Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਦੀਆਂ ਹੋਣ ਵਾਲੀਆਂ ਆਮ ਚੋਣਾਂ ਲਈ ਪ੍ਰਬੰਧਾਂ ਦੀ ਸਮੀਖਿਆ
November 28, 2025
Deputy-Commissioner-Reviews-Arra

Punjab Speaks Team / Panjab

ਮਾਲੇਰਕੋਟਲਾ, 28 ਨਵੰਬਰ: ਡਿਪਟੀ ਕਮਿਸ਼ਨਰ ਵਿਰਾਜ ਐਸ. ਤਿੜਕੇ ਨੇ ਜ਼ਿਲ੍ਹਾ ਪਰਿਸ਼ਦ ਅਤੇ ਪੰਚਾਇਤ ਸਮਿਤੀ ਮੈਂਬਰਾਂ ਦੀਆਂ ਆਮ ਚੋਣਾਂ–2025 ਨੂੰ ਧਿਆਨ ਵਿੱਚ ਰੱਖਦਿਆਂ ਸੁਰੱਖਿਆ, ਪ੍ਰਬੰਧਕੀ ਕਾਰਜਵਾਹੀ ਅਤੇ ਤਿਆਰੀਆਂ ਦੀ ਵਿਸਥਾਰ ਨਾਲ ਸਮੀਖਿਆ ਕੀਤੀ। ਇਸ ਮਹੱਤਵਪੂਰਨ ਬੈਠਕ ਵਿੱਚ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਿੰਪੀ ਗਰਗ, ਸਹਾਇਕ ਕਮਿਸ਼ਨਰ ਰਾਕੇਸ਼ ਗਰਗ, ਐਸ.ਡੀ.ਐਮ. ਮਾਲੇਰਕੋਟਲਾ/ਅਹਿਮਦਗੜ੍ਹ ਗੁਰਮੀਤ ਕੁਮਾਰ ਬਾਂਸਲ, ਐਸ.ਡੀ.ਐਮ. ਅਮਰਗੜ੍ਹ ਸੁਰਿੰਦਰ ਕੌਰ, ਡੀ.ਆਈ.ਓ. ਸ਼ਾਈਨ ਕਮਲ ਸਮੇਤ ਵੱਖ–ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

ਡਿਪਟੀ ਕਮਿਸ਼ਨਰ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਚੋਣਾਂ ਨੂੰ ਪੂਰੀ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਕਰਵਾਉਣਾ ਪ੍ਰਸ਼ਾਸਨ ਦੀ ਪਹਿਲੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਹਰੇਕ ਪਿੰਡ, ਹਰੇਕ ਪੋਲਿੰਗ ਬੂਥ ਅਤੇ ਸੰਬੰਧਤ ਇਲਾਕਿਆਂ ਦੀ ਵੱਖ–ਵੱਖ ਮਾਪਦੰਡਾਂ ਤੇ ਵਿਸਥਾਰ ਨਾਲ ਜਾਂਚ ਕੀਤੀ ਜਾਵੇ। ਜਿੱਥੇ ਵੀ ਸੰਵੇਦਨਸ਼ੀਲ ਜਾਂ ਅਤਿ–ਸੰਵੇਦਨਸ਼ੀਲ ਬੂਥ ਹਨ, ਉਨ੍ਹਾਂ ਦੀ ਪਛਾਣ ਕਰਕੇ ਉੱਥੇ ਵਾਧੂ ਪੁਲਿਸ ਫੋਰਸ ਤੈਨਾਤ ਕੀਤੀ ਜਾਵੇ।

ਉਨ੍ਹਾਂ ਨੇ ਕਿਹਾ ਕਿ ਨੌਮੀਨੇਸ਼ਨ ਸੈਂਟਰਾਂ,ਮਤਦਾਨ ਕੇਂਦਰਾਂ ਅਤੇ ਗਿਣਤੀ ਸਥਾਨਾਂ ’ਤੇ ਵਿਸ਼ੇਸ਼ ਸੁਰੱਖਿਆ ਇੰਤਜ਼ਾਮ ਕੀਤੇ ਜਾਣੇ ਲਾਜ਼ਮੀ ਹਨ,ਤਾਂ ਜੋ ਚੋਣ ਪ੍ਰਕਿਰਿਆ ਦੌਰਾਨ ਕਿਸੇ ਵੀ ਕਿਸਮ ਦੀ ਅਣਚਾਹੀ ਘਟਨਾ ਨੂੰ ਰੋਕਿਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਕਾਨੂੰਨ-ਵਿਵਸਥਾ ਮਜ਼ਬੂਤ ਬਣਾਉਣ ਲਈ ਪੁਲਿਸ,ਸਿਵਲ ਪ੍ਰਸ਼ਾਸਨ ਅਤੇ ਹੋਰ ਸੰਬੰਧਿਤ ਵਿਭਾਗ ਇੱਕ–ਦੂਜੇ ਨਾਲ ਘੱਟੋ–ਘੱਟ ਸਮੇਂ’ਤੇ ਮਿਲ ਕੇ ਕੰਮ ਕਰਨ।

ਮੀਟਿੰਗ ਦੌਰਾਨ ਉਨ੍ਹਾਂ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਆਪਣੇ–ਆਪਣੇ ਖੇਤਰਾਂ ਵਿੱਚ ਮਤਦਾਨ ਦੀਆਂ ਤਿਆਰੀਆਂ ਦਾ ਨਿੱਜੀ ਤੌਰ ’ਤੇ ਨਿਰੀਖਣ ਕਰਨ ਅਤੇ ਸਾਰੇ ਲਾਜ਼ਮੀ ਪ੍ਰਬੰਧ ਸਮੇਂ ਸਿਰ ਪੂਰੇ ਕਰਨ। ਉਨ੍ਹਾਂ ਨੇ ਹਦਾਇਤ ਕੀਤੀ ਕਿ ਪੋਲਿੰਗ ਬੂਥਾਂ ’ਤੇ ਸਾਫ਼–ਸਫ਼ਾਈ, ਬਿਜਲੀ ਦੀ ਨਿਰੰਤਰ ਉਪਲਬਧਤਾ, ਪਾਣੀ ਦੀ ਸੁਵਿਧਾ, ਰੈਂਪ ਅਤੇ ਬਜ਼ੁਰਗ/ਦਿਵਿਆਂਗ ਵੋਟਰਾਂ ਲਈ ਖਾਸ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ। ਇਸਦੇ ਨਾਲ–ਨਾਲ ਮਤਦਾਨ ਟੀਮਾਂ ਦੀ ਟਰੇਨਿੰਗ, ਮਤਦਾਨ ਸਮੱਗਰੀ ਅਤੇ ਵਾਹਨਾਂ ਦੀ ਉਪਲਬਧਤਾ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

Deputy Commissioner Reviews Arrangements For Upcoming General Elections Of Zila Parishad And Panchayat Samiti


Recommended News
Punjab Speaks ad image
Trending
Just Now