Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
CM ਸੈਣੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਚੋਲਾ ਸਾਹਿਬ ਦੇ ਕੀਤੇ ਦਰਸ਼ਨ, ਕਰਤਾਰਪੁਰ ਲਾਂਘੇ ‘ਤੇ ਦਿੱਤਾ ਵੱਡਾ ਬਿਆਨ
March 5, 2026
CM-Saini-Visited-The-Holy-Chola-

Punjab Speaks Team / Panjab

ਚੰਡੀਗੜ੍ਹ, 05 ਮਾਰਚ 2026 :- ਬੁੱਧਵਾਰ ਨੂੰ ਇਤਿਹਾਸਕ ਜੀ ਡੇਰਾ ਬਾਬਾ ਨਾਨਕ ਸਥਿਤ ਗੁਰਦੁਆਰਾ ਚੋਲਾ ਸਾਹਿਬ ਵਿਖੇ ਸ਼ੁਰੂ ਹੋਏ ਜੋੜ ਮੇਲੇ ਦੇ ਪਹਿਲੇ ਦਿਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਵਿੱਤਰ ਅੰਗ ਵਸਤਰ ਚੋਲਾ ਸਾਹਿਬ, ਭੈਣ ਨਾਨਕੀ ਦੇ ਰੁਮਾਲ ਅਤੇ ਹਰੀ ਸਿੰਘ ਨਲੂਆ ਦੇ ਦੁਸ਼ਾਲਿਆਂ ਦੇ ਦਰਸ਼ਨ ਕੀਤੇ ਗਏ। ਗੁਰਦੁਆਰਾ ਚੋਲਾ ਸਾਹਿਬ ਵਿਖੇ ਨਤਮਸਤਕ ਹੋਏ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਵੱਲੋਂ ਗੁਰਦੁਆਰਾ ਚੋਲਾ ਸਾਹਿਬ ਵਿਖੇ ਬਿਰਾਜਮਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਲਈ ਰੁਮਾਲਾ ਸਾਹਿਬ ਅਤੇ ਫੁੱਲਾਂ ਦੇ ਗੁਲਦਸਤੇ ਵੀ ਭੇਟ ਕੀਤੇ। ਇਸ ਮੌਕੇ ਉਨ੍ਹਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਦੀਦਾਰੇ ਕਰਨ ਉਪਰੰਤ ਪ੍ਰਬੰਧਕਾਂ ਵੱਲੋਂ ਉਨ੍ਹਾਂ ਦਾ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਦੇ ਨਾਲ ਭਾਜਪਾ ਤੇ ਹਲਕਾ ਫ਼ਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਸਮੇਤ ਭਾਜਪਾ ਦੇ ਕਈ ਵੱਡੇ ਆਗੂ ਵੀ ਗੁਰਦੁਆਰਾ ਚੋਲਾ ਸਾਹਿਬ ਵਿਖੇ ਨਤਮਸਤਕ ਹੋਏ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਡੇਰਾ ਬਾਬਾ ਨਾਨਕ ਪੁੱਜਣ ‘ਤੇ ਬਾਬਾ ਸੁਖਦੇਵ ਸਿੰਘ ਬੇਦੀ, ਬਾਬਾ ਅਵਤਾਰ ਸਿੰਘ ਜੀ ਬੇਦੀ ਤੇ ਬਾਬਾ ਮਨਜੀਤ ਸਿੰਘ ਆਦਿ ਗੁਰਦੁਆਰਾ ਸ੍ਰੀ ਚੋਲਾ ਸਾਹਿਬ ਦੇ ਪ੍ਰਬੰਧਕਾਂ ਵਲੋਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰਪਾਓ ਤੇ ਸਨਮਾਨ ਚਿੰਨ੍ਹ ਨਾਲ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਅੱਜ ਉਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਦਰਸ਼ਨ ਕਰਨ ਅਤੇ ਨਤਮਸਤਕ ਹੋਣ ਵਾਸਤੇ ਆਏ ਹਨ ਅਤੇ ਆਪਣੇ ਆਪ ਨੂੰ ਖੁਸ਼ ਨਸੀਬ ਸਮਝਦੇ ਹਨ ਕਿ ਉਨ੍ਹਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਗ ਵਸਤਰ ਸ੍ਰੀ ਚੋਲਾ ਸਾਹਿਬ ਦੇ ਪਹਿਲੀ ਵਾਰ ਦਰਸ਼ਨ ਦੀਦਾਰੇ ਕੀਤੇ ਹਨ। ਇਸ ਮੌਕੇ ਪੱਤਰਕਾਰਾਂ ਵਲੋਂ ਪੁੱਛੇ ਗਏ ਕਰਤਾਰਪੁਰ ਸਾਹਿਬ ਲਾਂਘਾ ਖੁੱਲ੍ਹਣ ਦੇ ਜਵਾਬ ਦਿੰਦਿਆਂ ਹੋਇਆਂ ਕਹਿ ਕੇ ਉਹ ਇਸ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਾਣੂ ਕਰਵਾਉਣਗੇ। ਉਨ੍ਹਾਂ ਕਿਹਾ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੀ ਡੇਰਾ ਬਾਬਾ ਨਾਨਕ ਦੀ ਸਰਹੱਦ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਪ੍ਰਕਾਸ਼ ਦਿਹਾੜੇ ਮੌਕੇ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲਿਆ ਗਿਆ ਸੀ।

CM Saini Visited The Holy Chola Sahib Of Sri Guru Nanak Dev Ji Gave A Big Statement On Kartarpur Corridor


Recommended News
Punjab Speaks ad image
Trending
Just Now