March 30, 2026
Punjab Speaks Team / Panjab
ਬਟਾਲਾ, 30 ਮਾਰਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਵਾਰਡ ਨੰਬਰ 18 'ਚ ਤਾਜ ਪੈਲਸ (ਹਸਤ ਸ਼ਿਲਪ ਕਾਲਜ) ਵਾਲੀ ਗਲੀ ਵਿੱਚ ਆਰ.ਐਮ.ਸੀ ਪਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ।
ਇਸ ਮੌਕੇ ਵਾਰਡ ਵਾਸੀਆਂ ਅਤੇ ਦਵਿੰਦਰ ਸਿੰਘ ਬਟਾਲਵੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ ਅਤੇ ਚੱਲ ਰਹੇ ਵਿਕਾਸ ਕਾਰਜ ਨਿਰਧਾਰਿਤ ਸਮੇਂ ਅੰਦਰ ਮੁਕੰਮਲ ਕਰ ਲਏ ਜਾਣਗੇ।
ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ਲਈ ਸੜਕਾਂ ਅਤੇ ਚੋਂਕਾਂ ਨੂੰ ਖੁੱਲ੍ਹਾ ਕੀਤਾ ਗਿਆ ਹੈ। ਸ਼ਹਿਰ ਵਿੱਚ ਸੀਸੀਟੀਵੀ ਕੈਮਰੇ ਲਗਾਏ ਜਾ ਰਹੇ ਹਨ। ਲੋਕਾਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਰਕਾਰੀ ਸੇਵਾਵਾਂ ਦਾ ਲਾਭ ਦੇਣ ਲਈ ਨਵਾਂ ਤਹਿਸੀਲ ਕੰਪਲੈਕਸ ਉਸਾਰਿਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਸਾਫ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਲੋਕਾਂ ਨੂੰ ਪੀਣ ਲਈ ਸਾਫ ਸੁਥਰਾ ਪਾਣੀ ਮਿਲੇਗਾ। ਸਕੂਲ ਆਫ ਐੱਮੀਨੈੱਸ ਤੋਂ ਇਲਾਵਾ ਆਮ ਆਦਮੀ ਕਲੀਨਿਕਾਂ ਵਿੱਚ ਮਰੀਜ਼ ਰੋਜਾਨਾ ਆਪਣੇ ਘਰਾਂ ਦੇ ਨੇੜੇ ਹੀ ਆਪਣਾ ਇਲਾਜ ਕਰਵਾਇਆ ਰਹੇ ਹਨ। ਸ਼ਾਨਦਾਰ ਪਾਰਕਾਂ ਦੀ, ਉਸਾਰੀ ਕਰਵਾਈ ਗਈ ਹੈ ਸਮੇਤ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।
Under The Leadership Of MLA Sherry Kalsi The Work Of Laying RMC In The Taj Palace Street In Ward No 18 Has Begun