Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਪੰਜਾਬ ਚ ਸਿੱਖਿਆ ਮੰਤਰੀ ਨੇ 13 ਜਨਵਰੀ ਤੱਕ ਸਕੂਲਾਂ ਚ ਛੁੱਟੀਆਂ ਦਾ ਕੀਤਾ ਵਾਧਾ :- ਜ਼ਿਆਦਾ ਠੰਡ ਕਾਰਨ ਲਿਆ ਫੈਸਲਾ
January 7, 2026
-Punjab-Education-Minister-Exten

Punjab Speaks Team / Panjab

ਪੰਜਾਬ ਵਿੱਚ ਲਗਾਤਾਰ ਵੱਧ ਰਹੀ ਕੜਾਕੇ ਦੀ ਠੰਢ ਅਤੇ ਸੰਘਣੀ ਧੁੰਦ ਦੇ ਚੱਲਦੇ ਸੂਬਾ ਸਰਕਾਰ ਨੇ ਸਾਰੇ ਸਕੂਲਾਂ ਦੀਆਂ ਸਰਦੀਆਂ ਦੀਆਂ ਛੁੱਟੀਆਂ ਵਿੱਚ ਵਾਧਾ ਕਰ ਦਿੱਤਾ ਹੈ। ਹੁਣ ਸੂਬੇ ਭਰ ਦੇ ਸਾਰੇ ਸਕੂਲ 13 ਜਨਵਰੀ ਤੱਕ ਬੰਦ ਰਹਿਣਗੇ।


ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਦਿੱਤੀ ਜਾਣਕਾਰੀ

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਫੈਸਲਾ ਬੱਚਿਆਂ ਅਤੇ ਸਮੁੱਚੇ ਸਕੂਲ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।


ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਕਿਹਾ:


"ਮਾਨਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਸੂਬੇ ਵਿੱਚ ਲਗਾਤਾਰ ਵੱਧ ਰਹੀ ਠੰਡ ਅਤੇ ਧੁੰਦ ਨੂੰ ਦੇਖਦਿਆਂ, ਬੱਚਿਆਂ ਅਤੇ ਸਟਾਫ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 13 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।"




14 ਜਨਵਰੀ ਤੋਂ ਖੁੱਲ੍ਹਣਗੇ ਸਕੂਲ

ਇਸ ਫੈਸਲੇ ਤੋਂ ਬਾਅਦ, ਹੁਣ ਪੰਜਾਬ ਸੂਬੇ ਦੇ ਸਾਰੇ ਸਕੂਲ 14 ਜਨਵਰੀ ਤੋਂ ਆਮ ਦਿਨਾਂ ਵਾਂਗ ਖੁੱਲ੍ਹਣਗੇ ਅਤੇ ਸਕੂਲਾਂ ਦਾ ਸਮਾਂ ਸਾਰਣੀ ਮੁੜ ਪਹਿਲਾਂ ਵਾਲੇ ਅਨੁਸਾਰ ਹੋਵੇਗਾ। ਸਿੱਖਿਆ ਵਿਭਾਗ ਨੇ ਸਾਰੇ ਸਕੂਲ ਮੁਖੀਆਂ ਨੂੰ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੀ ਹਦਾਇਤ ਕੀਤੀ ਹੈ।

Punjab Education Minister Extends School Holidays Till January 13 Decision Taken Due To Extreme Cold


Recommended News
Punjab Speaks ad image
Trending
Just Now