦੇ ਪਹਿਲਾਂ ਹੀ ਲਗਾਏ ਜਾ ਚੁੱਕੇ ਹਨ। ਇਸ ਮੁਹਿੰਮ ਵਿੱਚ ਵੱਖ-ਵੱਖ ਵਿਭਾਗਾਂ ਨੇ ਮਹੱਤਵਪੂਰਨ ਭੂਮਿਕਾ ਨਿਭਾਈ ਹੈ।

ਉਨ੍ਹਾਂ ਦੱਸਿਆ ਕਿ ਵਣ ਵਿਭਾਗ ਵੱਲੋਂ 89,383 ਪੌਦੇ, ਬਾਗਬਾਨੀ ਵੱਲੋਂ 41,250, ਬੀ.ਡੀ.ਪੀ.ਓ. ਤਲਵੰਡੀ ਵੱਲੋਂ 31,500, ਬੀ.ਡੀ.ਪੀ.ਓ. ਨਥਾਣਾ ਵੱਲੋਂ 24,500 ਅਤੇ ਬੀ.ਡੀ.ਪੀ.ਓ. ਬਠਿੰਡਾ ਵੱਲੋਂ 21,000 ਪੌਦੇ ਲਗਾਉਣ ਦਾ ਟੀਚਾ ਨਿਰਧਾਰਤ ਕੀਤਾ ਗਿਆ ਹੈ। ਇਹ ਮੁਹਿੰਮ ਹਰਾ-ਭਰਾ ਪੰਜਾਬ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ, ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਲਈ ਸੁੱਚਾ ਅਤੇ ਸਿਹਤਮੰਦ ਵਾਤਾਵਰਣ ਯਕੀਨੀ ਬਣਾਉਣ ਵਿੱਚ ਸਹਾਈ ਸਿੱਧ ਹੋ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਕੰਚਨ, ਐਸਡੀਐਮ ਰਾਮਪੁਰਾ ਸ੍ਰੀ ਸੁਨੀਲ, ਸਿੰਚਾਈ ਵਿਭਾਗ ਦੇ ਐਸਡੀਓ ਮੈਡਮ ਵਤਨਦੀਪ ਕੌਰ ਤੋਂ ਇਲਾਵ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਆਦਿ ਹਾਜ਼ਰ ਸਨ।

Deputy Commissioner Holds Review Meeting With Officials Under Jal Shakti Abhiyan


Recommended News
Punjab Speaks ad image
Trending
Just Now