Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਖਡੂਰ ਸਾਹਿਬ ਬਲਾਕ ਦੇ ਪ੍ਰਾਇਮਰੀ ਅਧਿਆਪਕਾਂ ਦੀ ਵਿਸ਼ੇਸ਼ ਤਿੰਨ ਰੋਜ਼ਾ ਸਿਖਲਾਈ ਵਰਕਸ਼ਾਪ ਸਫਲਤਾ ਪੂਰਵਕ ਸੰਪੰਨ
December 1, 2025
Special-Three-day-Training-Works

Punjab Speaks Team / Panjab

ਖਡੂਰ ਸਾਹਿਬ/ਤਰਨ ਤਾਰਨ, 01 ਦਸੰਬਰ 2025 - ਸਿੱਖਿਆ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਬਲਾਕ ਖਡੂਰ ਸਾਹਿਬ ਵਿਖੇ ਪ੍ਰਾਇਮਰੀ ਅਧਿਆਪਕਾਂ ਲਈ ਚੱਲ ਰਹੀ ਵਿਸ਼ੇਸ਼ ਸਿਖਲਾਈ ਵਰਕਸ਼ਾਪ ਅੱਜ ਸਫਲਤਾਪੂਰਵਕ ਸਮਾਪਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਖਡੂਰ ਸਾਹਿਬ ਸ੍ਰ ਦਿਲਬਾਗ ਸਿੰਘ ਨੇ ਦੱਸਿਆ ਕਿ ਇਹ ਤਿੰਨ ਰੋਜ਼ਾ ਵਰਕਸ਼ਾਪ ਖਾਸ ਤੌਰ `ਤੇ ਪਹਿਲੀ ਅਤੇ ਦੂਜੀ ਜਮਾਤ ਨੂੰ ਪੜ੍ਹਾਉਣ ਵਾਲੇ ਅਧਿਆਪਕਾਂ ਲਈ ਆਯੋਜਿਤ ਕੀਤੀ ਗਈ ਸੀ।

ਅੱਜ ਇਸ ਸਿਖਲਾਈ ਦੇ ਆਖਰੀ ਬੈਚ ਦਾ ਸਮਾਪਨ ਹੋਇਆ। ਇਸ ਮੌਕੇ ਰਿਸੋਰਸ ਪਰਸਨ ਬੀ. ਆਰ. ਸੀ. ਮਨਦੀਪ ਸਿੰਘ, ਮਾਸਟਰ ਕੇਵਲ ਕੁਮਾਰ ਅਤੇ ਮੈਡਮ ਨਿਰਮਲਜੀਤ ਕੌਰ ਨੇ ਅਧਿਆਪਕਾਂ ਨੂੰ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸਿਖਲਾਈ ਦਿੱਤੀ।

ਉਨ੍ਹਾਂ ਨੇ ਅਧਿਆਪਕਾਂ ਨੂੰ ‘ਖੇਡ ਮਹਿਲ’ ਅਤੇ ਹੋਰ ਆਧੁਨਿਕ ਸਹਾਇਕ ਸਮੱਗਰੀ ਦੀ ਵਰਤੋਂ ਕਰਦੇ ਹੋਏ ਬੱਚਿਆਂ ਨੂੰ ਰੌਚਕ ਢੰਗ ਨਾਲ ਪੜ੍ਹਾਉਣ ਦੇ ਨੁਕਤੇ ਸਾਂਝੇ ਕੀਤੇ। ਇਸ ਸਿਖਲਾਈ ਦਾ ਮੁੱਖ ਉਦੇਸ਼ ਅਧਿਆਪਕਾਂ ਨੂੰ ਸਮੇਂ ਦੇ ਹਾਣੀ ਬਣਾਉਣਾ ਅਤੇ ਜਮਾਤ ਵਿੱਚ ਸਿੱਖਣ-ਸਿਖਾਉਣ ਦੀ ਪ੍ਰਕਿਰਿਆ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣਾ ਸੀ। ਬਲਾਕ ਐਲੀਮੈਂਟਰੀ ਸਿੱਖਿਆ ਅਫਸਰ ਸ੍ਰ ਦਿਲਬਾਗ ਸਿੰਘ ਨੇ ਅਧਿਆਪਕ ਸਹਿਬਾਨ ਨੂੰ ਕਿਹਾ ਕਿ ਉਹ ਦਿੱਤੀ ਗਈ ਸਿਖਲਾਈ ਨੂੰ ਪੂਰਨ ਰੂਪ ਵਿੱਚ ਸਕੂਲਾਂ ਵਿੱਚ ਲਾਗੂ ਕਰਨ। ਸਿਖਲਾਈ ਪ੍ਰਾਪਤ ਕਰਨ ਉਪਰੰਤ ਅਧਿਆਪਕਾਂ ਨੇ ਵਿਸ਼ਵਾਸ ਪ੍ਰਗਟਾਇਆ ਕਿ ਉਹ ਇਨ੍ਹਾਂ ਨਵੀਆਂ ਤਕਨੀਕਾਂ ਦੀ ਵਰਤੋਂ ਕਰਕੇ ਵਿਦਿਆਰਥੀਆਂ ਦੇ ਵਿੱਦਿਅਕ ਪੱਧਰ ਨੂੰ ਹੋਰ ਉੱਚਾ ਚੁੱਕਣਗੇ।

Special Three day Training Workshop For Primary Teachers Of Khadoor Sahib Block Successfully Completed


Recommended News
Punjab Speaks ad image
Trending
Just Now