Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹੇ ਵਿਚ ਹਥਿਆਰ ਲੈ ਕੇ ਚੱਲਣ 'ਤੇ ਪੂਰਨ ਪਾਬੰਦੀ
December 2, 2025
Complete-Ban-On-Carrying-Weapons

Punjab Speaks Team / Panjab

ਹੁਸ਼ਿਆਰਪੁਰ, 2 ਦਸੰਬਰ :
ਪੰਜਾਬ ਰਾਜ ਵਿਚ ਹੋਣ ਜਾ ਰਹੀਆਂ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ ਦੇ ਸਨਮੁੱਖ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੀ ਹਦੂਦ ਅੰਦਰ, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਹੁਸ਼ਿਆਰਪੁਰ ਦੀ ਹਦੂਦ ਅੰਦਰ ਕਿਸੇ ਵੀ ਕਿਸਮ ਦਾ ਲਾਇਸੰਸ ਅਸਲਾ/ਹਥਿਆਰ, ਵਿਸਫੋਕਟ ਸਮੱਗਰੀ, ਕਿਰਪਾਨ, ਕਿਰਚਾਂ, ਭਾਲੇ, ਟੋਕੇ, ਚਾਕੂ ਆਦਿ, ਜਿਸ ਦੀ ਵਰਤੋਂ ਅਮਨ ਅਤੇ ਸ਼ਾਂਤੀ ਭੰਗ ਕਰਨ ਲਈ ਕੀਤੀ ਜਾ ਸਕਦੀ ਹੈ, ਨੂੰ 19 ਦਸੰਬਰ, 2025 ਤੱਕ ਕੈਰੀ ਕਰਨ 'ਤੇ ਪੂਰਨ ਪਾਬੰਦੀ ਰਹੇਗੀ।
ਉਨ੍ਹਾਂ ਦੱਸਿਆ ਕਿ ਇਹ ਹੁਕਮ ਆਰਮੀ ਪਰਸੋਨਲ, ਪੈਰਾ ਮਿਲਟਰੀ ਫੋਰਸ, ਪੁਲਿਸ ਕਰਮਚਾਰੀਆਂ, ਬੈਂਕ ਸੁਰੱਖਿਆ ਗਾਰਡ, ਫੈਕਟਰੀ ਦੇ ਸਕਿਊਰਿਟੀ ਗਾਰਡ, ਪੈਟਰੋਲ ਪੰਪ ਮਾਲਕਾਂ, ਮਨੀ ਐਕਸਚੇਂਜ ਦੇ ਮਾਲਕ, ਜਿਊਲਰਜ਼ ਸ਼ਾਪ ਦੇ ਮਾਲਕ, ਸਪੋਰਟਸ ਪਰਸਨ (ਉਹ ਸ਼ੂਟਰ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹੋਣ ਅਤੇ ਕਿਸੇ ਈਵੈਂਟ ਵਿਚ ਭਾਗ ਲੈ ਰਹੇ ਹੋਣ), ਉਹ ਵਿਅਕਤੀ ਜਿਨ੍ਹਾਂ ਨੂੰ ਜ਼ੈੱਡ ਸਕਿਊਰਿਟੀ ਮਿਲੀ ਹੋਵੇ ਜਾਂ ਜਿਨ੍ਹਾਂ ਨੂੰ ਮਾਨਯੋਗ ਅਦਾਲਤ ਵੱਲੋਂ ਨਿੱਜੀ ਸੁਰੱਖਿਆ ਪ੍ਰਦਾਨ ਕੀਤੀ ਗਈ ਹੋਵੇ, ‘ਤੇ ਲਾਗੂ ਨਹੀਂ ਹੋਵੇਗਾ।

Complete Ban On Carrying Weapons In The District In View Of Elections


Recommended News
Punjab Speaks ad image
Trending
Just Now