ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਡਿਪਟੀ ਕਮਿਸ਼ਨਰ ਵੱਲੋਂ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ
April 21, 2026
Deputy-Commissioner-Holds-Meetin

Punjab Speaks Team / Punjab

ਲੁਧਿਆਣਾ, 20 ਅਪ੍ਰੈਲ 2026 – ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਵਪਾਰੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਗਿਆ।

ਇਨ੍ਹਾਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸੰਯੁਕਤ ਸਕੱਤਰ, ਪੰਜਾਬ ਰਾਜਿੰਦਰ ਸਿੰਘ, ਜੋਨ ਸਕੱਤਰ ਸਾਹਿਲ ਅੱਗਰਵਾਲ, ਜ਼ਿਲ੍ਹਾ ਚੇਅਰਮੈਨ ਪਰਮਪਾਲ ਬਾਵਾ ਅਤੇ ਵਾਇਸ ਚੇਅਰਮੈਨ ਰੋਹਿਤ ਵਰਮਾ ਦੀ ਵੀ ਮਹੱਤਵਪੂਰਨ ਭੂਮਿਕਾ ਰਹੀ।

ਇਸ ਮੌਕੇ ਹਲਕਾ ਕੋਆਰਡੀਨੇਟਰ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪ੍ਰਸ਼ਾਸ਼ਨ ਵੱਲੋਂ ਵਪਾਰੀਆਂ ਦੀ ਸਹੂਲਤ ਲਈ ਪਹਿਲਾਂ ਹੀ ਇੱਕ ਛੱਤ ਹੇਠ ਪ੍ਰਸ਼ਾਸ਼ਨਿਕ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਤਾਂ ਜੋ ਵਪਾਰੀਆਂ ਦਾ ਕੀਮਤੀ ਸਮੇਂ ਦੀ ਬੱਚਤ ਹੋ ਸਕੇ। ਉਨ੍ਹਾਂ ਦੁਹਰਾਇਆ ਕਿ ਸਾਰੇ ਵਿਭਾਗਾਂ ਨੂੰ ਇਹ ਯਕੀਨੀ ਬਣਾਉਣ ਲਈ ਵੀ ਨਿਰਦੇਸ਼ ਦਿੱਤੇ ਗਏ ਹਨ ਕਿ ਵਪਾਰੀਆਂ ਦੀਆਂ ਅਰਜ਼ੀਆਂ ’ਤੇ ਬੇਲੋੜੇ ਇਤਰਾਜ਼ ਨਾ ਲਗਾਏ ਜਾਣ ਅਤੇ ਇਸ ਮਾਮਲੇ ਵਿੱਚ ਕੋਤਾਹੀ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ।

ਡਿਪਟੀ ਕਮਿਸ਼ਨਰ ਜੈਨ ਵੱਲੋਂ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਕਿ ਵਪਾਰੀਆਂ ਨੂੰ ਜੀ.ਐਸ.ਟੀ.ਰੀਫੰਡ, ਅਵਾਰਾ ਪਸ਼ੂਆਂ ਦੀ ਸਮੱਸਿਆ, ਬਿਜਲੀ ਦੀਆਂ ਲਟਕਦੀਆਂ ਤਾਰਾਂ, ਗਲੀਆਂ ਵਿੱਚ ਟਰੈਫਿਕ ਜਾਮ ਦੀ ਸਮੱਸਿਆ ਅਤੇ ਹੋਰ ਰੋਜਮਰਾ ਦੀਆਂ ਔਕੜਾਂ ਦਾ ਪਹਿਲ ਦੇ ਆਧਾਰ ’ਤੇ ਨਿਪਟਾਰਾ ਕੀਤਾ ਜਾਵੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਵਪਾਰੀਆਂ ਦੀਆਂ ਲੰਬਿਤ ਅਰਜ਼ੀਆਂ ਦਾ ਨਿਰਧਾਰਿਤ ਸਮਾਂ ਸੀਮਾ ਦੇ ਅੰਦਰ-ਅੰਦਰ ਹਰ ਹੀਲੇ ਨਿਬੇੜਾ ਕੀਤਾ ਜਾਵੇ।

Deputy Commissioner Holds Meeting With Senior Officers Of Various Departments


Recommended News
Trending
Just Now