Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ 284 ਪਰਿਵਾਰਾਂ ਨੂੰ 7.10 ਕਰੋੜ ਦੇ ਸੈਕਸ਼ਨ ਪੱਤਰ ਜਾਰੀ: ਵਿਧਾਇਕ ਗੁਰਦਿੱਤ ਸਿੰਘ ਸੇਖੋਂ
December 1, 2025
Section-Letters-Worth-Rs-7-10-Cr

Punjab Speaks Team / Panjab

ਫ਼ਰੀਦਕੋਟ 1 ਦਸੰਬਰ 2025 — ਵਿਧਾਇਕ ਫ਼ਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਵੱਲੋਂ ਨਗਰ ਕੌਂਸਲ ਫ਼ਰੀਦਕੋਟ ਵਿਖੇ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ) ਤਹਿਤ ਲਗਭਗ 284 ਹੱਕਦਾਰ ਪਰਿਵਾਰਾਂ ਨੂੰ ਕੁੱਲ 7 ਕਰੋੜ 10 ਲੱਖ ਰੁਪਏ ਦੇ ਸੈਕਸ਼ਨ ਪੱਤਰ ਜਾਰੀ ਕੀਤੇ ਗਏ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ ਦਾ ਮੁੱਖ ਉਦੇਸ਼ ਸ਼ਹਿਰੀ ਗਰੀਬ ਪਰਿਵਾਰਾਂ ਨੂੰ ਪੱਕਾ ਮਕਾਨ ਮੁਹੱਈਆ ਕਰਵਾਉਣਾ ਹੈ,ਤਾਂ ਜੋ ਹਰ ਪਰਿਵਾਰ ਨੂੰ ਆਪਣੀ ਛੱਤ ਦਾ ਸੁਪਨਾ ਸਾਕਾਰ ਹੋ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵੀ ਲੋਕ ਭਲਾਈ ਲਈ ਚਲਾਈਆਂ ਯੋਜਨਾਵਾਂ ਨੂੰ ਤਰਜੀਹ ਦੇ ਕੇ ਹਰੇਕ ਹੱਕਦਾਰ ਤੱਕ ਲਾਭ ਪਹੁੰਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਲਾਭਪਾਤਰੀਆਂ ਨੂੰ ਇਹ ਰਾਸ਼ੀ ਚਾਰ ਹਿੱਸਿਆਂ ਵਿੱਚ ਦਿੱਤੀ ਜਾਵੇਗੀ।

ਸ. ਸੇਖੋਂ ਨੇ ਕਿਹਾ ਕਿ 284 ਪਰਿਵਾਰਾਂ ਨੂੰ ਸੈਕਸ਼ਨ ਪੱਤਰ ਜਾਰੀ ਹੋਣ ਨਾਲ ਇਨ੍ਹਾਂ ਪਰਿਵਾਰਾਂ ਨੂੰ ਆਪਣਾ ਮਕਾਨ ਬਣਾਉਣ ਵਿੱਚ ਵੱਡੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਲਾਭ ਲੈਣ ਵਾਲੇ ਲਾਭਪਾਤਰੀਆਂ ਦੇ ਘਰ ਦੇ ਨਕਸ਼ੇ ਵੀ ਪੰਜਾਬ ਸਰਕਾਰ ਵੱਲੋਂ ਨਗਰ ਕੌਂਸਲ ਦੇ ਦਫਤਰ ਵਿੱਚੋਂ ਬਿਨ੍ਹਾਂ ਫੀਸ ਦੇ ਪਾਸ ਕੀਤੇ ਜਾਣਗੇ। ਉਹਨਾਂ ਨੇ ਨਗਰ ਕੌਂਸਲ ਫ਼ਰੀਦਕੋਟ ਦੇ ਅਧਿਕਾਰੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਯੋਜਨਾ ਤਹਿਤ ਸਾਰੇ ਕੰਮ ਪਾਰਦਰਸ਼ੀਤਾ ਨਾਲ ਕਰਨਾ ਸਰਕਾਰ ਦੀ ਪਹਿਲ ਹੈ।

ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਫਰੀਦਕੋਟ ਸ. ਅਮਨਦੀਪ ਸਿੰਘ ਬਾਬਾ, ਚੇਅਰਮੈਨ ਮਾਰਕਿਟ ਕਮੇਟੀ ਸਾਦਿਕ ਸ. ਰਮਨਦੀਪ ਸਿੰਘ ਮੁਮਾਰਾ, ਪ੍ਰਧਾਨ ਨਗਰ ਕੌਂਸਲ ਸ. ਨਰਿੰਦਰਪਾਲ ਸਿੰਘ ਨਿੰਦਾ, ਐਮ.ਸੀ. ਵਿਜੇ ਛਾਬੜਾ, ਅਮਰਜੀਤ ਸਿੰਘ ਪਰਮਾਰ, ਈ.ਓ ਸ੍ਰੀ ਰਾਕੇਸ਼ ਕੰਬੋਜ ਤੋਂ ਇਲਾਵਾ ਲਾਭਪਾਤਰੀ ਹਾਜ਼ਰ ਸਨ।

Section Letters Worth Rs 7 10 Crore Issued To 284 Families Under Pradhan Mantri Awas Yojana Urban MLA Gurdit Singh Sekhon


Recommended News
Punjab Speaks ad image
Trending
Just Now