ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
10000 ਰੁਪਏ ਰਿਸ਼ਵਤ ਲੈਂਦਾ ਨਾਇਬ ਕੋਰਟ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ
April 4, 2026
Vigilance-Bureau-Nabs-Naib-Court

Arjun Chhabra / Punjab

ਚੰਡੀਗੜ੍ਹ 4 ਅਪ੍ਰੈਲ:

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਚੱਲ ਰਹੀ ਭ੍ਰਿਸ਼ਟਾਚਾਰ ਵਿਰੁੱਧ ਮੁਹਿੰਮ ਦੌਰਾਨ ਲੁਧਿਆਣਾ ਅਦਾਲਤ ਵਿੱਚ ਨਾਇਬ ਕੋਰਟ ਵਜੋਂ ਤਾਇਨਾਤ ਸਹਾਇਕ ਸਬ- ਇੰਸਪੈਕਟਰ ਤਰਲੋਚਨ ਸਿੰਘ ਨੂੰ 10000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।


ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਚੰਡੀਗੜ੍ਹ ਰੋਡ, ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।


ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਵਿਰੁੱਧ ਇੱਕ ਕੇਸ ਦਰਜ ਸੀ ਅਤੇ ਗ੍ਰਿਫ਼ਤਾਰੀ ਦੌਰਾਨ ਸ਼ਿਕਾਇਤਕਰਤਾ ਦੀ ਲਾਇਸੈਂਸ-ਸ਼ੁਦਾ ਪਿਸਤੌਲ ਵੀ ਪੁਲਿਸ ਨੇ ਕਬਜ਼ੇ ਵਿੱਚ ਲੈ ਲਈ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਉਸਦਾ ਲਾਇਸੈਂਸੀ ਪਿਸਤੌਲ ਵਾਪਸ ਲੈਣ ਸਬੰਧੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ ਦੋਸ਼ੀ ਨਾਇਬ ਕੋਰਟ ਨੇ 10,000 ਰੁਪਏ ਦੀ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਦੀ ਮੰਗ ਕੀਤੀ । ਸ਼ਿਕਾਇਤਕਰਤਾ ਨੇ ਰਿਸ਼ਵਤ ਅਤੇ ਸਕੈਚਰ ਸ਼ੂਅਜ਼ ਮੰਗਣ ਵਾਲੀ ਸਾਰੀ ਗੱਲਬਾਤ ਰਿਕਾਰਡ ਕਰ ਲਈ ਸੀ।


ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਰਿਸ਼ਵਤ ਦੇਣ ਜਾਂ ਕੋਈ ਵੀ ਹੋਰ ਗੈਰ-ਕਾਨੂੰਨੀ ਢੰਗ ਵਰਤਣ ਲਈ ਤਿਆਰ ਨਹੀ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਰਾਬਤਾ ਕੀਤਾ। ਉਸਦੀ ਸ਼ਿਕਾਇਤ ’ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਦੋਸ਼ੀ ਨਾਇਬ ਕੋਰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10000 ਰੁਪਏ ਰਿਸ਼ਵਤ ਦੀ ਰਕਮ ਅਤੇ ਸਲੇਟੀ ਰੰਗ ਦੇ ਸਕੈਚਰ ਸ਼ੂਅਜ਼ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ।


ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Vigilance Bureau Nabs Naib Court Red Handed Accepting Bribe Of Rs 10 000


Recommended News
Trending
Just Now