ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
SIT ਦਾ ਵੱਡਾ ਕਦਮ: 40 ਲੋਕਾਂ ਨੂੰ ਸੰਮਨ ਜਾਰੀ, ਕੁਝ ਹੀ ਦੇਰ ’ਚ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਦਫ਼ਤਰ ’ਚ ਹੋਣਗੇ ਪੇਸ਼
January 30, 2026
SIT-s-Big-Step-Summons-Issued-To

Punjab Speaks Team / Panjab

ਜਲੰਧਰ/ਅੰਮ੍ਰਿਤਸਰ, 30 ਜਨਵਰੀ 2026 - ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਲਾਪਤਾ ਹੋਏ 328 ਸਰੂਪਾਂ ਦੇ ਮਾਮਲੇ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਨੂੰ ਰਿਕਾਰਡ ਸੌਂਪ ਦਿੱਤਾ ਹੈ। ਉਥੇ ਹੀ SIT ਨੇ ਇਸ ਮਾਮਲੇ ਨੂੰ ਲੰਮੇ ਹੱਥੀਂ ਲੈਂਦਿਆਂ ਐਕਸ਼ਨ ਮੋਡ ਆਨ ਕਰ ਦਿੱਤਾ ਹੈ। ਦਰਅਸਲ, SIT ਨੇ 328 ਪਾਵਨ ਸੂਰਪ ਮਾਮਲੇ ‘ਚ 40 ਲੋਕਾਂ ਨੂੰ ਸੰਮਨ ਕੀਤਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਦਫ਼ਤਰ ‘ਚ ਪੇਸ਼ ਹੋ ਕੇ ਆਪਣੇ ਬਿਆਨ ਦਰਜ ਕਰਵਾਉਣਗੇ।

ਜ਼ਿਕਰਯੋਗ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਸਰੂਪ ਲਾਪਤਾ ਹੋਣ ਦਾ ਮਾਮਲਾ ਕਈ ਸਾਲਾਂ ਤੋਂ ਭਖਿਆ ਹੋਇਆ ਹੈ। ਸ਼ੋ੍ਮਣੀ ਕਮੇਟੀ ਦੇ ਸਾਬਕਾ ਮੁਲਾਜ਼ਮ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਦੀ ਮੰਗ ਕਰ ਰਹੇ ਸਨ। ਮੌਜੂਦਾ ਸਰਕਾਰ ਨੇ ਇਸ ਮੁੱਦੇ ’ਤੇ ਪਿਛਲੇ ਦਿਨ ਕੇਸ ਦਰਜ ਕਰ ਕੇ ਜਗਤਪ੍ਰੀਤ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਜਾਂਚ ਟੀਮ ਗਠਿਤ ਕੀਤੀ ਹੋਈ ਹੈ। ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਮੇਲੇ ਦੌਰਾਨ ਤਕਰੀਰ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਬੰਗਾਂ ਨੇੜੇ ਇਕ ਡੇਰੇ ਤੋਂ ਵੱਡੀ ਗਿਣਤੀ ਵਿਚ ਸਰੂਪ ਹੋਣ ਬਾਰੇ ਜਾਣਕਾਰੀ ਦਿੱਤੀ ਸੀ। ਮੁੱਖ ਮੰਤਰੀ ਦੇ ਇਸ ਬਿਆਨ ਨਾਲ ਸੂਬੇ ਦੀ ਸਿਆਸਤ ਭਖ ਗਈ। ਡੇਰੇ ਦੇ ਆਗੂਆਂ ਨੇ ਇਸ ਦਾ ਡਟਵਾਂ ਵਿਰੋਧ ਕਰਦਿਆਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਮਰਿਆਦਾ ਅਨੁਸਾਰ ਸੁਸ਼ੋਭਿਤ ਹੋਣ ਦੀ ਗੱਲ ਕਹੀ ਸੀ। ਇਸ ਤੋਂ ਬਾਅਦ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਡੇਰੇ ਪੁੱਜੇ ਸਨ। ਬੰਗਾਂ ਦੇ ਵਿਧਾਇਕ ਸੁਖਵਿੰਦਰ ਸੁੱਖੀ ਨੇ ਰੋਸ ਵਜੋਂ ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ।

SIT s Big Step Summons Issued To 40 People They Will Appear In The Amritsar Police Commissioner s Office Soon


Recommended News
Trending
Just Now