Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਪੰਜਾਬ ਸਰਕਾਰ ਨੂੰ ਵੱਡਾ ਝਟਕਾ: ਹਾਈਕੋਰਟ ਨੇ ਬਾਬਾ ਫ਼ਰੀਦ ਯੂਨੀਵਰਸਿਟੀ ਦੀਆਂ ਸਾਈਕੋਲੋਜਿਸਟ ਭਰਤੀਆਂ ਰੱਦ ਕਰਨ ‘ਤੇ ਲਗਾਈ ਰੋਕ
January 6, 2026
Big-Blow-To-Punjab-Government-Hi

Punjab Speaks Team / Panjab

ਮੋਹਾਲੀ, 06 ਜਨਵਰੀ 2026 :- ਬਾਬਾ ਫ਼ਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਿਜ਼ ਫ਼ਰੀਦਕੋਟ ਵੱਲੋਂ ਕੱਢੀ ਗਈ 343 ਸਾਈਕੋਲੋਜਿਸਟਾਂ ਦੀ ਭਰਤੀ ਇਕ ਵੱਡੇ ਵਿਵਾਦ ਵਿਚ ਘਿਰ ਗਈ ਹੈ। ਲਿਖਤੀ ਪ੍ਰੀਖਿਆ ਤੇ ਦਸਤਾਵੇਜ਼ਾਂ ਦੀ ਜਾਂਚ ਮੁਕੰਮਲ ਹੋਣ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਅਸਾਮੀਆਂ ਨੂੰ ਅਚਾਨਕ ਰੱਦ ਕੀਤੇ ਜਾਣ ਕਾਰਨ ਚੁਣੇ ਗਏ ਉਮੀਦਵਾਰਾਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਾਮਲੇ ਵਿਚ ਹਾਈ ਕੋਰਟ ਨੇ ਦਖ਼ਲ ਦਿੰਦਿਆਂ ਸਰਕਾਰ ਦੇ ਫ਼ੈਸਲੇ ’ਤੇ ਸਟੇਅ (ਰੋਕ) ਲਗਾ ਦਿੱਤੀ ਹੈ।

ਯੂਨੀਵਰਸਿਟੀ ਨੇ 24 ਅਪ੍ਰੈਲ 2025 ਨੂੰ ਵਿਗਿਆਪਨ ਨੰਬਰ 25/10 ਰਾਹੀਂ 343 ਅਸਾਮੀਆਂ ਲਈ ਅਰਜ਼ੀਆਂ ਮੰਗੀਆਂ ਸਨ। 26 ਮਈ 2025 ਨੂੰ ਲਿਖਤੀ ਪ੍ਰੀਖਿਆ ਲਈ ਗਈ ਅਤੇ 2 ਜੂਨ 2025 ਨੂੰ ਨਤੀਜਾ ਐਲਾਨਿਆ ਗਿਆ, ਜਿਸ ਵਿਚ 180 ਉਮੀਦਵਾਰ ਸਫਲ ਰਹੇ। 23 ਜੂਨ 2025 ਨੂੰ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿਖੇ ਦਸਤਾਵੇਜ਼ਾਂ ਦੀ ਜਾਂਚ ਵੀ ਮੁਕੰਮਲ ਹੋ ਗਈ ਸੀ।

ਉਮੀਦਵਾਰਾਂ ਅਨੁਸਾਰ ਉਹ ਨਿਯੁਕਤੀ ਪੱਤਰਾਂ ਦੀ ਉਡੀਕ ਕਰ ਰਹੇ ਸਨ ਪਰ ਸਰਕਾਰ ਨੇ ਅਚਾਨਕ ਰੁਖ਼ ਬਦਲ ਲਿਆ। 18 ਦਸੰਬਰ ਨੂੰ ਸਿਹਤ ਵਿਭਾਗ ਨੇ ਇਕ ਹੁਕਮ ਜਾਰੀ ਕਰ ਕੇ ਇਨ੍ਹਾਂ ਪੱਕੀਆਂ ਅਸਾਮੀਆਂ ਨੂੰ ਰੱਦ ਕਰ ਦਿੱਤਾ ਅਤੇ ਇਸ ਦੀ ਥਾਂ ਆਊਟਸੋਰਸਿੰਗ (ਠੇਕੇ) ਰਾਹੀਂ 200 ਸਾਈਕੋਲੋਜਿਸਟ ਭਰਤੀ ਕਰਨ ਦਾ ਐਲਾਨ ਕਰ ਦਿੱਤਾ। ਸਰਕਾਰ ਦੇ ਇਸ ਫ਼ੈਸਲੇ ਵਿਰੁੱਧ 180 ਚੁਣੇ ਗਏ ਉਮੀਦਵਾਰਾਂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ।

23 ਦਸੰਬਰ ਨੂੰ ਹਾਈ ਕੋਰਟ ਨੇ ਇਸ ’ਤੇ ਰੋਕ ਲਗਾ ਦਿੱਤੀ। ਹੁਣ 29 ਜਨਵਰੀ ਨੂੰ ਹੋਣ ਵਾਲੀ ਅਗਲੀ ਸੁਣਵਾਈ ਵਿਚ ਸਰਕਾਰ ਨੂੰ ਇਹ ਜਵਾਬ ਦੇਣਾ ਪਵੇਗਾ ਕਿ ਪੂਰੀ ਪ੍ਰਕਿਰਿਆ ਤੋਂ ਬਾਅਦ ਇਨ੍ਹਾਂ ਅਹੁਦਿਆਂ ਨੂੰ ਰੱਦ ਕਿਉਂ ਕੀਤਾ ਗਿਆ। ਪ੍ਰਦਰਸ਼ਨ ਕਰ ਰਹੇ ਉਮੀਦਵਾਰਾਂ ਨੇ ਕਿਹਾ ਕਿ ਉਨ੍ਹਾਂ ਨੇ ਸਾਰੀ ਪ੍ਰਕਿਰਿਆ ਪਾਰਦਰਸ਼ੀ ਢੰਗ ਨਾਲ ਪੂਰੀ ਕੀਤੀ ਹੈ ਅਤੇ ਫੀਸਾਂ ਵੀ ਅਦਾ ਕੀਤੀਆਂ ਹਨ। ਪੱਕੀ ਭਰਤੀ ਦੀ ਥਾਂ ਆਊਟਸੋਰਸਿੰਗ ਰਾਹੀਂ ਨਵੀਂ ਭਰਤੀ ਕਰਨਾ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਹੈ।

Big Blow To Punjab Government High Court Stays Cancellation Of Baba Farid University Psychologist Recruitments


Recommended News
Punjab Speaks ad image
Trending
Just Now