ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਆਮ ਆਦਮੀ ਪਾਰਟੀ' ਕੋਟਕਪੂਰਾ ਦੇ ਨਵੇਂ ਦਫ਼ਤਰ ਦਾ ਉਦਘਾਟਨ ਅੱਜ
April 1, 2026
Aam-Aadmi-Party-s-New-Office-In-

Punjab Speaks Team / Panjab

ਕੋਟਕਪੂਰਾ 1 ਅਪ੍ਰੈਲ — ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਆਮ ਆਦਮੀ ਪਾਰਟੀ ਕੋਟਕਪੂਰਾ ਦੇ ਨਵੇਂ ਦਫ਼ਤਰ ਦਾ ਉਦਘਾਟਨ 2 ਅਪ੍ਰੈਲ, ਦਿਨ ਵੀਰਵਾਰ ਨੂੰ ਬੀਡੀਪੀਓ ਦਫ਼ਤਰ ਕੋਟਕਪੂਰਾ ਦੇ ਨਜ਼ਦੀਕ ਕੀਤਾ ਜਾਵੇਗਾ।
ਇਸ ਮੌਕੇ ਸਵੇਰੇ 9 ਵਜੇ ਤੋਂ 11 ਵਜੇ ਤੱਕ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਓਟ-ਆਸਰੇ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਜਾਵੇਗਾ।
ਪਾਰਟੀ ਦਫ਼ਤਰ ਵੱਲੋਂ ਕੋਟਕਪੂਰਾ ਦੇ ਸਾਰੇ ਵਰਕਰਾਂ, ਅਹੁਦੇਦਾਰਾਂ, ਪੰਚ-ਸਰਪੰਚਾਂ, ਚੇਅਰਮੈਨਾਂ ਅਤੇ ਹੋਰ ਸਤਿਕਾਰਯੋਗ ਸ਼ਖ਼ਸੀਅਤਾਂ ਨੂੰ ਇਸ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਨਿਮਰ ਬੇਨਤੀ ਕੀਤੀ ਗਈ ਹੈ।
ਪਾਰਟੀ ਬੁਲਾਰੇ ਨੇ ਦੱਸਿਆ ਕਿ ਭਾਵੇਂ ਕੈਂਪ ਦਫ਼ਤਰ ਸੰਧਵਾਂ ਵਿਖੇ ਲੋਕ ਸਮੱਸਿਆਵਾਂ ਦੇ ਹੱਲ ਲਈ ਪਹਿਲਾਂ ਹੀ ਚੱਲ ਰਿਹਾ ਹੈ, ਪਰ ਸ਼ਹਿਰ ਵਾਸੀਆਂ ਦੀ ਮੰਗ ਨੂੰ ਦੇਖਦੇ ਹੋਏ ਇਹ ਨਵਾਂ ਦਫ਼ਤਰ ਕੋਟਕਪੂਰਾ ਸ਼ਹਿਰ ਅੰਦਰ ਖੋਲਿਆ ਜਾ ਰਿਹਾ ਹੈ। ਇਸ ਨਾਲ ਲੋਕਾਂ ਦੇ ਮਸਲੇ ਹੋਰ ਸੁਗਮ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਹੋਣਗੇ।
ਉਨ੍ਹਾਂ ਹਲਕੇ ਦੇ ਵਲੰਟੀਅਰਾਂ ਅਤੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਇਸ ਦਫ਼ਤਰ ਦਾ ਪੂਰਾ ਲਾਭ ਲੈਣ, ਇੱਥੇ ਬੈਠਕਾਂ ਕਰਣ ਅਤੇ ਪਾਰਟੀ ਦੀਆਂ ਗਤੀਵਿਧੀਆਂ ਨੂੰ ਹੋਰ ਮਜ਼ਬੂਤ ਬਣਾਉਣ।
ਅੰਤ ਵਿੱਚ ਪਾਰਟੀ ਬੁਲਾਰੇ ਨੇ ਹਲਕਾ ਕੋਟਕਪੂਰਾ ਦੇ ਸਮੂਹ ਨਿਵਾਸੀਆਂ ਨੂੰ ਨਿੱਘਾ ਸੱਦਾ ਦਿੰਦਿਆਂ ਕਿਹਾ ਕਿ ਇਸ ਸ਼ੁੱਭ ਮੌਕੇ 'ਤੇ ਵੱਧ ਤੋਂ ਵੱਧ ਸੰਖਿਆ ਵਿੱਚ ਪਹੁੰਚ ਕੇ ਗੁਰੂ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕਰਨ।

Aam Aadmi Party s New Office In Kotkapura To Be Inaugurated Today


Recommended News
Trending
Just Now