March 3, 2026
Punjab Speaks Team / Panjab
ਬਟਾਲਾ, 3 ਮਾਰਚ 2026 : ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਲੋਕ ਮਿਲਣੀ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਕਿਹਾ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਚਹੁਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ।
ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿਨ ਰਾਤ ਬਟਾਲਾ ਸ਼ਹਿਰ ਵਿੱਚ ਵੱਖ ਵੱਖ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਉਨ੍ਹਾਂ ਦੀ ਕੋਸਿਸ਼ ਹੁੰਦੀ ਹੈ ਲੋਕਾਂ ਨੂੰ ਮਿਲਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਹੱਲ ਕੀਤੀਆਂ ਜਾਣ।
ਉਨ੍ਹਾਂ ਅੱਗੇ ਕਿਹਾ ਕਿ ਜੇਕਰ ਫਿਰ ਵੀ ਕਿਸੇ ਸ਼ਹਿਰ ਵਾਸੀ ਨੂੰ ਗਲੀ ਬਣਾਉਣ ਸਬੰਧੀ, ਗੰਦੇ ਪਾਣੀ ਦੀ ਨਿਕਾਸੀ, ਸਟਰੀਟ ਲਾਈਟਾਂ ਲਗਾਉਣ ਸਬੰਧੀ ਜਾਂ ਪਾਰਕ ਆਦਿ ਸਬੰਧੀ ਕੋਈ ਮੁਸ਼ਕਿਲ ਹੈ ਤਾਂ ਉਸ ਸਬੰਧੀ ਲਿਖਤੀ ਐਪਲੀਕੇਸ਼ਨ ਪਾਰਟੀ ਦਫਤਰ ਉਸਮਾਨਪੁਰ ਸਿਟੀ ਜਾਂ ਨਹਿਰੂ ਗੇਟ ਬਟਾਲਾ ਵਿਖੇ ਦਿੱਤੀ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਸਿੱਧੇ ਮਿਲ ਕੇ ਵੀ ਐਪਲੀਕੇਸ਼ਨ ਦਿੱਤੀ ਜਾ ਸਕਦੀ ਹੈ, ਤਾਂ ਜੋ ਸ਼ਹਿਰ ਵਾਸੀਆਂ ਦੀ ਸਮੱਸਿਆ ਨੋਟ ਕਰਕੇ ਉਸਨੂੰ ਹੱਲ ਕਰਵਾਇਆ ਜਾ ਸਕੇ।
ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਅਤੇ ਬਟਾਲਾ ਸ਼ਹਿਰ ਦੀ ਵਿਕਾਸ ਪੱਖੋਂ ਕਾਇਆ ਕਲਪ ਕੀਤੀ ਜਾਵੇ।
ਉਨ੍ਹਾਂ ਅੱਗੇ ਦੱਸਿਆ ਕਿ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਸ਼ਹਿਰ ਦੀਆਂ ਵਾਰਡਾਂ ਅਤੇ ਪਿੰਡਾਂ ਵਿੱਚ ਸਿਹਤ ਕਾਰਡ ਬਣਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਇਸ ਲਈ ਕੈਂਪਾਂ ਵਿੱਚ ਪਹੁੰਚ ਕੇ ਸਿਹਤ ਕਾਰਡ ਬਣਾ ਲਏ ਜਾਣ ਤਾਂ ਜੋ ਲੋੜ ਪੈਣ 'ਤੇ ਉਸਦੀ ਵਰਤੋਂ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਸੂਬੇ ਦੇ ਹਰ ਪਰਿਵਾਰ ਨੂੰ 10 ਲੱਖਾਂ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬਟਾਲਾ ਸਮੇਤ ਜਿਲ੍ਹੇ ਗੁਰਦਾਸਪੁਰ ਵਿੱਚ ਸਿਹਤ ਯੋਜਨਾ ਤਹਿਤ ਹੈਲਥ ਕਾਰਡ ਬਨਾਉਣ ਲਈ ਰਜਿਸ਼ਟੇਸ਼ਨ ਦਾ ਕੰਮ ਚੱਲ ਰਿਹਾ ਹੈ।
MLA Sherry Kalsi Found Solutions After Listening To People s Problems During Public Meeting