Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਸਕੂਲੀ ਵਾਹਨਾਂ ਦੀ ਲਗਾਤਾਰ ਚੈਕਿੰਗ ਬਣਾਈ ਜਾਵੇ ਯਕੀਨੀ: ਐੱਸ.ਡੀ.ਐਮ. ਚਰਨਜੋਤ ਸਿੰਘ ਵਾਲੀਆ
December 2, 2025
Ensure-Continuous-Checking-Of-Sc

Punjab Speaks Team / Panjab

ਸੰਗਰੂਰ, 02 ਦਸੰਬਰ 2025 : ਰੋਡ ਸੇਫਟੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਐੱਸ.ਡੀ.ਐਮ. ਸੰਗਰੂਰ, ਸ. ਚਰਨਜੋਤ ਸਿੰਘ ਵਾਲੀਆ ਨੇ ਦਫਤਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਤੇ ਦਫਤਰ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਨੁਮਾਇੰਦਿਆਂ ਨੂੰ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਵੱਧ ਤੋਂ ਵਧ ਸਕੂਲੀ ਵਾਹਨਾਂ ਦੀ ਚੈਕਿੰਗ ਕਰਨ ਅਤੇ ਨਿਯਮਾਂ ਦੀ ਉਲੰਘਣਾ ਸਬੰਧੀ ਸਖ਼ਤ ਕਾਰਵਾਈ ਕਰਨ ਦੇ ਆਦੇਸ਼ ਦਿੱਤੇ।

ਐੱਸ.ਡੀ.ਐਮ. ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਵਿਦਿਆਰਥੀਆਂ ਲਈ ਸਕੂਲ ਜਾਣ ਤੇ ਆਉਣ ਲਈ ਵਰਤੇ ਜਾਣ ਵਾਲੇ ਵਾਹਨਾਂ ਦੀ ਮੁਕੰਮਲ ਜਾਣਕਾਰੀ ਸਕੂਲ ਪ੍ਰਬੰਧਕਾਂ ਨੂੰ ਦੇਣ ਅਤੇ ਇਹ ਗੱਲ ਯਕੀਨੀ ਬਨਾਉਣ ਕਿ ਉਸੇ ਵਾਹਨ ਵਿੱਚ ਵਿਦਿਆਰਥੀਆਂ ਨੂੰ ਭੇਜਿਆ ਜਾਵੇ, ਜਿਨ੍ਹਾਂ ਸਬੰਧੀ ਨਿਯਮਾਂ ਦੀ ਮੁਕੰਮਲ ਤੌਰ ਉੱਤੇ ਪਾਲਣਾ ਕੀਤੀ ਜਾ ਰਹੀ ਹੋਵੇ।

ਸ. ਵਾਲੀਆ ਨੇ ਜ਼ਿਲ੍ਹਾ ਟਰੈਫਿਕ ਪੁਲੀਸ ਦੇ ਨੁਮਾਇੰਦਿਆਂ ਨੂੰ ਹਦਾਇਤ ਕੀਤੀ ਕਿ ਨਿਯਮਾਂ ਦੀ ਉਲਘੰਣਾ ਕਰਨ ਵਾਲਿਆਂ ਖਿਲਾਫ ਚਲਾਨ ਸਮੇਤ ਜੋ ਵੀ ਬਣਦੀ ਕਾਰਵਾਈ ਹੈ, ਉਹ ਅਮਲ ਵਿੱਚ ਲਿਆਂਦੀ ਜਾਵੇ। ਜਿਹੜੇ ਵੀ ਵਾਹਨ ਨਿਯਮਾਂ ਦੀ ਉਲੰਘਣਾ ਕਰ ਕੇ ਤਿਆਰ ਕੀਤੇ ਜਾਂਦੇ ਤੇ ਵਰਤੇ ਜਾ ਰਹੇ ਹੋਣ, ਉਨ੍ਹਾਂ ਸਬੰਧੀ ਵੀ ਸਖ਼ਤ ਤੋਂ ਸਖ਼ਤ ਕਾਰਵਾਈ ਵੀ ਅਮਲ ਵਿੱਚ ਲਿਆਂਦੀ ਜਾਵੇ।

ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੜਕਾਂ ਉੱਤੇ ਲੱਗਦੀਆਂ ਨਾਜਾਇਜ਼ ਰੇਹੜੀਆਂ ਫੜ੍ਹੀਆਂ ਨੂੰ ਵੀ ਹਟਾਇਆ ਜਾਵੇ ਤਾਂ ਜੋ ਟਰੈਫਿਕ ਸਬੰਧੀ ਦਿੱਕਤਾਂ ਨਾ ਆਉਣ। ਇਸ ਦੇ ਨਾਲ ਹੀ ਉਨ੍ਹਾਂ ਨੇ ਜ਼ਿਲ੍ਹੇ ਦੇ ਸਾਰੇ ਮੁੱਖ ਚੌਕਾਂ ਵਿਖੇ ਟਰੈਫਿਕ ਲਾਈਟਾਂ ਨੂੰ ਚਾਲੂ ਕਰਨ ਅਤੇ ਖਰਾਬ ਹੋਈਆਂ ਲਾਈਟਾਂ ਦੀ ਤੁਰੰਤ ਮੁਰੰਮਤ ਕਰਨ ਦੇ ਵੀ ਆਦੇਸ਼ ਦਿੱਤੇ।

ਸ. ਵਾਲੀਆ ਨੇ ਅਧਿਕਾਰੀਆਂ ਨੂੰ ਈ-ਡਾਰ ਪੋਰਟਲ ਉੱਤੇ ਸਮਾਂਬੱਧ ਢੰਗ ਨਾਲ ਡੇਟਾ ਅਪਲੋਡ ਕਰਨ, ਸੜਕ ਹਾਦਸਿਆਂ ਦੇ ਪੀੜਤਾਂ ਨੂੰ ਕੈਸ਼ਲੈਸ ਟਰੀਟਮੈਂਟ ਸਕੀਮ 2025 ਤਹਿਤ ਸਹਾਇਤਾ ਮੁਹੱਈਆ ਕਰਵਾਉਣ, ਸੜਕ ਹਾਦਸਿਆਂ ਦੇ ਜ਼ਖਮੀਆਂ ਨੂੰ ਹਸਪਤਾਲ ਵਿੱਚ ਤੁਰੰਤ ਇਲਾਜ ਲਈ ਪੁਚਾਉਣ ਲਈ ਐਂਬੂਲੈਂਸਾਂ ਦਾ ਢੁਕਵਾਂ ਪ੍ਰਬੰਧ ਯਕੀਨੀ ਬਨਾਉਣ ਅਤੇ ਹੈਲਪਲਾਈਨ ਨੰਬਰ ਜਨਤਕ ਥਾਵਾਂ 'ਤੇ ਡਿਸਪਲੇਅ ਕਰਨ ਦੀਆਂ ਵੀ ਹਦਾਇਤਾਂ ਦਿੱਤੀਆਂ।

ਇਸ ਮੌਕੇ ਏ.ਆਰ.ਟੀ.ਓ. ਕਰਨਬੀਰ ਸਿੰਘ ਤੇ ਗੁਰਜੀਤ ਸਿੰਘ ਔਲਖ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Ensure Continuous Checking Of School Vehicles SDM Charanjot Singh Walia


Recommended News
Punjab Speaks ad image
Trending
Just Now