March 21, 2026
Punjab Speaks Team / Panjab
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਭੇਜੇ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ ਹਨ। ਜੂਨ 2026 ਵਿੱਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਭੇਜਿਆ ਜਾਵੇਗਾ ਅਤੇ ਇਸ ਯਾਤਰਾ ਲਈ ਪਾਸਪੋਰਟਾਂ ਦੀ ਜਰੂਰਤ ਹੈ।
ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ 31 ਮਾਰਚ 2026 ਤੱਕ ਸ਼ਰਧਾਲੂ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਚ ਯਾਤਰਾ ਵਿਭਾਗ ਵਿੱਚ ਜਮ੍ਹਾਂ ਕਰਵਾ ਸਕਦੇ ਹਨ। ਪਾਸਪੋਰਟਾਂ ਦੇ ਨਾਲ, ਆਧਾਰ ਕਾਰਡ ਜਾਂ ਵੋਟਰ ਕਾਰਡ ਦੀ ਕਾਪੀ ਵੀ ਜਮ੍ਹਾਂ ਕਰਵਾਉਣ ਦੀ ਸ਼ਰਤ ਰੱਖੀ ਗਈ ਹੈ।
ਉਨ੍ਹਾਂ ਨੇ ਕਿਹਾ ਕਿ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਦੇ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਜਥਾ ਭੇਜਿਆ ਜਾਂਦਾ ਹੈ। ਇਸ ਵਾਰ ਜੂਨ ਮਹੀਨੇ ਵਿੱਚ ਇਸ ਯਾਤਰਾ ਲਈ ਸ਼ਰਧਾਲੂਆਂ ਦੇ ਪਾਸਪੋਰਟ ਸ਼੍ਰੋਮਣੀ ਕਮੇਟੀ ਕੋਲ ਸਮੇਂ ਸਿਰ ਜਮ੍ਹਾਂ ਕਰਵਾਉਣ ਜਰੂਰੀ ਹਨ, ਤਾਂ ਜੋ ਅਗਲੀ ਕਾਰਵਾਈ ਲਈ ਸਰਕਾਰ ਨੂੰ ਭੇਜੇ ਜਾ ਸਕਣ।
Sgpc Asks Pilgrims Going To Pakistan For Maharaja Ranjit Singh S Death Anniversary To Submit Passports Get Them Submitted By March 31