ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
Cabinet Meeting- ਪੰਜਾਬ ਕੈਬਨਿਟ ਮੀਟਿੰਗ 'ਚ ਵੱਡੇ ਫੈਸਲੇ, CM ਮਾਨ ਨੇ ਸਾਂਝੀ ਕੀਤੀ ਜਾਣਕਾਰੀ
March 30, 2026
Cabinet-Meeting-Big-Decisions-In

Punjab Speaks Team / Panjab

Punjab Cabinet Meeting- ਪੰਜਾਬ ਕੈਬਨਿਟ ਦੀ ਮੀਟਿੰਗ ਵਿਚ ਕਈ ਵੱਡੇ ਫੈਸਲੇ ਲਏ ਗਏ ਹਨ। ਮਾਨ ਕੈਬਨਿਟ ਵੱਲੋਂ 'ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ' ਨੂੰ ਹਰੀ ਝੰਡੀ ਦੇ ਦਿੱਤੀ ਹੈ। ਪੰਜਾਬ ਕੈਬਨਿਟ ਨੇ ਔਰਤਾਂ ਨੂੰ ₹1,000 ਅਤੇ ਅਨੁਸੂਚਿਤ ਜਾਤੀ (SC) ਦੀਆਂ ਔਰਤਾਂ ਨੂੰ ₹1,500 ਪ੍ਰਤੀ ਮਹੀਨਾ ਦੇਣ ਦਾ ਬਜਟ ਸੈਸ਼ਨ ਦੌਰਾਨ ਐਲਾਨ ਕੀਤਾ ਸੀ। ਹੁਣ ਇਸ ਨੂੰ ਕੈਬਨਿਟ ਵੱਲੋਂ ਮਨਜ਼ੂਰੀ ਮਿਲ ਗਈ ਹੈ।
ਮੁੱਖ ਮੰਤਰੀ ਮਾਵਾਂ-ਧੀਆਂ ਯੋਜਨਾ ਨੂੰ ਪਹਿਲੀ ਅਪਰੈਲ ਤੋਂ ਸ਼ੁਰੂ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਤੋਂ ਇਲਾਵਾ ਯੋਜਨਾਬੰਦੀ ਵਿਭਾਗ ਵਿਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਤੇ ਪਛਵਾੜਾ ਕੋਲਾ ਖਾਣ ਵਿਚ ਭਰਤੀ ਨੂੰ ਵੀ ਹਰੀ ਝੰਡੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਐਨਐਚਏਆਈ ਦੇ ਸੜਕੀ ਪ੍ਰੋਜੈਕਟਾਂ ਵਿਚ ਤੇਜ਼ੀ ਲਿਆਉਣ ਲਈ ਸਤਲੁਜ ਦਰਿਆ ਵਿਚੋਂ ਗਾਰ ਕੱਢਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਜਾਣਕਾਰੀ ਅਨੁਸਾਰ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਸੂਬੇ ਵਿੱਚ 18 ਸਾਲ ਤੋਂ ਵਧ ਉਮਰ ਦੀਆਂ ਜਨਰਲ ਵਰਗ ਦੀਆਂ ਔਰਤਾਂ ਨੂੰ ਹਰ ਮਹੀਨੇ ਇਕ ਹਜ਼ਾਰ ਰੁਪਏ ਅਤੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਔਰਤਾਂ ਨੂੰ 1500 ਰੁਪਏ ਦਿੱਤੇ ਜਾਣਗੇ।
ਯੋਜਨਾ ਦਾ ਸੂਬੇ ਦੀਆਂ 97 ਫ਼ੀਸਦ ਔਰਤਾਂ ਨੂੰ ਲਾਭ ਮਿਲੇਗਾ। ਇਹ ਰਕਮ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੇ ਟਰਾਂਸਫਰ ਕੀਤੀ ਜਾਵੇਗੀ। ਯੋਜਨਾ ਦਾ ਲਾਭ ਲੈਣ ਲਈ ਇਕ ਪਰਿਵਾਰ ਵਿੱਚ ਯੋਗ ਔਰਤਾਂ ਦੀ ਗਿਣਤੀ ਉਤੇ ਕੋਈ ਪਾਬੰਦੀ ਨਹੀਂ ਹੈ।

ਮੰਤਰੀ ਮੰਡਲ ਨੇ ਯੋਜਨਾਬੰਦੀ ਵਿਭਾਗ ਵਿੱਚ ਸਿੱਧੀ ਭਰਤੀ ਤਹਿਤ 70 ਅਸਾਮੀਆਂ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਤੋਂ ਇਲਾਵਾ ਝਾਰਖੰਡ ਵਿਚ ਸਥਿਤ ਪਛਵਾੜਾ ਕੇਂਦਰੀ ਕੋਲਾ ਖਾਣ ਦੇ ਸੰਚਾਲਨ ਤੇ ਸਾਂਭ-ਸੰਭਾਲ ਲਈ ਠੇਕੇ ਦੇ ਆਧਾਰ ਉਤੇ ਕਿਰਤ ਸ਼ਕਤੀ ਅਤੇ ਸਹਾਇਕ ਸਟਾਫ਼ ਨਿਯੁਕਤ ਕਰਨ ਨੂੰ ਹਰੀ ਝੰਡੀ ਦਿੱਤੀ ਗਈ ਹੈ। ਮੰਤਰੀ ਮੰਡਲ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਾਵਰਕੌਮ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਟਰਾਂਸਕੋ) ਦੇ ਚੇਅਰਮੈਨ-ਕਮ-ਮੈਨੇਜਿੰਗ ਡਾਇਰੈਕਟਰਾਂ (ਸੀਐੱਮਡੀ) ਅਤੇ ਡਾਇਰੈਕਟਰਾਂ ਦੀ ਨਿਯੁਕਤੀ ਲਈ ਲੋੜੀਂਦੀਆਂ ਯੋਗਤਾਵਾਂ ਤੇ ਤਜਰਬੇ ਸਬੰਧੀ ਸ਼ਰਤਾਂ ਵਿੱਚ ਸੋਧ ਕਰਨ ਦੀ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਸੂਬੇ ਵਿੱਚ ਵੱਖ-ਵੱਖ ਹਾਈਵੇਅ ਪ੍ਰਾਜੈਕਟਾਂ ਦੀ ਉਸਾਰੀ ਲਈ ਕੌਮੀ ਮਾਰਗ ਅਥਾਰਟੀ (ਐੱਨਐੱਚਏਆਈ) ਨੂੰ ਸਧਾਰਨ ਮਿੱਟੀ ਦੇਣ ਲਈ ਸਤਲੁਜ ਦਰਿਆ ਵਿਚੋਂ ਗਾਰ ਕੱਢਣ ਦੀਆਂ ਸ਼ਰਤਾਂ ਵਿੱਚ ਢਿੱਲ ਦੇਣ ਨੂੰ ਵੀ ਪ੍ਰਵਾਨਗੀ ਦਿੱਤੀ ਗਈ ਹੈ। ਇਸ ਨਾਲ ਸੂਬੇ ਵਿੱਚੋਂ ਹੜ੍ਹਾਂ ਦੇ ਖ਼ਤਰੇ ਨੂੰ ਘਟਾਉਣ ਲਈ ਪ੍ਰਮੁੱਖ ਦਰਿਆਵਾਂ ਵਿੱਚੋਂ ਖੁਦਾਈ ਕੀਤੀ ਜਾਵੇਗੀ।

Cabinet Meeting Big Decisions In Punjab Cabinet Meeting CM Mann Shared Information


Recommended News
Trending
Just Now