January 23, 2026
Punjab Speaks Team / Panjab
ਫਰੀਦਕੋਟ 23 ਜਨਵਰੀ 2026 : ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਕੱਲ ਮੁਹਾਲੀ ਤੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਅਤੇ ਇਸ ਦਾ ਕੰਮ ਕਾਮਨ ਸੇਵਾ ਕੇਂਦਰਾਂ ਰਾਹੀਂ ਤੁਰੰਤ ਸ਼ੁਰੂ ਕਰਨ ਦੇ ਉਦੇਸ਼ ਨਾਲ ਡਿਪਟੀ ਕਮਿਸ਼ਨਰ ਵੱਲੋਂ ਸਿਹਤ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਹਲਕਾ ਕੁਆਰਡੀਨੇਟਰਾਂ, ਬਲਾਕ ਕੁਆਰਡੀਨੇਟਰਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ ਤੇ ਇਸ ਯੋਜਨਾ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਕਿਹਾ। ਇਸ ਮੌਕੇ ਜਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸ. ਗਰਤੇਜ ਸਿੰਘ ਖੋਸਾ, ਵਧੀਕ ਡਿਪਟੀ ਕਮਿਸ਼ਨਰ (ਜ) ਮੈਡਮ ਹਰਜੋਤ ਕੌਰ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਸੰਦੀਪ ਮਲਹੋਤਰਾ, ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਐਡਵੋਕੇਟ ਹਰਸਿਮਰਨ ਸਿੰਘ ਮਲਹੋਤਰਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਰਾਜ ਦੇ ਲੋਕਾਂ ਲਈ ਸ਼ੁਰੂ ਕੀਤੀ ਗਈ ਵੱਕਾਰੀ ਸਿਹਤ ਯੋਜਨਾ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਦਾ 10 ਲੱਖ ਰੁਪਏ ਦਾ ਇਲਾਜ ਸਰਕਾਰੀ ਤੇ ਇੰਨਪੈਨਲਡ ਹਸਪਤਾਲਾਂ ਵਿੱਚ ਮੁਫਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਅਤੇ ਹਰੇਕ ਪਰਿਵਾਰ, ਨਾਗਰਿਕ ਨੂੰ ਇਸ ਦਾ ਲਾਭ ਦੇਣ ਲਈ ਸਿਹਤ ਵਿਭਾਗ ਦੇ ਹਲਕਾ ਕੁਆਰਡੀਨੇਟਰ, ਬਲਾਕ ਕੁਆਰਡੀਨੇਟਰ ਲੋਕਾਂ ਨੂੰ ਜਾਗਰੂਕ ਕਰਕੇ ਜਿਲ੍ਹੇ ਦੇ ਕਾਮਨ ਸੇਵਾ ਕੇਂਦਰਾਂ ਰਾਹੀਂ ਰਜਿਸਟਰਡ ਕਰਨ ਅਤੇ ਕੇ.ਵਾਈ.ਸੀ ਕਰਵਾਉਣ ਵਿੱਚ ਸਹਿਯੋਗ ਕਰਨ ਅਤੇ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜ) ਨੂੰ ਰੋਜਾਨਾ ਰਿਪੋਰਟ ਕਰਨ।
ਜਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸ੍ਰੀ ਗੁਰਤੇਜ ਸਿੰਘ ਖੋਸਾ ਨੇ ਕਿਹਾ ਕਿ ਸਾਰੇ ਹੀ ਅਧਿਕਾਰੀ, ਬਲਾਕ ਤੇ ਹਲਕਾ ਕੁਆਰਡੀਨੇਟਰ ਇਸ ਕੰਮ ਨੂੰ ਮਿਸ਼ਨਰੀ ਭਾਵਨਾ ਤਹਿਤ ਕਰਨ। ਉਨ੍ਹਾਂ ਕਿਹਾ ਕਿ ਜਿਲ੍ਹੇ ਦੇ 106 ਕਾਮਨ ਸੇਵਾ ਕੇਂਦਰਾਂ ਤੇ ਇਹ ਰਜਿਸਟਰੇਸ਼ਨ ਅੱਜ ਤੋਂ ਸ਼ੁਰੂ ਹੋ ਰਹੀ ਹੈ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਜੇਕਰ ਰਜਿਸਟਰੇਸ਼ਨ ਸਬੰਧੀ ਕਿਸੇ ਤਰ੍ਹਾਂ ਦੀ ਦਿੱਕਤ ਆਉਂਦੀ ਹੈ ਤਾਂ ਉਹ ਹਲਕਾ ਤੇ ਬਲਾਕ ਕੁਆਰਡੀਨੇਟਰਾਂ ਨਾਲ ਤਾਲਮੇਲ ਰੱਖਣ।
ਇਸ ਮੌਕੇ ਸਿਵਲ ਸਰਜਨ ਡਾ. ਚੰਦਰ ਸ਼ੇਖਰ ਕੱਕੜ, ਡਿਪਟੀ ਮੈਡੀਕਲ ਕਮਿਸ਼ਨਰ ਡਾ ਵਿਸ਼ਵਦੀਪ ਗੋਇਲ, ਸੀਨੀਅਰ ਮੈਡੀਕਲ ਅਫਸਰ ਡਾ ਪਰਮਜੀਤ ਸਿੰਘ ਬਰਾੜ, ਐਸ.ਐਮ.ਓ ਕੋਟਕਪੂਰਾ ਸ੍ਰੀ ਹਰਿੰਦਰ ਗਾਂਧੀ, ਐਸ.ਐਮ.ਓ ਸਾਦਿਕ ਡਾ. ਅਰਸ਼ਦੀਪ ਸਿੰਘ ਬਰਾੜ, ਜ਼ਿਲ੍ਹਾ ਨੋਡਲ ਅਫਸਰ ਏ ਏ ਸੀ ਡਾ. ਸਰਵਦੀਪ ਸਿੰਘ ਰੋਮਾਣਾ, ਸ. ਗੁਰਜਿੰਦਰ ਸਿੰਘ ਹਲਕਾ ਕੁਆਰਡੀਨੇਟਰ ਕੋਟਕਪੂਰਾ, ਸ. ਜਗਮੋਹਨ ਸਿੰਘ ਹਲਕਾ ਕੁਆਰਡੀਨੇਟਰ ਫਰੀਦਕੋਟ, ਸ. ਰੁਪਿੰਦਰ ਸਿੰਘ ਹਲਕਾ ਕੁਆਰਡੀਨੇਟਰ ਜੈਤੋ ਤੋਂ ਇਲਾਵਾ ਜਿਲ੍ਹੇ ਦੇ ਬਲਾਕ ਕੁਆਰਡੀਨੇਟਰ ਤੇ ਹੋਰ ਅਧਿਕਾਰੀ ਹਾਜ਼ਰ ਸਨ।
DC Holds Meeting With Health Department Constituency Coordinators Under Chief Minister s Insurance Scheme