ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ
March 30, 2026
Construction-Work-On-Jalandhar-R

Punjab Speaks Team / Panjab

ਬਟਾਲਾ, 30 ਮਾਰਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕੰਮਾਂ ਦਾ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਜਾਇਜ਼ਾ ਲੈਣ ਉਪਰੰਤ ਕੀਤਾ।ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਨੂੰ ਜਲਦ ਸਹੂਲਤ ਮਿਲ ਸਕੇ।

ਇਸ ਮੌਕੇ ਗੱਲਬਾਤ ਕਰਦਿਆਂ ਅੰਮਿ੍ਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ।

ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ।ਨਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ। ਸਕੂਲ ਆਫ ਐੱਮੀਨੈੱਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਦੀ, ਉਸਾਰੀ ਕਰਵਾਈ ਗਈ ਹੈ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

Construction Work On Jalandhar Road Is Progressing At A Rapid Pace Under The Leadership Of MLA Sherry Kalsi


Recommended News
Trending
Just Now