Baath Castle ਮੈਰਿਜ ਪੈਲੇਸ ਚ ਚਲੀਆਂ ਗੋਲੀਆਂ ,ਦੋ ਦੀ ਮੌਤ , ਜਾਣੋ ਕੀ ਸੀ ਪੂਰਾ ਮਸਲਾ ਤੇ ਪੁਲਿਸ ਨੇ ਕੀ ਲਿਆ ਐਕਸ਼ਨ     ਆਪ ਪਾਰਟੀ ਨੇ ਬਲਤੇਜ ਪੰਨੂ ਨੂੰ ਸੌਂਪੀ ਨਵੀਂ ਜਿੰਮੇਵਾਰੀ, ਪੰਜਾਬ ਮੀਡੀਆ ਦੇ ਹੋਣਗੇ ਇੰਚਾਰਜ    “10 ਗ੍ਰਾਮ ਹੈਰੋਇਨ ਸਮੇਤ 3 ਨਸ਼ਾ ਵਿਰੋਧੀ ਗ੍ਰਿਫ਼ਤਾਰ, ਫਿਰੋਜ਼ਪੁਰ ਪੁਲਿਸ ਨੇ ਮਾਮਲਾ ਦਰਜ ਕੀਤਾ”    ਸ਼ਿਵ ਸੈਨਾ ਆਗੂ ਦੇ ਪੁੱਤਰ ’ਤੇ ਹਮਲਾ, ਪਿਤਾ ਜ਼ਖਮੀ; ਫਗਵਾੜਾ ’ਚ ਹਿੰਦੂ ਸੰਗਠਨਾਂ ਵੱਲੋਂ ਬੰਦ ਦਾ ਸੱਦਾ    ਦਿੱਲੀ 'ਚ ਕਿਸੇ ਵੱਡੇ ਅੱਤਵਾਦੀ ਹਮਲੇ ਦਾ ਸੰਕੇਤ ਨਹੀਂ ਧਮਕੀ ਭਰੇ ਈਮੇਲ, 2 ਸਾਲਾਂ 'ਚ ਮਿਲ ਚੁਕੀਆਂ ਹਨ ਹਜ਼ਾਰਾਂ ਧਮਕੀਆਂ ..    ਜਲੰਧਰ ਵਿੱਚ ਮਸ਼ਹੂਰ ਅਗਰਵਾਲ ਢਾਬੇ ‘ਤੇ GST ਛਾਪਾ, 3 ਕਰੋੜ ਨਕਦੀ ਬਰਾਮਦ; ਟੈਕਸ ਚੋਰੀ ਦਾ ਭਿਆਨਕ ਖੁਲਾਸਾ    ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਸਿੱਖ ਸੰਗਤ ਨਾਲ ਸ੍ਰੀਨਗਰ ਵਿਖੇ ਕੀਰਤਨ ਦਰਬਾਰ ਵਿੱਚ ਸ਼ਿਰਕਤ ਕੀਤੀ    ਪੁਲਿਸ ਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਵੀਹ ਗੋਲ਼ੀਆਂ, ਗੈਂਗਸਟਰ ਕੈਸ਼ਵ ਸ਼ਿਵਾਲਾ ਦਾ ਇੱਕ ਜ਼ਖ਼ਮੀ    ਦਿੱਲੀ ਧਮਾਕੇ ਮਗਰੋਂ ਸੋਸ਼ਲ ਮੀਡੀਆ 'ਤੇ ਭੜਕਾਊ ਪੋਸਟ, 15 ਮੁਲਜ਼ਮ ਗ੍ਰਿਫ਼ਤਾਰ; ਸੀਐਮ ਸਰਮਾ ਨੇ ਨਾਵਾਂ ਦਾ ਕੀਤਾ ਖੁਲਾਸਾ    ਟਰੱਕ ਨਾਲ ਟਕਰਾਉਣ ਤੋਂ ਬਾਅਦ ਰੋਡਵੇਜ਼ ਬੱਸ ਪਲਟੀ, ਡਰਾਈਵਰ ਦੀ ਮੌਤ; ਸੜਕ ’ਤੇ ਮਚਿਆ ਹੰਗਾਮਾ   
ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ, ਸਰਹੱਦ ਪਾਰੋਂ ਡ੍ਰੋਨ ਡਰੱਗ ਸਮੱਗਲਿੰਗ ਦਾ ਪਰਦਾਫਾਸ਼
March 10, 2026
Amritsar-Police-s-Major-Operatio

Punjab Speaks Team / Panjab

ਅੰਮ੍ਰਿਤਸਰ, 10 ਮਾਰਚ 2026 :- ਸੀਆਈ (ਕਾਊਂਟਰ ਇੰਟੈਲੀਜੈਂਸ) ਦੀ ਟੀਮ ਨੇ ਸੋਮਵਾਰ ਸਵੇਰੇ ਇਕ ਤਸਕਰ ਨੂੰ ਪਾਕਿਸਤਾਨ ਤੋਂ ਭੇਜੀ ਗਈ ਹੈਰੋਇਨ ਦੀ ਖੇਪ ਸਮੇਤ ਗ੍ਰਿਫ਼ਤਾਰ ਕੀਤਾ। ਮੁਲਜ਼ਮ ਦੇ ਕਬਜ਼ੇ ਵਿਚੋਂ ਨੌਂ ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਅਤੇ ਐੱਨਡੀਪੀਐਸ ਐਕਟ ਤਹਿਤ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਕੋਲ ਕੇਸ ਦਰਜ ਕੀਤਾ ਗਿਆ ਹੈ। ਡੀਐੱਸਪੀ ਬਲਬੀਰ ਸਿੰਘ ਨੇ ਦੱਸਿਆ ਕਿ ਗਿਰੋਹ ਦੇ ਹੋਰ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।

ਡੀਐੱਸਪੀ ਨੇ ਗ੍ਰਿਫ਼ਤਾਰ ਮੁਲਜ਼ਮ ਦੀ ਪਛਾਣ ਰਣਜੀਤ ਸਿੰਘ ਉਰਫ਼ ਰਾਣਾ ਵਜੋਂ ਕੀਤੀ, ਜੋ ਅੰਮ੍ਰਿਤਸਰ (ਦਿਹਾਤੀ) ਥਾਣੇ ਅਧੀਨ ਪੈਂਦੇ ਪਿੰਡ ਦੂਜੋਵਾਲ ਦਾ ਰਹਿਣ ਵਾਲਾ ਹੈ। ਪੁਲਿਸ ਨੂੰ ਸੂਚਨਾ ਮਿਲੀ ਕਿ ਮੁਲਜ਼ਮ ਹੀਰੋ ਮੋਟਰਸਾਈਕਲ (ਪੀਬੀ-14-ਡੀ-0554) ‘ਤੇ ਹੈਰੋਇਨ ਸਪਲਾਈ ਕਰਨ ਜਾ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਰਮਦਾਸ ਅੱਡਾ ਨੇੜੇ ਨਾਕਾਬੰਦੀ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ। ਤਲਾਸ਼ੀ ਦੌਰਾਨ, ਉਸ ਦੇ ਕਬਜ਼ੇ ਵਿਚੋਂ ਨੌਂ ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ, ਜਿਸ ਨੂੰ ਮੁਲਜ਼ਮ ਨੇ ਇਕ ਬੈਗ ਵਿਚ ਲੁਕਾਇਆ ਸੀ।

ਪੁੱਛਗਿੱਛ ਦੌਰਾਨ ਮੁਲਜ਼ਮ ਨੇ ਖੁਲਾਸਾ ਕੀਤਾ ਕਿ ਉਸ ਦੇ ਪਾਕਿਸਤਾਨੀ ਤਸਕਰਾਂ ਨਾਲ ਸਿੱਧੇ ਸਬੰਧ ਸਨ ਅਤੇ ਉਸ ਨੇ ਪਹਿਲਾਂ ਵੀ ਹੈਰੋਇਨ ਦੀ ਖੇਪ ਮੰਗਵਾ ਕੇ ਟਿਕਾਣੇ ਲਗਵਾ ਚੁੱਕਾ ਹੈ। ਕੁਝ ਦਿਨ ਪਹਿਲਾਂ ਇਕ ਪਾਕਿਸਤਾਨੀ ਡ੍ਰੋਨ ਨੇ ਘੋਨੇਵਾਲ ਪਿੰਡ ਦੇ ਖੇਤਾਂ ਵਿਚ ਨੌਂ ਕਿਲੋਗ੍ਰਾਮ ਹੈਰੋਇਨ ਦੀ ਖੇਪ ਸੁੱਟੀ ਸੀ, ਜਿਸ ਨੂੰ ਉਸ ਨੇ ਚੁੱਕਿਆ ਅਤੇ ਲੁਕਾ ਦਿੱਤਾ ਸੀ। ਜਾਂਚ ਤੋਂ ਪਤਾ ਲੱਗਾ ਹੈ ਕਿ ਰਣਜੀਤ ਸਿੰਘ ਜੱਟ ਨਾਂ ਦੇ ਇਕ ਪਾਕਿਸਤਾਨੀ ਤਸਕਰ ਨਾਲ ਜ਼ਿਆਦਾ ਗੱਲਬਾਤ ਕਰ ਰਿਹਾ ਹੈ।

Amritsar Police s Major Operation Drone Drug Smuggling From Across The Border Exposed


Recommended News
Punjab Speaks ad image
Trending
Just Now