Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਮਨੁੱਖੀ ਅਧਿਕਾਰ ਉਲੰਘਣਾ ਮਾਮਲਿਆਂ ‘ਚ ਵਾਧਾ — ਮਜੀਠੀਆ ਨੇ ਜਤਾਈ ਗੰਭੀਰ ਚਿੰਤਾ
March 3, 2026
Increase-In-Human-Rights-Violati

Punjab Speaks Team / Panjab

ਚੰਡੀਗੜ੍ਹ, 03 ਮਾਰਚ 2026 :- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਵਿਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਵਿਚ ਵਾਧਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਤੇ ਹਰਿਆਣਾ ਹਾਈ ਕੋਰਟ ਵੱਲੋਂ ਜ਼ਿਲ੍ਹਿਆਂ ਦੇ ਪੁਲਿਸ ਥਾਣਿਆਂ ਵਿਚ ਅਚਾਨਕ ਅਦਾਲਤੀ ਜਾਂਚ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।

ਉਨ੍ਹਾਂ ਦੱਸਿਆ ਕਿ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਅਤੇ ਜੁਡੀਸ਼ੀਅਲ ਮੈਜਿਸਟਰੇਟਾਂ ਨੂੰ ਸੀਸੀਟੀਵੀ ਕੈਮਰਿਆਂ ਦੀ ਕਾਰਗੁਜ਼ਾਰੀ ਦੀ ਤਸਦੀਕ ਕਰਨ ਲਈ ਕਿਹਾ ਗਿਆ ਹੈ ਤਾਂ ਜੋ ਪੁਲਿਸ ਦੀ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ। ਮਜੀਠੀਆ ਨੇ ਲਿਖਿਆ ਕਿ ਸੁਪਰੀਮ ਕੋਰਟ ਦੇ ਪਰਮਵੀਰ ਸਿੰਘ ਸੈਣੀ ਮਾਮਲੇ ਵਿਚ ਦਿੱਤੀਆਂ ਹਦਾਇਤਾਂ ਦੀ ਪਾਲਣਾ ਲਾਜ਼ਮੀ ਕਰ ਦਿੱਤੀ ਗਈ ਹੈ ਅਤੇ ਇਸ ਨੂੰ ਅਦਾਲਤੀ ਜ਼ਿੰਮੇਵਾਰੀ ਵਜੋਂ ਲਾਜ਼ਮੀ ਕਰ ਦਿੱਤਾ ਗਿਆ ਹੈ।

ਜਾਂਚ ਦੌਰਾਨ ਪੁਲਿਸ ਅਧਿਕਾਰੀਆਂ ਵੱਲੋਂ ਕਿਸੇ ਵੀ ਤਰ੍ਹਾਂ ਦੀ ਰੁਕਾਵਟ ਜਾਂ ਗੈਰ-ਸਹਿਯੋਗ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਨੂੰ ਗੈਰ-ਕਾਨੂੰਨੀ ਹਿਰਾਸਤ, ਹਿਰਾਸਤੀ ਤਸ਼ੱਦਦ ਅਤੇ ਪੁਲਿਸ ਹਿੰਸਾ ਸਬੰਧੀ ਸ਼ਿਕਾਇਤਾਂ ਸਿੱਧੇ ਤੌਰ ’ਤੇ ਸੁਣਨ ਦੇ ਅਧਿਕਾਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਫੇਕ ਐਨਕਾਉਂਟਰ, ਗੈਰਕਾਨੂੰਨੀ ਹਿਰਾਸਤ ਅਤੇ ਅਧਿਕਾਰਾਂ ਦੀ ਦੁਰਵਰਤੋਂ ਦੇ ਵੱਧ ਰਹੇ ਦੋਸ਼ਾਂ ਵਿਚਾਲੇ ਨਿਆਂਪਾਲਿਕਾ ਦੀ ਇਹ ਦਖ਼ਲਅੰਦਾਜ਼ੀ ਵੱਡਾ ਅਤੇ ਸ਼ਲਾਘਾਯੋਗ ਕਦਮ ਹੈ।

ਮਜੀਠੀਆ ਨੇ ਕਿਹਾ ਕਿ ਝੂਠੇ ਪੁਲਿਸ ਮੁਕਾਬਲੇ ਵਿਚ ਰਣਜੀਤ ਸਿੰਘ ਦੀ ਮੌਤ ਨੇ ਪਿੰਡ ਆਦੀਆਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ, ਸਾਰਾ ਪਿੰਡ ਡਰ ਅਤੇ ਗੁੱਸੇ ਦੇ ਮਾਹੌਲ ਵਿੱਚ ਹੈ। ਪਿੰਡ ਦੀ ਗ੍ਰਾਮ ਸਭਾ ਨੇ ਪ੍ਰਸਤਾਵ ਪਾਸ ਕਰ ਕੇ ਇਸ ਘਟਨਾ ਦੀ ਨਿਖੇਧੀ ਕਰ ਕੇ ਇਨਸਾਫ਼ ਦੀ ਮੰਗ ਕੀਤੀ ਹੈ ਅਤੇ ਜਦੋਂ ਗ੍ਰਾਮ ਸਭਾ ਨੂੰ ਪੁਲਿਸ ਕਾਰਵਾਈ ਦੇ ਖ਼ਿਲਾਫ਼ ਖੜ੍ਹਾ ਹੋਣਾ ਪਏ, ਤਾਂ ਇਹ ਕਾਨੂੰਨ-ਵਿਵਸਥਾ ’ਤੇ ਲੋਕਾਂ ਦੇ ਭਰੋਸੇ ਦੇ ਪੂਰੀ ਤਰ੍ਹਾਂ ਟੁੱਟ ਜਾਣ ਦੀ ਨਿਸ਼ਾਨੀ ਹੈ।

ਉਹਨਾਂ ਕਿਹਾ ਕਿ ਇਹ ਸੂਚਨਾ ਵੀ ਆ ਰਹੀ ਹੈ ਕਿ ਦਿਲਾਵਰ ਸਿੰਘ ਦੇ ਪਰਿਵਾਰ ਦੀਆਂ ਧੀਆਂ ਭੈਣਾਂ ਨੂੰ ਵੀ ਪੁਲਿਸ ਵੱਲੋਂ ਤੰਗ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਦਿਲਾਵਰ ਨੂੰ ਮੋਹਰਾ ਬਣਾ ਕੇ ਉਸ ਉੱਤੇ ਦਬਾਅ ਬਣਾ ਨੇ ਮੀਡੀਆ ਅੱਗੇ ਵੀ ਸਾਜ਼ਿਸ਼ ਤਹਿਤ ਲਿਆਂਦਾ ਜਾ ਰਿਹਾ ਹੈ ਜਦਕਿ ਦੂਜੇ ਪਾਸੇ ਐਨੇ ਦਿਨਾਂ ਤੋਂ ਰਣਜੀਤ ਸਿੰਘ ਦਾ ਸਸਕਾਰ ਨਹੀਂ ਹੋ ਪਾ ਰਿਹਾ ਅਤੇ ਮੁੱਖ ਮੰਤਰੀ ਬੰਗਲੌਰ ਵਿਚ ਇਲਾਜ ਕਰਾ ਰਹੇ ਹਨ।

Increase In Human Rights Violations Majithia Expresses Serious Concern


Recommended News
Punjab Speaks ad image
Trending
Just Now