ਵਿਧਾਇਕ ਸ਼ੈਰੀ ਕਲਸੀ ਨੇ ਚੱਕਰੀ ਬਾਜ਼ਾਰ ਬਟਾਲਾ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਉਣ ਦਾ ਰੱਖਿਆ ਨੀਂਹ ਪੱਥਰ
March 31, 2026
Punjab Speaks Team / Panjab
ਬਟਾਲਾ, 31 ਮਾਰਚ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਚੱਕਰੀ ਬਾਜ਼ਾਰ ਦੇ ਦੁਕਾਨਦਾਰਾਂ ਦੀ ਮੰਗ ਪੂਰੀ ਕੀਤੀ ਗਈ ਹੈ। ਉਨ੍ਹਾਂ ਵਲੋਂ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਚੱਕਰੀ ਬਾਜ਼ਾਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਲਈ ਸੀਵਰੇਜ਼ ਪਾਉਣ ਦਾ ਰੱਖਿਆ ਨੀਂਹ ਪੱਥਰ ਰੱਖਿਆ ਗਿਆ ਹੈ।
ਇਸ ਮੌਕੇ ਦੁਕਾਨਦਾਰਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਕਈ ਦਹਾਕਿਆਂ ਤੋਂ ਕਿਸੇ ਵੀ ਪਾਰਟੀ ਦੇ ਆਗੂ ਵਲੋਂ ਇਸ ਸਮੱਸਿਆ ਵੱਲ ਨਹੀਂ ਧਿਆਨ ਨਹੀਂ ਦਿੱਤਾ ਗਿਆ ਪਰ ਹੁਣ ਵਿਧਾਇਕ ਸ਼ੈਰੀ ਕਲਸੀ ਵਲੋਂ ਉਨ੍ਹਾਂ ਦੀ ਇਹ ਸਮੱਸਿਆ ਹੱਲ ਕੀਤੀ ਜਾ ਰਹੀ ਹੈ।
ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਚੱਕਰੀ ਬਾਜ਼ਾਰ ਆਪਣੇ ਆਪ ਵਿੱਚ ਵੱਡੀ ਵਿਰਾਸਤ ਸਮੋਈ ਬੈਠਾ ਹੈ ਅਤੇ ਇਸੇ ਬਾਜ਼ਾਰ ਵਿਚ ਹੀ ਗੁਰਦੁਆਰਾ ਸ੍ਰੀ ਕੰਧ ਸਾਹਿਬ, ਗੁਰਦੁਆਰਾ ਡੇਹਰਾ ਸਾਹਿਬ ਅਤੇ ਮਾਤਾ ਕਾਲੀ ਦੁਆਰੀ ਮੰਦਿਰ ਸ਼ਸ਼ੋਭਿਤ ਹਨ। ਉਨ੍ਹਾਂ ਦੱਸਿਆ ਕਿ ਚੱਕਰੀ ਬਜਾਰ ਵਾਲਿਆਂ ਦੀ ਮੰਗ ਪੂਰੀ ਕਰਦਿਆਂ ਇਥੇ ਵਿਕਾਸ ਕੰਮ ਸ਼ੁਰੂ ਕਰਵਾਇਆ ਗਿਆ ਹੈੈ ਅਤੇ ਸਾਰੇ ਦੁਕਾਨਦਾਰਾਂ ਦੀ ਸਹਿਮਤੀ ਤੋਂ ਬਾਅਦ ਚੱਕਰੀ ਬਾਜ਼ਾਰ ਨੂੰ ਹੈਰੀਟੇਜ ਲੁੱਕ ਵੀ ਪ੍ਰਦਾਨ ਕੀਤੀ ਜਾਵੇਗੀ, ਜਿਸ ਲਈ ਉਹ ਯਤਨਸ਼ੀਲ ਹਨ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਦੀ ਹਰ ਸਮੱਸਿਆ ਦਾ ਨਿਪਟਾਰਾ ਕਰਨ ਲਈ ਉਹ ਵਚਨਬੱਧ ਹਨ।
ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਸੁਭਾਸ਼ ਮਹਿਤਾ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਚਰਨਜੀਤ ਸਿੰਘ ਪਾਰੋਵਾਲ, ਲਾਇਨ ਰਾਜੀਵ ਵਿੱਗ, ਲੂਥਰਾ ਜਵੈਲਰਜ ਵਾਲੇ, ਸਾਬੀ ਜੀ, ਹਰਵੰਤ ਮਹਾਜਨ, ਹਨੀ ਚੌਹਾਨ, ਵਿੱਕੀ ਚੌਹਾਨ, ਅੰਕੁਸ਼ ਮਹਿਤਾ ਸਮੇਤ ਵੱਡੀ ਗਿਣਤੀ ਵਿੱਚ ਚੱਕਰੀ ਬਾਜ਼ਾਰ ਦੇ ਦੁਕਾਨਦਾਰ ਅਤੇ ਵਸਨੀਕ ਮੌਜੂਦ ਸਨ।
MLA Sherry Kalsi Laid The Foundation Stone For Laying Sewerage For Drainage Of Waste Water At Chakri Bazar Batala
Recommended News
Trending
Punjab Speaks/Punjab
Just Now