Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ-2025 *ਦੂਜੇ ਦਿਨ ਨਹੀਂ ਹੋਇਆ ਕੋਈ ਵੀ ਨਾਮਜ਼ਦਗੀ ਪੱਤਰ ਦਾਖਲ - ਜ਼ਿਲ੍ਹਾ ਚੋਣ ਅਫਸਰ
December 2, 2025
Zila-Parishad-And-Block-Samiti-E

Punjab Speaks Team / Panjab

ਮਾਲੇਰਕੋਟਲਾ 02 ਦਸੰਬਰ : ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦੇ ਮੱਦੇਨਜ਼ਰ ਅੱਜ ਨਾਮਜ਼ਦਗੀਆਂ ਦੇ ਦੂਜੇ ਦਿਨ ਕੋਈ ਵੀ ਨਾਮਜ਼ਦਗੀ ਪੱਤਰ ਦਾਖਲ ਨਹੀਂ ਹੋਇਆ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਵਿਰਾਜ ਐਸ.ਤਿੜਕੇ ਨੇ ਸਾਂਝੀ ਕੀਤੀ।
ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ 4 ਦਸੰਬਰ 2025 ਤੱਕ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖ਼ਰੀ ਮਿਤੀ ਨਿਰਧਾਰਤ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ 5 ਦਸੰਬਰ 2025 ਨੂੰ ਦਾਖ਼ਲ ਕੀਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ 6 ਦਸੰਬਰ 2025 ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ।
ਉਨ੍ਹਾਂ ਦੱਸਿਆ ਕਿ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਹੋਵੇਗੀ ਅਤੇ 17 ਦਸੰਬਰ 2025 ਨੂੰ ਵੋਟਾਂ ਦੀ ਗਿਣਤੀ ਕਰਕੇ ਉਸੇ ਹੀ ਦਿਨ ਨਤੀਜੇ ਘੋਸ਼ਿਤ ਕੀਤੇ ਜਾਣਗੇ। ਉਨ੍ਹਾਂ ਇਹ ਵੀ ਕਿਹਾ ਕਿ ਚੋਣ ਪ੍ਰਕਿਰਿਆ ਸਵੇਰੇ 8 ਤੋਂ ਸ਼ਾਮ 4 ਵਜੇ ਤੱਕ ਹੋਵੇਗੀ।
ਜ਼ਿਲ੍ਹਾ ਚੋਣ ਅਫਸਰ ਨੇ ਵੋਟਰਾਂ ਨੂੰ ਪੁਰਜੋਰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਵੋਟ ਦਾ ਇਸਤੇਮਾਲ ਬਿਨਾਂ ਕਿਸੇ ਡਰ ਭੈ ਅਤੇ ਲਾਲਚ ਤੋਂ ਕਰਨ ।

Zila Parishad And Block Samiti Elections 2025 No Nomination Papers Were Filed On The Second Day District Election Officer


Recommended News
Punjab Speaks ad image
Trending
Just Now