ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਅੰਮ੍ਰਿਤਸਰ ਏਅਰਪੋਰਟ ਉਡਾਣਾਂ ‘ਤੇ ਬਰੇਕ, ਜੰਗ ਤੇ ਰਨਵੇਅ ਮੁਰੰਮਤ ਕਾਰਨ ਪ੍ਰਭਾਵਿਤ
April 21, 2026
Amritsar-Airport-Flights-Affecte

Punjab Speaks Team / Punjab

21 ਅਪ੍ਰੈਲ 2026 :ਪੱਛਮੀ ਏਸ਼ੀਆ ਵਿੱਚ ਇਰਾਨ ਤੇ ਇਜ਼ਰਾਈਲ ਦਰਮਿਆਨ ਵਧੇ ਤਣਾਅ ਅਤੇ ਸਥਾਨਕ ਹਵਾਈ ਅੱਡੇ ਦੇ ਰਨਵੇਅ ਦੀ ਮੁਰੰਮਤ ਨੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡੇ ਦੀ ਆਮਦਨ ਅਤੇ ਹਵਾਈ ਆਵਾਜਾਈ ਨੂੰ ਵੱਡੀ ਸੱਟ ਮਾਰੀ ਹੈ। ਖਾੜੀ ਦੇਸ਼ਾਂ ਦੀਆਂ ਉਡਾਣਾਂ ਮੁਅੱਤਲ ਹੋਣ ਕਾਰਨ ਕੌਮਾਂਤਰੀ ਮੁਸਾਫਰਾਂ ਦੀ ਗਿਣਤੀ ਵਿੱਚ ਭਾਰੀ ਕਮੀ ਦਰਜ ਕੀਤੀ ਗਈ ਹੈ। ਮਾਰਚ 2026 ਦੇ ਅੰਕੜਿਆਂ ਮੁਤਾਬਕ, ਦੁਬਈ ਅਤੇ ਸ਼ਾਰਜਾਹ ਵਰਗੇ ਅਹਿਮ ਰੂਟਾਂ ’ਤੇ ਉਡਾਣਾਂ ਦੇ ਪਹੀਏ ਥੰਮਣ ਨਾਲ ਪੰਜਾਬ ਤੋਂ ਵਿਦੇਸ਼ ਜਾਣ ਵਾਲੇ ਮੁਸਾਫਰਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਹਵਾਈ ਅੱਡੇ ਦੇ ਅੰਕੜਿਆਂ ਦਾ ਵਿਸ਼ਲੇਸ਼ਣ ਕਰਦਿਆਂ ‘ਫਲਾਈ ਅੰਮ੍ਰਿਤਸਰ ਇਨੀਸ਼ੀਏਟਿਵ’ ਦੇ ਕਨਵੀਨਰ ਸਮੀਪ ਸਿੰਘ ਗੁਮਟਾਲਾ ਨੇ ਦੱਸਿਆ ਕਿ ਮਾਰਚ 2026 ਵਿੱਚ ਸਿਰਫ਼ 48,330 ਕੌਮਾਂਤਰੀ ਮੁਸਾਫਰਾਂ ਨੇ ਇਸ ਹਵਾਈ ਅੱਡੇ ਦੀ ਵਰਤੋਂ ਕੀਤੀ, ਜਦੋਂਕਿ ਫਰਵਰੀ ਵਿੱਚ ਇਹ ਗਿਣਤੀ 88,380 ਅਤੇ ਪਿਛਲੇ ਸਾਲ ਮਾਰਚ ਵਿੱਚ 1.11 ਲੱਖ ਤੋਂ ਵਧੇਰੇ ਸੀ। ਦੋਹਾ (ਕਤਰ) ਦੀਆਂ ਉਡਾਣਾਂ ਘਟਣ ਨਾਲ ਕੈਨੇਡਾ, ਅਮਰੀਕਾ ਅਤੇ ਯੂਰਪ ਜਾਣ ਵਾਲੇ ਪੰਜਾਬੀਆਂ ਨੂੰ ਹੁਣ ਦਿੱਲੀ ਰਾਹੀਂ ਖ਼ੁਆਰ ਹੋ ਕੇ ਜਾਣਾ ਪੈ ਰਿਹਾ ਹੈ। ਇਸ ਤੋਂ ਇਲਾਵਾ ਏਅਰ ਏਸ਼ੀਆ ਨੇ ਵੀ ਜਹਾਜ਼ਾਂ ਦੀ ਘਾਟ ਅਤੇ ਤੇਲ ਦੀਆਂ ਵਧਦੀਆਂ ਕੀਮਤਾਂ ਕਾਰਨ ਕੁਆਲਾਲੰਪੁਰ ਰੂਟ ’ਤੇ ਉਡਾਣਾਂ ਵਧਾਉਣ ਦਾ ਫੈਸਲਾ ਫਿਲਹਾਲ ਟਾਲ ਦਿੱਤਾ ਹੈ।

ਆਰਥਿਕ ਪੱਖੋਂ ਵੀ ਹਵਾਈ ਅੱਡੇ ਨੂੰ ਵੱਡਾ ਨੁਕਸਾਨ ਝੱਲਣਾ ਪੈ ਰਿਹਾ ਹੈ। ਹਰ ਜਾਣ ਵਾਲੇ ਕੌਮਾਂਤਰੀ ਮੁਸਾਫਰ ਤੋਂ ਹਵਾਈ ਅੱਡਾ ਲਗਭਗ 1,171 ਰੁਪਏ ਯੂਜ਼ਰ ਡਿਵੈਲਪਮੈਂਟ ਫੀਸ (UDF) ਵਜੋਂ ਲੈਂਦਾ ਹੈ। ਮਾਰਚ ਮਹੀਨੇ ਵਿੱਚ 63,000 ਤੋਂ ਵੱਧ ਕੌਮਾਂਤਰੀ ਮੁਸਾਫਰਾਂ ਦੇ ਘਟਣ ਨਾਲ ਹਵਾਈ ਅੱਡਾ ਅਥਾਰਟੀ ਨੂੰ ਕਰੋੜਾਂ ਰੁਪਏ ਦੇ ਮਾਲੀਏ ਦਾ ਘਾਟਾ ਪਿਆ ਹੈ। ਵਿੱਤੀ ਸਾਲ 2025-26 ਦੌਰਾਨ ਹਵਾਈ ਅੱਡੇ ’ਤੇ ਕੁੱਲ ਮੁਸਾਫਰਾਂ ਦੀ ਗਿਣਤੀ ਪਿਛਲੇ ਸਾਲ ਦੇ ਮੁਕਾਬਲੇ ਲਗਭਗ 6.02 ਲੱਖ ਘੱਟ ਰਹੀ ਹੈ।

ਜੰਗ ਦੇ ਪ੍ਰਭਾਵਾਂ ਦੇ ਨਾਲ-ਨਾਲ ਰਨਵੇਅ ਦੀ ਮੁਰੰਮਤ ਨੇ ਵੀ ਮੁਸਾਫਰਾਂ ਦੀ ਨੀਂਦ ਉਡਾ ਦਿੱਤੀ ਹੈ। 31 ਮਾਰਚ ਤੋਂ ਰਨਵੇਅ ਰੋਜ਼ਾਨਾ ਦੁਪਹਿਰ 1:45 ਤੋਂ ਰਾਤ 9:45 ਵਜੇ ਤੱਕ ਬੰਦ ਰਹਿ ਰਿਹਾ ਹੈ, ਜਿਸ ਕਾਰਨ ਕਈ ਉਡਾਣਾਂ ਦਾ ਸਮਾਂ ਬਦਲਣਾ ਪਿਆ ਹੈ। ਸਿੰਗਾਪੁਰ ਜਾਣ ਵਾਲੀ ‘ਸਕੂਟ’ ਏਅਰਲਾਈਨ ਦੀ ਉਡਾਣ ਸਵੇਰੇ ਹੋਣ ਕਾਰਨ ਆਸਟਰੇਲੀਆ ਅਤੇ ਦੱਖਣੀ-ਪੂਰਬੀ ਏਸ਼ੀਆ ਜਾਣ ਵਾਲੇ ਮੁਸਾਫਰਾਂ ਦੇ ਅਗਲੇ ਕਨੈਕਸ਼ਨ ਟੁੱਟ ਰਹੇ ਹਨ। ਘਰੇਲੂ ਉਡਾਣਾਂ ਦੇ ਸਮੇਂ ਵਿੱਚ ਬਦਲਾਅ ਹੋਣ ਕਾਰਨ ਵੀ ਦਿੱਲੀ ਜਾਂ ਮੁੰਬਈ ਰਾਹੀਂ ਅੱਗੇ ਜਾਣ ਵਾਲੇ ਯਾਤਰੀਆਂ ਨੂੰ ਹਵਾਈ ਅੱਡਿਆਂ ’ਤੇ ਲੰਬਾ ਇੰਤਜ਼ਾਰ ਕਰਨਾ ਪੈ ਰਿਹਾ ਹੈ।

Amritsar Airport Flights Affected Due To Breaks War And Runway Repairs


Recommended News
Trending
Just Now