ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਸ. ਤਰਲੋਚਨ ਸਿੰਘ ਵੱਲੋਂ ਡਾ. ਅਰਵਿੰਦਰ ਸਿੰਘ ਭੱਲਾ ਦੀ ਪੁਸਤਕ ‘ਦ ਮਿਰਰ ਆਫ ਆਵਰ ਏਜ: ਰਿਫਲੈਕਸ਼ਨਜ਼ ਆਨ ਸੋਸਾਇਟੀ, ਕਲਚਰ ਐਂਡ ਪਾਲਿਟਿਕਸ’ ਦਾ ਵਿਮੋਚਨ
April 9, 2026
S-Tarlochan-Singh-Releases-Dr-Ar

Punjab Speaks Team / Punjab

ਗੁਰੂ ਨਾਨਕ ਖਾਲਸਾ ਕਾਲਜ, ਯਮੁਨਾ ਨਗਰ (ਹਰਿਆਣਾ) ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਭੱਲਾ ਦੁਆਰਾ ਲਿਖੀ ਪੁਸਤਕ ‘ਦ ਮਿਰਰ ਆਫ ਆਵਰ ਏਜ: ਰਿਫਲੈਕਸ਼ਨਜ਼ ਆਨ ਸੋਸਾਇਟੀ, ਕਲਚਰ ਐਂਡ ਪਾਲਿਟਿਕਸ’ ਦਾ ਅੱਜ ਸ. ਤਰਲੋਚਨ ਸਿੰਘ, ਸਾਬਕਾ ਚੇਅਰਮੈਨ, ਨੈਸ਼ਨਲ ਕਮਿਸ਼ਨ ਫਾਰ ਮਾਇਨੋਰਿਟੀਜ਼, ਭਾਰਤ ਸਰਕਾਰ ਵੱਲੋਂ ਵਿਮੋਚਨ ਕੀਤਾ ਗਿਆ। ਇਸ ਮੌਕੇ ਸ. ਤਰਲੋਚਨ ਸਿੰਘ ਨੇ ਪੁਸਤਕ ਦੀ ਸ਼ਲਾਘਾ ਕਰਦਿਆਂ ਇਸ ਨੂੰ ਇੱਕ ਮਹੱਤਵਪੂਰਨ ਬੌਧਿਕ ਯੋਗਦਾਨ ਕਰਾਰ ਦਿੱਤਾ, ਜੋ ਸਮਕਾਲੀ ਸਮਾਜਿਕ, ਸਭਿਆਚਾਰਕ ਅਤੇ ਰਾਜਨੀਤਿਕ ਪ੍ਰਸਥਿਤੀਆਂ ਨੂੰ ਗੰਭੀਰਤਾ ਨਾਲ ਸੰਬੋਧਨ ਕਰਦੀ ਹੈ। ਉਨ੍ਹਾਂ ਕਿਹਾ ਕਿ ਇਹ ਪੁਸਤਕ ਆਧੁਨਿਕ ਸਮਾਜ ਦੇ ਬਦਲਦੇ ਰੂਪ ਬਾਰੇ ਅਰਥਪੂਰਨ ਝਲਕ ਦਿੰਦੀ ਹੈ ਅਤੇ ਜਨਹਿਤ ਦੇ ਮਸਲਿਆਂ ਉੱਤੇ ਰਚਨਾਤਮਕ ਵਿਚਾਰ-ਵਟਾਂਦਰੇ ਨੂੰ ਉਤਸ਼ਾਹਿਤ ਕਰਦੀ ਹੈ। ਉਨ੍ਹਾਂ ਡਾ. ਭੱਲਾ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਜਟਿਲ ਵਿਸ਼ਿਆਂ ਨੂੰ ਸਪੱਸ਼ਟ, ਸੰਤੁਲਿਤ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤਾ ਹੈ।

ਪੁਸਤਕ ਬਾਰੇ ਗੱਲ ਕਰਦਿਆਂ ਡਾ. ਅਰਵਿੰਦਰ ਸਿੰਘ ਭੱਲਾ ਨੇ ਕਿਹਾ ਕਿ ਇਹ ਪੁਸਤਕ ਸਮਾਜ, ਸਭਿਆਚਾਰ ਅਤੇ ਰਾਜਨੀਤੀ ਨਾਲ ਸੰਬੰਧਿਤ ਸਮਕਾਲੀ ਮੁੱਦਿਆਂ ਉੱਤੇ ਵਿਚਾਰਸ਼ੀਲ ਲੇਖਾਂ ਦਾ ਸੰਗ੍ਰਹਿ ਹੈ। ਇਹ ਸਾਡੇ ਯੁੱਗ ਦੇ ਬਦਲਦੇ ਸਰੂਪ ਨੂੰ ਸਮਝਣ ਲਈ ਅਹਿਮ ਦਰਸ਼ਟੀ ਪ੍ਰਦਾਨ ਕਰਦੀ ਹੈ ਅਤੇ ਸਮਾਜ ਨੂੰ ਪ੍ਰਭਾਵਿਤ ਕਰਨ ਵਾਲੇ ਵਿਸ਼ਿਆਂ ਉੱਤੇ ਅਰਥਪੂਰਨ ਚਰਚਾ ਨੂੰ ਉਤਸ਼ਾਹਿਤ ਕਰਦੀ ਹੈ। ਉਹਨਾਂ ਕਿਹਾ ਕਿ ਇਸ ਪੁਸਤਕ ਦਾ ਮੁੱਖ ਉਦੇਸ਼ ਸਾਡੇ ਸਮੇਂ ਦੀਆਂ ਨੈਤਿਕ, ਸਭਿਆਚਾਰਕ ਅਤੇ ਰਾਜਨੀਤਿਕ ਚੁਣੌਤੀਆਂ ਉੱਤੇ ਗੰਭੀਰ ਚਿੰਤਨ ਨੂੰ ਉਤਸ਼ਾਹਿਤ ਕਰਨਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪੁਸਤਕ ਪਾਠਕਾਂ ਨੂੰ ਆਧੁਨਿਕ ਸਮਾਜ ਨੂੰ ਆਕਾਰ ਦੇ ਰਹੀਆਂ ਗਹਿਰੀਆਂ ਧਾਰਾਵਾਂ ਨੂੰ ਸਮਝਣ ਅਤੇ ਜ਼ਿੰਮੇਵਾਰ ਸੰਵਾਦ ਵੱਲ ਪ੍ਰੇਰਿਤ ਕਰਨ ਦਾ ਯਤਨ ਹੈ। ਡਾ. ਭੱਲਾ ਨੇ ਦੱਸਿਆ ਕਿ ਇਸ ਪੁਸਤਕ ਦਾ ਮੁਖਬੰਧ ਡਾ. ਕਿਰਪਾਲ ਸਿੰਘ ਔਲਖ, ਸਾਬਕਾ ਵਾਈਸ ਚਾਂਸਲਰ, ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵੱਲੋਂ ਲਿਖਿਆ ਗਿਆ ਹੈ, ਜਿਸ ਨਾਲ ਇਸ ਪੁਸਤਕ ਦੀ ਬੌਧਿਕ ਮਹੱਤਤਾ ਹੋਰ ਵਧ ਜਾਂਦੀ ਹੈ। ਇਸ ਮੌਕੇ ਡਾ. ਅਰਵਿੰਦਰ ਸਿੰਘ ਭੱਲਾ ਨੇ ਪੁਸਤਕ ਜਾਰੀ ਕਰਨ ਲਈ ਸ. ਤਰਲੋਚਨ ਸਿੰਘ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਗੁਰੂ ਨਾਨਕ ਖਾਲਸਾ ਕਾਲਜ ਦੀ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ. ਰਣਦੀਪ ਸਿੰਘ ਜੌਹਰ ਦਾ ਵੀ ਵਿਸ਼ੇਸ਼ ਧੰਨਵਾਦ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਸੰਪੂਰਨ ਸਹਿਯੋਗ ਅਤੇ ਮਾਰਗਦਰਸ਼ਨ ਸਦਕਾ ਹੀ ਇਹ ਪੁਸਤਕ ਪਾਠਕਾਂ ਤੱਕ ਪਹੁੰਚ ਸਕੀ ਹੈ।

ਇਥੇ ਇਹ ਵੀ ਜ਼ਿਕਰਯੋਗ ਹੈ ਕਿ ਪ੍ਰਸ਼ਾਸਨਿਕ ਜ਼ਿੰਮੇਵਾਰੀਆਂ ਨਿਭਾਉਣ ਦੇ ਨਾਲ-ਨਾਲ ਡਾ. ਅਰਵਿੰਦਰ ਸਿੰਘ ਭੱਲਾ ਖੋਜ ਅਤੇ ਅਕਾਦਮਿਕ ਲੇਖਨ ਵਿੱਚ ਵੀ ਪੂਰੀ ਤਰ੍ਹਾਂ ਸਰਗਰਮ ਹਨ। ਹੁਣ ਤੱਕ ਉਹ 26 ਪੁਸਤਕਾਂ ਲਿਖ ਚੁੱਕੇ ਹਨ, ਉਹਨਾਂ ਦੇ 80 ਤੋਂ ਵੱਧ ਖੋਜ-ਪੱਤਰ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਜਰਨਲਾਂ ਵਿੱਚ ਪ੍ਰਕਾਸ਼ਿਤ ਕਰ ਚੁੱਕੇ ਹਨ ਅਤੇ ਉਨ੍ਹਾਂ ਦੇ 100 ਤੋਂ ਵੱਧ ਲੇਖ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਅਖ਼ਬਾਰਾਂ ਵਿੱਚ ਛਪ ਚੁੱਕੇ ਹਨ। ਇਸ ਤੋਂ ਇਲਾਵਾ, ਉਹ ਹੁਣ ਤੱਕ ਦੋ ਖੋਜ ਪ੍ਰਾਜੈਕਟ ਸਫਲਤਾਪੂਰਵਕ ਸਪੰਨ ਕਰ ਚੁੱਕੇ ਹਨ।‌

S Tarlochan Singh Releases Dr Arvinder Singh Bhalla s Book The Mirror Of Our Age Reflections On Society Culture And Politics


Recommended News
Trending
Just Now