ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਨਵਾਂ ਗਾਉਂ ਵਿੱਚ 3 ਕਰੋੜ ਰੁਪਏ ਨਾਲ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ
March 31, 2026
MLA-Anmol-Gagan-Mann-Lays-Founda

Punjab Speaks Team / Panjab

ਨਵਾਂ ਗਾਉਂ, 30 ਮਾਰਚ:

ਹਲਕਾ ਖਰੜ ਦੇ ਨਵਾਂ ਗਾਉਂ ਵਿਖੇ ਅੱਜ ਵਿਧਾਇਕ ਅਨਮੋਲ ਗਗਨ ਮਾਨ ਵੱਲੋਂ ਲਗਭਗ 3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਨਵੇਂ ਫਾਇਰ ਸਟੇਸ਼ਨ ਲਈ 2 ਆਧੁਨਿਕ ਫਾਇਰ ਬ੍ਰਿਗੇਡ ਵਾਹਨ ਵੀ ਉਪਲਬਧ ਕਰਵਾਏ ਜਾਣਗੇ, ਜਿਸ ਨਾਲ ਇਲਾਕੇ ਵਿੱਚ ਅੱਗ ਜਾਂ ਹੋਰ ਐਮਰਜੈਂਸੀ ਘਟਨਾਵਾਂ ਦੌਰਾਨ ਤੁਰੰਤ ਸਹਾਇਤਾ ਪਹੁੰਚਾਉਣ ਵਿੱਚ ਵੱਡੀ ਸੁਵਿਧਾ ਮਿਲੇਗੀ।

ਇਸ ਮੌਕੇ ਵਿਧਾਇਕ ਅਨਮੋਲ ਗਗਨ ਮਾਨ ਨੇ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਸੁਰੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨ ਅਤੇ ਐਮਰਜੈਂਸੀ ਸੇਵਾਵਾਂ ਦੀ ਕਾਰਗੁਜ਼ਾਰੀ ਨੂੰ ਬਿਹਤਰ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ।

ਉਨ੍ਹਾਂ ਦੱਸਿਆ ਕਿ ਆਮ ਆਦਮੀ ਪਾਰਟੀ ਦੀ ਮਾਨ ਸਰਕਾਰ ਵੱਲੋਂ ਹਲਕਾ ਖਰੜ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ, ਤਾਂ ਜੋ ਇਲਾਕੇ ਦੇ ਲੋਕਾਂ ਨੂੰ ਹਰ ਪੱਖੋਂ ਬਿਹਤਰ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਸਕਣ।

ਇਸ ਮੌਕੇ ਉਨ੍ਹਾਂ ਨਵਾਂ ਗਾਉਂ ਵਿੱਚ ਚੱਲ ਰਹੇ ਹੋਰ ਵਿਕਾਸ ਕਾਰਜਾਂ ਬਾਰੇ ਵੀ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 58 ਕਰੋੜ 17 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਐਸ ਟੀ ਪੀ ਪ੍ਰੋਜੈਕਟ ਅਪ੍ਰੈਲ ਮਹੀਨੇ ਵਿੱਚ ਸ਼ੁਰੂ ਕੀਤਾ ਜਾਵੇਗਾ। ਇਸ ਤੋਂ ਇਲਾਵਾ 59 ਕਰੋੜ ਰੁਪਏ ਦੇ ਬਿਜਲੀ ਸੰਬੰਧੀ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕੇ ਹਨ, ਜਦਕਿ ਬਿਜਲੀ ਸੰਬੰਧੀ ਹੋਰ ਕੰਮਾਂ ਲਈ 53 ਕਰੋੜ ਰੁਪਏ ਦੀ ਵਾਧੂ ਮਨਜ਼ੂਰੀ ਮਿਲੀ ਹੈ, ਜਿਸ ਦੇ ਤਹਿਤ ਅੰਡਰਗ੍ਰਾਊਂਡ ਬਿਜਲੀ ਤਾਰਾਂ ਦਾ ਕੰਮ ਕੀਤਾ ਜਾਵੇਗਾ।

ਇਸ ਦੇ ਨਾਲ ਹੀ 7.5 ਕਰੋੜ ਰੁਪਏ ਨਾਲ ਨਵਾਂ ਬਿਜਲੀ ਗ੍ਰਿਡ ਬਣਾਇਆ ਜਾ ਰਿਹਾ ਹੈ, ਜਦਕਿ 65 ਲੱਖ ਰੁਪਏ ਦੀ ਲਾਗਤ ਨਾਲ ਨਦੀ ਦੇ ਕੰਢੇ ਦੀ ਸੁਰੱਖਿਆ ਲਈ ਕਿਨਾਰਾ ਮਜ਼ਬੂਤ ਕਰਨ ਦਾ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ। ਕਿ ਸਿੰਘਾ ਦੇਵੀ ਪੁਲ (3 ਕਰੋੜ 35 ਲੱਖ ਰੁਪਏ) ਦਾ ਕੰਮ ਲਗਭਗ ਮੁਕੰਮਲ ਹੈ ਅਤੇ ਇਸ ਦਾ ਉਦਘਾਟਨ ਕਰੀਬ ਡੇਢ ਮਹੀਨੇ ਵਿੱਚ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਖੁੱਡਾ ਲਾਹੌਰਾ ਤੋਂ ਕਰੋਰਾਂ ਲਿੰਕ ਰੋਡ (1 ਕਰੋੜ 12 ਲੱਖ), ਕਾਂਸਲ ਤੋਂ ਕੈਂਬਲ ਰੋਡ (93 ਲੱਖ) ਅਤੇ ਨਵਾਂ ਗਾਉਂ ਦੀਆਂ ਅੰਦਰੂਨੀ ਸੜਕਾਂ ਲਈ 7 ਕਰੋੜ 36 ਲੱਖ ਰੁਪਏ ਦੀ ਮਨਜ਼ੂਰੀ ਦਿੱਤੀ ਗਈ ਹੈ। ਨਾਲ ਹੀ ਨਾਡਾ ਸਰਕਾਰੀ ਸਕੂਲ ਲਈ 50 ਲੱਖ ਰੁਪਏ ਵੀ ਜਾਰੀ ਕੀਤੇ ਗਏ ਹਨ।

ਇਸ ਮੌਕੇ ਨੀਲਮ ਸੋਹੀ, ਵਿਕਾਸ ਮੋਹਨ (ਪੀ.ਏ.), ਜਗਤਾਰ ਸਿੰਘ ਨਾਡਾ, ਹਰਮੇਸ਼ ਸਿੰਘ (ਐਮ ਸੀ), ਹਰਪ੍ਰੀਤ ਸਿੰਘ, ਸੁਨੀਲ ਕੁਮਾਰ (ਬਲਾਕ ਪ੍ਰਧਾਨ), ਅਨਿਲ ਕੁਮਾਰ (ਬਲਾਕ ਪ੍ਰਧਾਨ), ਰਿਤਿਕਾ ਭਾਰਦਵਾਜ, ਕਮਲ ਧਾਮੀ, ਸਿਕੰਦਰ ਸਿੰਘ (ਯੂਥ ਲੀਡਰ) ਅਤੇ ਪ੍ਰਿਤਪਾਲ ਸਿੰਘ ਸਮੇਤ ਹੋਰ ਆਗੂ ਵੀ ਮੌਜੂਦ ਸਨ।

MLA Anmol Gagan Mann Lays Foundation Stone Of New Fire Station In Nawan Gaon With Rs 3 Crore


Recommended News
Trending
Just Now