Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਫਿਰਕਾਪ੍ਰਸਤੀ ਪੰਜਾਬ ਨੂੰ ਸਵੀਕਾਰ ਨਹੀਂ, ਹਰਿਆਣਾ ਸੀਐਮ ਦਾ ਪੱਗ ਬੰਨ੍ਹਣਾ ਸਿਆਸੀ ਰਣਨੀਤੀ : ਵੜਿੰਗ
March 3, 2026
Communalism-Is-Not-Acceptable-In

Punjab Speaks Team / Panjab

ਚੰਡੀਗੜ੍ਹ, 03 ਮਾਰਚ 2026 - ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬੀਆਂ ਨੇ ਕਦੇ ਵੀ ਫਿਰਕਾਪ੍ਰਸਤੀ ਨੂੰ ਸਵੀਕਾਰ ਨਹੀਂ ਕੀਤਾ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਵਿਧਾਨ ਸਭਾ ਵਿਚ ਪੱਗ ਬੰਨ੍ਹਣ ਬਾਰੇ ਟਿੱਪਣੀ ਕਰਦਿਆਂ ਕਿਹਾ ਕਿ ਉਹ ਸੈਣੀ ਦੀ ਕਿਸੇ ਵੀ ਧਰਮ ਨੂੰ ਮੰਨਣ ਅਤੇ ਪੱਗ ਬੰਨ੍ਹਣ ਦੀ ਆਜ਼ਾਦੀ ਦਾ ਆਦਰ ਕਰਦੇ ਹਨ। ਉਨ੍ਹਾਂ ਨੇ ਸੈਣੀ ਵੱਲੋਂ ਪੱਗ ਬੰਨ੍ਹਣ ਦੇ ਸਮੇਂ ਨੂੰ ਮਹੱਤਵਪੂਰਨ ਦੱਸਦਿਆ ਕਿਹਾ ਕਿ ਸੈਣੀ ਨੂੰ ਭਾਰਤੀ ਜਨਤਾ ਪਾਰਟੀ ਵੱਲੋਂ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਲਈ ਆਗੂ ਵਜੋਂ ਪੇਸ਼ ਕੀਤਾ ਜਾ ਰਿਹਾ ਹੈ ਅਤੇ ਉਹ ਅਕਸਰ ਪੰਜਾਬ ’ਚ ਪੱਗ ਬੰਨ੍ਹ ਕੇ ਆਉਂਦੇ ਨਜ਼ਰ ਆਏ ਹਨ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਮਨ ’ਚ ਕਈ ਸਵਾਲ ਹਨ, ਖਾਸ ਕਰਕੇ ਪੰਜਾਬ ਤੇ ਹਰਿਆਣਾ ਦਰਮਿਆਨ ਪਾਣੀਆਂ ਦੇ ਵਿਵਾਦ ਬਾਰੇ। ਉਸ ਮਾਮਲੇ ’ਚ ਇਨ੍ਹਾਂ ਦਾ ਰੁਖ਼ ਕੀ ਹੋਵੇਗਾ? ਇਹ ਸਪੱਸ਼ਟ ਤੌਰ ’ਤੇ ਹਿੱਤਾਂ ਦੇ ਟਕਰਾਅ ਦਾ ਮਾਮਲਾ ਹੈ। ਵੜਿੰਗ ਨੇ ਕਿਹਾ ਕਿ ਜੇਕਰ ਸੈਣੀ ਇਹ ਸੋਚਦੇ ਹਨ ਕਿ ਪੱਗ ਬੰਨ੍ਹ ਕੇ ਉਹ ਪੰਜਾਬੀਆਂ ਦੇ ਕਿਸੇ ਖਾਸ ਵਰਗ ਨੂੰ ਪ੍ਰਭਾਵਿਤ ਕਰ ਲੈਣਗੇ, ਤਾਂ ਉਹ ਭੁੱਲ ਵਿਚ ਹਨ। ਉਨ੍ਹਾਂ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਪੰਜਾਬੀਆਂ ਨੇ ਕਦੇ ਵੀ ਫਿਰਕੂ ਆਧਾਰ ’ਤੇ ਵੋਟ ਨਹੀਂ ਪਾਈ ਹੈ ਅਤੇ ਨਾ ਹੀ ਕਦੇ ਪਾਉਣਗੇ

ਵੜਿੰਗ ਨੇ ਭਾਜਪਾ ਨੂੰ ਪੰਜਾਬ ਦੀ ਸਿਆਸਤ ਵਿਚ ਫਿਰਕੂ ਜ਼ਹਿਰ ਘੋਲਣ ਖਿਲਾਫ ਸਾਵਧਾਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬੀ ਨਾ ਤਾਂ ਤੁਹਾਡੀ ਫਿਰਕੂ ਸਿਆਸਤ ਨਾਲ ਲੁਭਾਏ ਜਾ ਸਕਦੇ ਹਨ ਅਤੇ ਨਾ ਹੀ ਨਾਟਕਬਾਜ਼ੀ ਨਾਲ। ਇਸ ਤਰ੍ਹਾਂ ਦੀ ਕੋਸ਼ਿਸ਼ ਸਿਰਫ਼ ਇਹ ਦਿਖਾਉਂਦੀ ਹੈ ਕਿ ਭਾਜਪਾ ਅਤੇ ਇਸ ਦੇ ਆਗੁ ਪੰਜਾਬ ਦੀ ਜ਼ਮੀਨੀ ਹਕੀਕਤ ਤੋਂ ਕਿੰਨੇ ਦੂਰ ਹਨ।

Communalism Is Not Acceptable In Punjab Haryana CM s Wearing Of Turban Is A Political Strategy Warring


Recommended News
Punjab Speaks ad image
Trending
Just Now