Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਭਗਵੰਤ ਮਾਨ ਬੈਂਗਲੁਰੂ ਰਵਾਨਾ: ਨੇਚਰ ਕੇਅਰ ਸੈਂਟਰ ‘ਚ ਇਕ ਹਫ਼ਤੇ ਲਈ ਕੁਦਰਤੀ ਇਲਾਜ ਲੈਣਗੇ
February 26, 2026
Bhagwant-Mann-Leaves-For-Bengalu

Punjab Speaks Team / Panjab

ਨਵੀਂ ਦਿੱਲੀ, 26 ਫਰਵਰੀ 2026 :- ਮੁੱਖ ਮੰਤਰੀ ਭਗਵੰਤ ਮਾਨ ਬੁੱਧਵਾਰ ਸ਼ਾਮ ਨੂੰ ਬੈਂਗਲੁਰੂ ਚਲੇ ਗਏ। ਮਖੂ ’ਚ ਫ਼ਿਰੋਜ਼ਪੁਰ ਫੀਡਰ ਨਹਿਰ ਦੇ ਰੈਨੋਵੇਸ਼ਨ ਦਾ ਉਦਘਾਟਨ ਕਰਨ ਤੋਂ ਬਾਅਦ ਉਹ ਸ਼ਾਮ ਨੂੰ ਚੰਡੀਗੜ੍ਹ ਪਰਤੇ ਤੇ ਫਿਰ ਬੈਂਗਲੁਰੂ ਲਈ ਰਵਾਨਾ ਹੋ ਗਏ। ਦੱਸਿਆ ਜਾਂਦਾ ਹੈ ਕਿ ਇੱਥੇ ਉਹ ਇਕ ਨਿੱਜੀ ਨੇਚਰ ਕੇਅਰ ਸੈਂਟਰ ’ਚ ਇਕ ਹਫ਼ਤੇ ਤੱਕ ਰਹਿਣਗੇ। ਦੱਸਣਯੋਗ ਹੈ ਕਿ ਮਹਾਸ਼ਿਵਰਾਤਰੀ ਦੇ ਦਿਨ ਉਨ੍ਹਾਂ ਦੀ ਤਬੀਅਤ ਕਾਫ਼ੀ ਖ਼ਰਾਬ ਹੋ ਗਈ ਸੀ, ਜਿਸ ਕਾਰਨ ਉਨ੍ਹਾਂ ਨੂੰ ਸੰਗਰੂਰ ਤੋਂ ਏਅਰ ਲਿਫਟ ਕਰ ਕੇ ਮੋਹਾਲੀ ’ਚ ਨਿੱਜੀ ਹਸਪਤਾਲ ’ਚ ਦਾਖ਼ਲ ਕਰਵਾਉਣਾ ਪਿਆ ਸੀ। ਉਹ ਕੁਝ ਦਿਨਾਂ ਤੱਕ ਉਥੇ ਜ਼ੇਰੇ-ਇਲਾਜ ਸਨ। ਇਸ ਤੋਂ ਪਹਿਲਾਂ ਵੀ ਉਹ ਇਸ ਹਸਪਤਾਲ ’ਚ ਦਾਖ਼ਲ ਹੋ ਚੁੱਕੇ ਹਨ। ਪਤਾ ਲੱਗਾ ਹੈ ਕਿ ਬੈਂਗਲੁਰੂ ਦੇ ਨੇਚਰ ਕੇਅਰ ਸੈਂਟਰ ’ਚ ਉਹ ਕੁਦਰਤੀ ਤਰੀਕੇ ਨਾਲ ਇਲਾਜ ਕਰਵਾਉਂਦੇ ਹਨ। ਇਸ ਲਈ ਲਗਪਗ ਸੱਤ ਦਿਨਾਂ ਤੱਕ ਉੱਥੇ ਰਹਿਣਾ ਪੈਂਦਾ ਹੈ।


Bhagwant Mann Leaves For Bengaluru Will Undergo Natural Treatment For A Week At Nature Care Center


Recommended News
Punjab Speaks ad image
Trending
Just Now