April 1, 2026
Punjab Speaks Team / Panjab
ਬਟਾਲਾ, 1 ਅਪ੍ਰੈਲ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਮੁੱਖ ਮੰਤਰੀ ਪੰਜਾਬ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਪਿਛਲੇ ਚਾਰ ਸਾਲਾਂ ਦੌਰਾਨ ਸੂਬੇ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕੀਤਾ ਹੈ, ਮਾਨ ਸਰਕਾਰ ਲੋਕ ਦੀਆਂ ਉਮੀਦਾਂ 'ਤੇ ਖਰਾ ਉਤਰੀ ਹੈ।
ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵਲੋਂ ਪਿੰਡ ਦੋਲਾ ਨੰਗਲ ਵਿਖੇ 'ਸਰਕਾਰ ਦੇ ਸ਼ਾਨਦਾਰ 4 ਸਾਲ: ‘ਭਗਵੰਤ ਸਿੰਘ ਮਾਨ ਦੇ ਨਾਲ’ ਸਬੰਧਤ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਵੱਲੋਂ ਔਰਤਾਂ ਨੂੰ 1,000 ਰੁਪਏ ਦੇਣ ਦਾ ਕੀਤਾ ਗਿਆ ਵਾਅਦਾ ਮੌਜੂਦਾ ਬਜਟ ਵਿੱਚ ਪੂਰਾ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਅਪ੍ਰੈਲ ਤੋਂ, ਅਨੁਸੂਚਿਤ ਜਾਤੀਆਂ ਦੀਆਂ ਔਰਤਾਂ ਲਈ 1,500 ਰੁਪਏ ਅਤੇ ਜਨਰਲ ਸ਼੍ਰੇਣੀ ਦੀਆਂ ਔਰਤਾਂ ਲਈ 1,000 ਰੁਪਏ ਦੀ ਵਾਧੂ ਪੈਨਸ਼ਨ ਪ੍ਰਦਾਨ ਕਰਨ ਲਈ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਇਹ ਰਕਮਾਂ ਜਲਦੀ ਹੀ ਉਨ੍ਹਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀਆਂ ਜਮ੍ਹਾਂ ਹੋ ਜਾਣਗੀਆਂ। ਉਨ੍ਹਾਂ ਦੱਸਿਆ ਕਿ ਪਹਿਲਾਂ ਹੀ ਔਰਤਾਂ ਨੂੰ ਮੁਫ਼ਤ ਬੱਸ ਸਹੂਲਤ ਮੁਹੱਈਆ ਕਰਵਾਈ ਗਈ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਪੰਜਾਬ ਦੇ 90 ਫੀਸਦ ਘਰਾਂ ਦੇ ਬਿਜਲੀ ਦੇ ਬਿੱਲ ਜ਼ੀਰੋ ਆ ਰਹੇ ਹਨ। ਕਿਸਾਨਾਂ ਦੇ ਟਿਊਬਵੈੱਲਾਂ ਲਈ ਦਿਨ ਵੇਲੇ ਬਿਜਲੀ ਸਪਲਾਈ ਯਕੀਨੀ ਬਣਾਈ ਗਈ ਹੈ। ਉਨ੍ਹਾਂ ਦੱਸਿਆ ਕਿ ਬਿਮਾਰੀ ਦੇ ਸਮੇਂ ਪੰਜਾਬ ਦੇ ਲੋਕਾਂ ਲਈ ਡਾਕਟਰੀ ਇਲਾਜ ਦੇ ਖਰਚਿਆਂ ਨੂੰ ਪੂਰਾ ਕਰਨ ਲਈ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਵੀ ਲਾਗੂ ਕੀਤੀ ਗਈ ਹੈ, ਜਿਸਦਾ ਲਾਭ ਨਾਗਰਿਕ ਪ੍ਰਾਪਤ ਕਰ ਰਹੇ ਹਨ। 985 ਆਮ ਆਦਮੀ ਕਲੀਨਿਕਾਂ ਰਾਹੀਂ ਮੁਫ਼ਤ ਇਲਾਜ, ਦਵਾਈਆਂ ਅਤੇ ਜਾਂਚ ਟੈਸਟ ਮੁਫ਼ਤ ਮੁਹੱਈਆ ਕਰਵਾਏ ਜਾ ਰਹੇ ਹਨ।
ਉਨ੍ਹਾਂ ਦੱਸਿਆ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਵਿਕਾਸ ਪੱਖੋਂ ਨੁਹਾਰ ਬਦਲੀ ਗਈ ਹੈ। 2000 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਨੀਟ ਅਤੇ ਜੇ.ਈ.ਈ ਪਰੀਖਿਆ ਪਾਸ ਕੀਤੀ ਹੈ। ਅਧਿਆਪਕਾਂ ਨੂੰ ਫਿਨਲੈਂਡ ਤੇ ਸਿੰਘਾਪੁਰ ਵਿਖੇ ਵਿਸ਼ਵ ਪੱਧਰੀ ਸਿਖਲਾਈ ਲਈ ਲਗਾਤਾਰ ਭੇਜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 9000 ਤੋ ਜ਼ਿਆਦਾ ਆਧੁਨਿਕ ਪੇਂਡੂ ਖੇਡ ਸਟੇਡੀਅਮ ਬਣਾਏ ਜਾ ਰਹੇ ਹਨ। 40,000 ਕਿਲੋਮੀਟਰ ਪੇਂਡੂ ਲਿੰਕ ਸੜਕਾਂ ਦਾ ਮੁੜ ਨਿਰਮਾਣ ਕਰਵਾਇਆ ਗਿਆ ਹੈ।
ਉਨ੍ਹਾਂ ਦੱਸਿਆ ਕਿ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਰਿਕਾਰਡ 1.55 ਲੱਖ ਕਰੋੜ ਰੁਪਏ ਦਾ ਨਿਵੇਸ਼ ਹੋਇਆ ਹੈ
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਹੁਣ ਤੱਕ ਸਰਕਾਰ ਵਲੋਂ 65000 ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ 5.5 ਲੱਖ ਪ੍ਰਾਈਵੇਟ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਭਾਰਤ ਦੀ ਪਹਿਲੀ ਸੜਕ ਸੁਰੱਖਿਆ ਫੋਰਸ ਦਾ ਗਠਨ ਪੰਜਾਬ ਵਿੱਚ ਕੀਤਾ ਗਿਆ ਹੈ, ਜਿਸ ਨਾਲ 50.12 ਫੀਸਦ ਮੌਤ ਦੀ ਦਰ ਘਟੀ ਹੈ। ਪਹਿਲੀ ਵਾਰ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਲਈ 1 ਕਰੋੜ ਰੁਪਏ ਦੀ ਰਾਸ਼ੀ ਮੁਹੱਈਆ ਕਰਵਾਈ ਗਈ ਹੈ। 50 ਸਾਲ ਤੋਂ ਵੱਧ ਉਮਰ ਦੇ ਸਾਰੇ ਨਾਗਰਿਕਾਂ ਲਈ ਮੁਫਤ ਤੀਰਥ ਯਾਤਰਾ ਸ਼ੁਰੂ ਕੀਤੀ ਗਈ ਹੈ।
ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਇਤਿਹਾਸਕ ਕਾਰਵਾਈ ਕਰਦਿਆਂ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ 92000 ਨਸ਼ਾ ਤਸਕਰ ਗਿਰਫਤਾਰ ਕੀਤੇ ਗਏ ਹਨ ਅਤੇ 14,700 ਗੈਂਗਸਟਰ ਗਿਰਫ਼ਤਾਰ ਕੀਤੇ ਗਏ ਹਨ।
Punjab Government Has Done Record Development Work For The Welfare Of Every Section In Four Years MLA Sherry Kalsi