Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਵਿਧਾਇਕ ਬੱਗਾ ਵਲੋਂ ਵਾਰਡ ਨੰਬਰ 89 'ਚ ਨਵੀਆਂ ਸੜ੍ਹਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ
February 27, 2026
MLA-Bagga-Inaugurates-Constructi

Punjab Speaks Team / Panjab

ਲੁਧਿਆਣਾ, 26 ਫਰਵਰੀ 2026 - ਇਲਾਕੇ ਦੇ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ, ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਮਦਨ ਲਾਲ ਬੱਗਾ ਵਲੋਂ ਸਥਾਨਕ ਵਾਰਡ ਨੰਬਰ 89 ਵਿਖੇ ਨਵੀਆਂ ਆਰ.ਐਮ.ਸੀ. ਸੜਕਾਂ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ।


ਇਸ ਮੌਕੇ ਕੌਂਸਲਰ ਅਮਨ ਬੱਗਾ, ਲਾਲਾ ਸੁਰਿੰਦਰ ਅਟਵਾਲ, ਅਸ਼ਵਨੀ ਸਹੋਤਾ, ਰਾਜੂ ਘਈ, ਪ੍ਰਦੀਪ ਨਾਗਰ ਤੋਂ ਇਲਾਵਾ ਨਗਰ ਨਿਗਮ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।


ਵਿਧਿਾਇਕ ਬੱਗਾ ਨੇ ਕਿਹਾ ਕਿ ਇਸ ਪ੍ਰੋਜੈਕਟ ਤਹਿਤ ਦਮੋਹਰੀਆ ਪੁੱਲ ਤੋਂ ਜਾਣ ਵਾਲੀ ਸੜਕ ਦਾ ਨਿਰਮਾਣ ਕੀਤਾ ਜਾਵੇਗਾ ਜਿਸ ’ਤੇ ਕਰੀਬ 50 ਲੱਖ ਰੁਪਏ ਦੀ ਲਾਗਤ ਆਵੇਗੀ।


ਵਿਧਾਇਕ ਚੌਧਰੀ ਮਦਨ ਲਾਲ ਬੱਗਾ ਨੇ ਦੱਸਿਆ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਨਿਰਮਾਣ ਤੋਂ ਬਾਅਦ ਆਵਾਜਾਈ ਸੁਚਾਰੂ ਢੰਗ ਨਾਲ ਚੱਲੇਗੀ ਅਤੇ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ।


ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਅਤੇ ਉਨ੍ਹਾਂ ਦੀ ਟੀਮ ਨੇ ਕਿਹਾ ਕਿ ਨਵੀਆਂ ਸੜਕਾਂ ਦਾ ਨਿਰਮਾਣ ਜੰਗੀ ਪੱਧਰ 'ਤੇ ਕਰਵਾਇਆ ਜਾ ਰਿਹਾ ਹੈ। ਉਨ੍ਹਾ ਸਪੱਸ਼ਟ ਕੀਤਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਬਿਹਤਰ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।

MLA Bagga Inaugurates Construction Works Of New Roads In Ward No 89


Recommended News
Punjab Speaks ad image
Trending
Just Now