Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਪੰਚਾਇਤੀ ਚੋਣਾਂ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਚਾਰ ਪਿੰਡਾਂ ਵਿੱਚ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨਾਲ ਲੈ ਕੇ ਜਾਣ ’ਤੇ ਪਾਬੰਦੀ ਲਗਾਈ
January 5, 2026
Licensed-Weapons-Bullets-Coins-A

Punjab Speaks Team / Panjab

ਤਰਨ ਤਾਰਨ, 05 ਜਨਵਰੀ 2026 - ਪੰਜਾਬ ਰਾਜ ਚੋਣ ਕਮਿਸ਼ਨ ਵੱਲੋਂ 18 ਜਨਵਰੀ 2026 ਨੂੰ ਜ਼ਿਲ੍ਹਾ ਤਰਨ ਤਾਰਨ ਦੀਆਂ 4 ਗਰਾਂਮ ਪੰਚਾਇਤਾਂ ਕਾਜ਼ੀ ਕੋਟ, ਕੱਕਾ ਕੰਡਿਆਲਾ, ਪੰਡੋਰੀ ਗੋਲਾ ਅਤੇ ਮਾੜੀ ਕੰਬੋਕੇ ਵਿਖੇ ਪੰਚਾਇਤੀ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਮੌਕੇ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ/ਲੋਕਹਿੱਤ ਵਿੱਚ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ, ਸ੍ਰੀ ਰਾਹੁਲ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿੱਚ ਆਉਂਦੇ ਪਿੰਡਾਂ ਕਾਜ਼ੀਕੋਟ (70) (ਨਾਲਾਗੜ੍ਹ 69), ਕੱਕਾ ਕੰਡਿਆਲਾ (63), ਪੰਡੋਰੀ ਗੋਲਾ (79) ਅਤੇ ਮਾੜੀ ਕੰਬੋਕੇ ਦੀ ਹਦੂਦ ਅੰਦਰ ਕਿਸੇ ਕਿਸਮ ਦਾ ਲਾਇਸੰਸੀ ਹਥਿਆਰ, ਗੋਲੀ-ਸਿੱਕਾ, ਵਿਸਫੋਟਕ ਸਮੱਗਰੀ, ਮਾਰੂ ਹਥਿਆਰ ਆਦਿ ਨਾਲ ਲੈ ਕੇ ਜਾਣ ’ਤੇ ਪਾਬੰਦੀ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਇਨ੍ਹਾਂ ਪਿੰਡਾਂ ਦੇ ਉਨ੍ਹਾਂ ਸਾਰੇ ਅਸਲਾ ਲਾਇਸੰਸ ਧਾਰਕਾਂ ਨੂੰ ਵੀ ਹੁਕਮ ਕੀਤਾ ਹੈ ਕਿ ਜਿਨ੍ਹਾਂ ਨੂੰ ਜ਼ਿਲ੍ਹਾ ਸਕ੍ਰੀਨਿੰਗ ਕਮੇਟੀ ਦੀ ਸ਼ਿਫ਼ਾਰਸ਼ ’ਤੇ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਦੇ ਦਫ਼ਤਰ ਦੁਆਰਾ ਜਾਰੀ ਕੀਤਾ ਗਿਆ ਅਜਿਹਾ ਨੋਟਿਸ ਪ੍ਰਾਪਤ ਹੁੰਦਾ ਹੈ, ਉਹ ਆਪਣੇ ਹਥਿਆਰ ਅਤੇ ਗੋਲੀ ਸਿੱਕਾ ਅਜਿਹੇ ਨੋਟਿਸ/ਆਰਡਰ ਪ੍ਰਾਪਤ ਹੋਣ ਦੇ 07 ਦਿਨ੍ਹਾਂ ਦੇ ਅੰਦਰ-ਅੰਦਰ ਆਪਣਾ ਅਸਲਾ ਲੋਕਲ ਥਾਣੇ ਜਾਂ ਮਨਜ਼ੂਰਸ਼ੁਦਾ ਅਸਲਾ ਡੀਲਰਾਂ ਪਾਸ ਜਮ੍ਹਾਂ ਕਰਵਾਉਣਗੇ।

ਜ਼ਿਲ੍ਹਾ ਮੈਜਿਸਟਰੇਟ ਦੇ ਆਪਣੇ ਮਨਾਹੀ ਦੇ ਹੁਕਮ ਵਿੱਚ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਪੁਲਿਸ, ਮਿਲਟਰੀ ਜਾਂ ਪੈਰਾ ਮਿਲਟਰੀ ਦੇ ਵਰਦੀਧਾਰੀ ਜਵਾਨਾਂ ਜਾਂ ਉਨ੍ਹਾਂ ਸਰਕਾਰੀ ਕਰਮਚਾਰੀਆਂ ਜਿਨ੍ਹਾਂ ਨੂੰ ਹਥਿਆਰ ਰੱਖਣ ਦੀ ਮਾਨਤਾ ਹੈ, ਉੱਪਰ ਲਾਗੂ ਨਹੀਂ ਹੋਣਗੇ। ਇਸ ਤੋਂ ਇਲਾਵਾ ਉਹ ਖਿਡਾਰੀ ਜੋ ਨੈਸ਼ਨਲ ਰਾਈਫ਼ਲ ਐਸੋਸੀਏਸ਼ਨ ਦੇ ਮੈਂਬਰ ਹਨ ਅਤੇ ਵੱਖ-ਵੱਖ ਪੱਧਰ ’ਤੇ ਸ਼ੂਟਿੰਗ ਮੁਕਾਬਲਿਆਂ ਵਿੱਚ ਹਿੱਸਾ ਲੈਂਦੇ ਅਤੇ ਉਹ ਲਾਇਸੰਸੀ ਰਾਈਫਲ ਇਸਤੇਮਾਲ ਕਰਦੇ ਹਨ ਜੋ ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਛੋਟ ਵਿੱਚ ਆਉਂਦੀ ਹੈ, ਨੂੰ ਇਨ੍ਹਾਂ ਮਨਾਹੀ ਦੇ ਹੁਕਮਾਂ ਤੋਂ ਛੋਟ ਹੋਵੇਗੀ।

ਮਾਮਲੇ ਦੀ ਤਤਪਰਤਾ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਮੈਜਿਸਟਰੇਟ ਤਰਨ ਤਾਰਨ ਵੱਲੋਂ ਂਇਹ ਹੁਕਮ ਇੱਕਤਰਫ਼ਾ ਜਾਰੀ ਕਰਕੇ ਆਮ ਜਨਤਾ ਨੂੰ ਸੰਬੋਧਿਤ ਕੀਤਾ ਗਿਆ ਹੈ, ਜੋ ਮਿਤੀ 05 ਜਨਵਰੀ 2026 ਤੋਂ 19 ਜਨਵਰੀ 2026 (ਚੋਣਾਂ ਮੁਕੰਮਲ ਹੋਣ ਤੱਕ) ਲਾਗੂ ਰਹੇਗਾ।

Licensed Weapons Bullets Coins And Explosives In Four Villages Of Tarn Tarn District Due To Panchayat Elections Ban On Carrying Material Lethal Weapons Etc


Recommended News
Punjab Speaks ad image
Trending
Just Now