ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਲੁਧਿਆਣਾ ‘ਚ ਦਰਦਨਾਕ ਹਾਦਸਾ: ਫੈਕਟਰੀ ‘ਚ ਗੈਸ ਲੀਕ ਹੋਣ ਕਾਰਨ ਧਮਾਕਾ, ਅੱਗ ‘ਚ ਸੜ ਕੇ ਮਜ਼ਦੂਰ ਦੀ ਮੌਤ
March 23, 2026
Tragic-Accident-In-Ludhiana-Expl

Punjab Speaks Team / Panjab

ਲੁਧਿਆਣਾ, 23 ਮਾਰਚ 2026 :- ਸਨਅਤੀ ਸ਼ਹਿਰ ਲੁਧਿਆਣਾ ਦੇ ਮੋਤੀ ਨਗਰ ਇਲਾਕੇ ’ਚ ਦੇਰ ਰਾਤ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਆਰਕੇ ਰੋਡ ’ਤੇ ਸਥਿਤ ਸੂਰਿਆ ਨਿਟਵਿਅਰ ਫੈਕਟਰੀ ਵਿੱਚ ਗੈਸ ਲੀਕ ਹੋਣ ਕਾਰਨ ਭਿਆਨਕ ਧਮਾਕਾ ਹੋ ਗਿਆ। ਇਸ ਹਾਦਸੇ ਦੌਰਾਨ ਫੈਕਟਰੀ ਦੇ ਅੰਦਰ ਸੌਂਅ ਰਹੇ 50 ਸਾਲਾ ਹੈਲਪਰ ਰਾਮ ਨਰੇਸ਼ ਦੀ ਅੱਗ ਦੀ ਲਪੇਟ ’ਚ ਆਉਣ ਕਾਰਨ ਥਾਂ ‘ਤੇ ਹੀ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਕ ਰਾਤ ਕਰੀਬ 2:30 ਵਜੇ ਫੈਕਟਰੀ ਦੇ ਇੱਕ ਕਮਰੇ ਵਿੱਚ ਗੈਸ ਰਿਸਾਅ ਹੋ ਰਿਹਾ ਸੀ। ਜਿਵੇਂ ਹੀ ਗੈਸ ਦਾ ਦਬਾਅ ਵਧਿਆ, ਅਚਾਨਕ ਜ਼ੋਰਦਾਰ ਧਮਾਕਾ ਹੋਇਆ ਅਤੇ ਕਮਰੇ ’ਚ ਅੱਗ ਲੱਗ ਗਈ। ਧਮਾਕਾ ਐਂਨਾ ਭਿਆਨਕ ਸੀ ਕਿ ਕਮਰੇ ਦੀ ਇੱਕ ਦੀਵਾਰ ਵੀ ਢਹਿ ਗਈ ਅਤੇ ਆਲੇ ਦੁਆਲੇ ਦੇ ਲੋਕ ਡਰ ਕੇ ਜਾਗ ਉੱਠੇ।

ਹਾਦਸੇ ਵੇਲੇ ਰਾਮ ਨਰੇਸ਼ ਕਮਰੇ ਅੰਦਰ ਹੀ ਸੌਂਅ ਰਿਹਾ ਸੀ, ਜਿਸ ਕਾਰਨ ਉਸ ਨੂੰ ਬਚਣ ਦਾ ਕੋਈ ਮੌਕਾ ਨਾ ਮਿਲਿਆ ਅਤੇ ਉਹ ਅੱਗ ਦੀਆਂ ਲਪਟਾਂ ’ਚ ਬੁਰੀ ਤਰ੍ਹਾਂ ਸੜ ਗਿਆ। ਜਿਸ ਨਾਲ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਰਾਮ ਨਰੇਸ਼ ਮੂਲ ਰੂਪ ’ਚ ਇਲਾਹਾਬਾਦ (ਉੱਤਰ ਪ੍ਰਦੇਸ਼) ਦਾ ਰਹਿਣ ਵਾਲਾ ਸੀ ਅਤੇ ਕਾਫੀ ਸਮੇਂ ਤੋਂ ਇਸ ਫੈਕਟਰੀ ਵਿੱਚ ਕੰਮ ਕਰ ਰਿਹਾ ਸੀ। ਮ੍ਰਿਤਕ ਦਾ ਵਿਆਹ ਨਹੀਂ ਸੀ ਹੋਇਆ ਅਤੇ ਫੈਕਟਰੀ ਦੇ ਕਮਰੇ ’ਚ ਹੀ ਰਹਿੰਦਾ ਸੀ।

ਸੂਚਨਾ ਮਿਲਣ ’ਤੇ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਜਾਂਚ ਸ਼ੁਰੂ ਕਰ ਦਿੱਤੀ। ਲਾਸ਼ ਨੂੰ ਕਬਜ਼ੇ ’ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਗਿਆ ਹੈ। ਥਾਣਾ ਮੋਤੀ ਨਗਰ ਦੇ ਜਾਂਚ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਲੁਧਿਆਣਾ ਪਹੁੰਚਣ ਤੋਂ ਬਾਅਦ ਹੀ ਰਾਮ ਨਰੇਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ।

Tragic Accident In Ludhiana Explosion Due To Gas Leak In Factory Worker Dies After Being Burnt In Fire


Recommended News
Punjab Speaks ad image
Trending
Just Now