ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਪੰਜਾਬ ਦੀ ਜੁਝਾਰੂ ਸੋਚ ਹੀ ਦਿਖਾਏਗੀ ਨਵਾਂ ਰਾਹ : Tejinder Singh Sandhu
April 20, 2026
Only-The-Militant-Thinking-Of-Pu

Punjab Speaks Team / Punjab

20 ਅਪ੍ਰੈਲ 2026 : ਦਿੱਲੀ ਦੇ ਉਪ ਰਾਜਪਾਲ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਮੌਜੂਦਾ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਆਪਣੀ ਅਮੀਰ ਅਤੇ ਪ੍ਰਗਤੀਸ਼ੀਲ ਵਿਰਾਸਤ ਤੋਂ ਹਿੰਮਤ ਲੈਣ ਦੀ ਲੋੜ ਹੈ। ਉਨ੍ਹਾਂ ਸਿੱਖਿਆ, ਹੁਨਰ ਵਿਕਾਸ ਅਤੇ ਸੰਸਥਾਈ ਸਮਰੱਥਾ ’ਤੇ ਨਵੇਂ ਸਿਰਿਓਂ ਧਿਆਨ ਕੇਂਦਰਿਤ ਕਰਨ ਦਾ ਸੱਦਾ ਦਿੱਤਾ। ਇੱਥੇ ਕੰਸਟੀਚਿਊਸ਼ਨ ਕਲੱਬ ਵਿੱਚ ‘ਨਵਾਂ ਪੰਜਾਬ: ਸੰਕਟ ਤੋਂ ਪਾਰ ਏਜੰਡਾ’ ਵਿਸ਼ੇ ’ਤੇ ਕਾਨਫਰੰਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਦੇ ਲਚਕੀਲੇਪਣ, ਸੁਧਾਰ ਅਤੇ ਨਵੀਨਤਾ ਦੇ ਇਤਿਹਾਸ ਨੂੰ ਇਸ ਦੇ ਭਵਿੱਖ ਦੇ ਵਿਕਾਸ ਦੀ ਨੀਂਹ ਵਜੋਂ ਕੰਮ ਕਰਨਾ ਚਾਹੀਦਾ ਹੈ।

ਸੰਧੂ ਨੇ ਕਿਹਾ ਕਿ ਰਾਜ ਦੀਆਂ ਔਰਤਾਂ ਨੂੰ ਬ੍ਰਿਟੇਨ ਦੀਆਂ ਮਹਿਲਾਵਾਂ ਨਾਲੋਂ ਬਹੁਤ ਪਹਿਲਾਂ 1926 ਵਿੱਚ ਹੀ ਵੋਟ ਪਾਉਣ ਦਾ ਅਧਿਕਾਰ ਮਿਲ ਗਿਆ ਸੀ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀਆਂ ਪ੍ਰਤੀਨਿਧ ਸੰਸਥਾਵਾਂ ਦੇ ਵਿਕਾਸ ਦਾ ਵੀ ਹਵਾਲਾ ਦਿੱਤਾ। ਉਨ੍ਹਾਂ ਜ਼ੋਰ ਦਿੱਤਾ ਕਿ ਜਮਹੂਰੀ ਭਾਗੀਦਾਰੀ ਅਤੇ ਸਮਾਜਿਕ ਸੁਧਾਰ ਲੰਮੇ ਸਮੇਂ ਤੋਂ ਪੰਜਾਬ ਦੇ ਲੋਕਾਚਾਰ ਵਿੱਚ ਸ਼ਾਮਲ ਹਨ। ਉਨ੍ਹਾਂ ਕਿਹਾ, ‘‘ਪੰਜਾਬ ਦੀ ਕਹਾਣੀ ਦ੍ਰਿੜ੍ਹਤਾ ਅਤੇ ਦੂਰਦਰਸ਼ੀ ਸੋਚ ਦੀ ਹੈ। ਇਥੋਂ ਦੇ ਲੋਕਾਂ ਨੇ ਨਾ ਸਿਰਫ਼ ਰਾਜ ਨੂੰ ਸਗੋਂ ਦੇਸ਼ ਨੂੰ ਵੀ ਆਕਾਰ ਦਿੱਤਾ ਹੈ।’’ ਅਮਰੀਕਾ ’ਚ ਸਾਬਕਾ ਭਾਰਤੀ ਰਾਜਦੂਤ ਨੇ 20ਵੀਂ ਸਦੀ ਦੇ ਸ਼ੁਰੂਆਤੀ ਸੁਧਾਰਕਾਂ ਜਿਵੇਂ ਸਰਦਾਰ ਤੇਜਾ ਸਿੰਘ ਅਤੇ ਮਾਸਟਰ ਤਾਰਾ ਸਿੰਘ ਦੀ ਘਾਲਣਾ ਨੂੰ ਯਾਦ ਕੀਤਾ, ਜਿਨ੍ਹਾਂ ਅਜਿਹੀਆਂ ਸੰਸਥਾਵਾਂ ਸਥਾਪਤ ਕੀਤੀਆਂ ਜੋ ਹਥਿਆਰਬੰਦ ਸੈਨਾਵਾਂ ਸਮੇਤ ਸਾਰੇ ਖੇਤਰਾਂ ਵਿੱਚ ਆਗੂ ਪੈਦਾ ਕਰਦੀਆਂ ਰਹੀਆਂ ਹਨ।ਸੀਨੀਅਰ ਵਕੀਲ ਐੱਚ ਐੱਸ ਫੂਲਕਾ ਨੇ ਖਾਦਾਂ ਦੀ ਬੇਲੋੜੀ ਵਰਤੋਂ ਕਾਰਨ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਨਿਘਾਰ ’ਤੇ ਫ਼ਿਕਰ ਜਤਾਇਆ। ਉਨ੍ਹਾਂ ਮੁਫ਼ਤ ਬਿਜਲੀ ਅਤੇ ਪਾਣੀ ਦੇ ਅਣਚਾਹੇ ਨਤੀਜਿਆਂ ’ਤੇ ਵੀ ਚਾਨਣਾ ਪਾਇਆ। ਪੰਜਾਬ ਦੇ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਨੇ ਸਿਆਸੀ ਅਸਥਿਰਤਾ ਅਤੇ ਨੀਤੀਗਤ ਨਿਰੰਤਰਤਾ ਦੀ ਘਾਟ ਨੂੰ ਨਿਵੇਸ਼ ਵਿੱਚ ਵੱਡੀਆਂ ਰੁਕਾਵਟਾਂ ਵਜੋਂ ਦਰਸਾਇਆ। ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ, ਸਾਬਕਾ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਕਾਂਗਰਸ ਵਿਧਾਇਕ ਪਰਗਟ ਸਿੰਘ ਨੇ ਵੀ ਇਸ ਮੌਕੇ ਸੰਬੋਧਨ ਕੀਤਾ।

Only The Militant Thinking Of Punjab Will Show A New Path Tejinder Singh Sandhu


Recommended News
Trending
Just Now