ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
Amritpal Singh ਦੀ ਅਜਨਾਲਾ ਅਦਾਲਤ ’ਚ ਵੀਡੀਓ ਕਾਨਫ਼ਰਸਿੰਗ ਰਾਹੀਂ ਪੇਸ਼ੀ ਅੱਜ
April 23, 2026
Amritpal-Singh-s-Appearance-In-A

Punjab Speaks Team / Punjab

23 ਅਪ੍ਰੈਲ 2026 : ਅਕਾਲੀ ਦਲ ਵਾਰਿਸ ਪੰਜਾਬ ਦੇ ਮੁਖੀ ਤੇ ਸ੍ਰੀ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਐਨ.ਐਸ.ਏ. ਖ਼ਤਮ ਹੋਣ ਉਪਰੰਤ ਅੰਮ੍ਰਿਤਸਰ ਦਿਹਾਤੀ ਪੁਲੀਸ ਵਲੋਂ ਅੱਜ ਵੀਡੀਓ ਕਾਨਫ਼ਰਸਿੰਗ ਰਾਹੀਂ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਹਾਲਾਂਕਿ ਐਨ.ਐਸ.ਏ. ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਨੂੰ ਇਕ ਵਾਰ ਡਿਬਰੂਗੜ੍ਹ ਜੇਲ੍ਹ ਵਿਚੋਂ ਰਿਹਾਅ ਕੀਤਾ ਜਾਵੇਗਾ ਤੇ ਤੁਰੰਤ ਪੁਲੀਸ ਵਲੋਂ ਉਸ ਦੀ ਗ੍ਰਿਫ਼ਤਾਰੀ ਪਾ ਕੇ ਉਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲੀਸ ਰਿਮਾਂਡ ਵੀ ਮੰਗਿਆ ਜਾਵੇਗਾ।

ਜਾਣਕਾਰੀ ਅਨੁਸਾਰ ਅੰਮ੍ਰਿਤਸਰ (ਦਿਹਾਤੀ) ਪੁਲੀਸ ਫਰਵਰੀ 2023 ਦੇ ਅਜਨਾਲਾ ਥਾਣਾ ਹਮਲੇ ਦੇ ਸਬੰਧ ਵਿੱਚ ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰਨ ਲਈ ਅਸਾਮ ਦੇ ਡਿਬਰੂਗੜ੍ਹ ਪਹੁੰਚ ਗਈ ਹੈ। ਕੌਮੀ ਸੁਰੱਖਿਆ ਕਾਨੂੰਨ (ਐੱਨ ਐੱਸ ਏ) ਤਹਿਤ ਅੰਮ੍ਰਿਤਪਾਲ ਦੀ ਨਜ਼ਰਬੰਦੀ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਅੱਜ 23 ਅਪਰੈਲ ਨੂੰ ਗ੍ਰਿਫ਼ਤਾਰ ਕੀਤੇ ਜਾਣ ਦੀ ਸੰਭਾਵਨਾ ਹੈ।

ਪੰਜਾਬ ਸਰਕਾਰ ਨੇ ਹਾਈ ਕੋਰਟ ਤੱਕ ਪਹੁੰਚ ਕਰਕੇ ਅੰਮ੍ਰਿਤਪਾਲ ਨੂੰ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕਰਨ ਅਤੇ ਅਸਾਮ ਦੀ ਜੇਲ੍ਹ ਵਿੱਚ ਹੀ ਰੱਖਣ ਦੀ ਮੰਗ ਕੀਤੀ ਸੀ। ਸਰਕਾਰ ਨੇ ਦਲੀਲ ਦਿੱਤੀ ਸੀ ਕਿ ਜੇਕਰ ਉਸ ਨੂੰ ਸੁਣਵਾਈ ਲਈ ਅੰਮ੍ਰਿਤਸਰ ਲਿਆਂਦਾ ਗਿਆ ਤਾਂ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਵਿਗੜ ਸਕਦੀ ਹੈ। ਇਸ ਦੇ ਨਾਲ ਹੀ ਸਰਕਾਰ ਨੇ ਅਦਾਲਤ ਨੂੰ ਇਹ ਵੀ ਅਪੀਲ ਕੀਤੀ ਸੀ ਕਿ ਕੇਸ ਦੀ ਸੁਣਵਾਈ ਵੀਡੀਓ-ਕਾਨਫਰੰਸਿੰਗ ਰਾਹੀਂ ਹੀ ਕੀਤੀ ਜਾਵੇ।

ਹਾਈ ਕੋਰਟ ਨੇ ਐਤਵਾਰ ਨੂੰ ਜਾਰੀ ਕੀਤੇ ਆਪਣੇ ਹੁਕਮ ਵਿੱਚ ਅੰਮ੍ਰਿਤਸਰ ਦੀ ਅਦਾਲਤ ਨੂੰ ਇਜਾਜ਼ਤ ਦੇ ਦਿੱਤੀ ਸੀ ਕਿ ਅੰਮ੍ਰਿਤਪਾਲ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦੇਣ ਲਈ ਪੁਲੀਸ ਰਿਮਾਂਡ ਅਤੇ ਜੇਲ੍ਹ ਭੇਜਣ ਸਮੇਤ ਸਾਰੀ ਕਾਰਵਾਈ ਵੀਡੀਓ-ਕਾਨਫਰੰਸਿੰਗ ਰਾਹੀਂ ਕੀਤੀ ਜਾਵੇ। ਅਜਨਾਲਾ ਹਿੰਸਾ ਮਾਮਲੇ ਵਿੱਚ ਐੱਫ ਆਈ ਆਰ 24 ਫਰਵਰੀ, 2023 ਨੂੰ ਦਰਜ ਕੀਤੀ ਗਈ ਸੀ।

ਅੰਮ੍ਰਿਤਪਾਲ ਦੇ ਵਕੀਲ, ਐਡਵੋਕੇਟ ਹਰਪਾਲ ਸਿੰਘ ਖਾਰਾ ਨੇ ਕਿਹਾ ਕਿ ਅਦਾਲਤ ਨੇ ਸੂਬਾ ਸਰਕਾਰ ਨੂੰ ਐੱਨ ਐੱਸ ਏ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਉਸ ਨੂੰ ਇਸ ਕੇਸ ਵਿੱਚ ਗ੍ਰਿਫ਼ਤਾਰ ਕਰਨ ਅਤੇ ਵੀਡੀਓ-ਕਾਨਫਰੰਸਿੰਗ ਰਾਹੀਂ ਅਗਲੀ ਕਾਰਵਾਈ ਕਰਨ ਦੀ ਇਜਾਜ਼ਤ ਦਿੱਤੀ ਹੈ।

ਉਨ੍ਹਾਂ ਕਿਹਾ, “ਅਦਾਲਤ ਨੇ ਅੰਮ੍ਰਿਤਸਰ ਵਿੱਚ ਵੀਡੀਓ-ਕਾਨਫਰੰਸਿੰਗ ਰਾਹੀਂ ਸੁਣਵਾਈ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਵੀਡੀਓ-ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।”ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 23 ਅਪਰੈਲ, 2023 ਤੋਂ ਡਿਬਰੂਗੜ੍ਹ ਕੇਂਦਰੀ ਜੇਲ੍ਹ ਵਿੱਚ ਨਜ਼ਰਬੰਦ ਹੈ। ਉਸ ਦੇ ਸਾਥੀ ਪਪਲਪ੍ਰੀਤ ਸਿੰਘ, ਦਲਜੀਤ ਸਿੰਘ ਕਲਸੀ, ਕੁਲਵੰਤ ਸਿੰਘ, ਵਰਿੰਦਰ ਜੌਹਲ, ਗੁਰਮੀਤ ਸਿੰਘ ਬੁੱਕਣਵਾਲਾ, ਉਸ ਦੇ ਚਾਚਾ ਹਰਜੀਤ ਸਿੰਘ, ਬਸੰਤ ਸਿੰਘ, ਗੁਰਿੰਦਰ ਸਿੰਘ ਔਜਲਾ ਅਤੇ ਭਗਵੰਤ ਸਿੰਘ ਨੂੰ ਵੀ ਐੱਨ ਐੱਸ ਏ ਅਤੇ ਹੋਰ ਦੋਸ਼ਾਂ ਤਹਿਤ ਹਿਰਾਸਤ ਵਿੱਚ ਲਿਆ ਗਿਆ ਸੀ। ਇਨ੍ਹਾਂ ਸਾਰਿਆਂ ਨੂੰ ਪਿਛਲੇ ਸਾਲ ਪੰਜਾਬ ਲਿਆਂਦਾ ਗਿਆ ਸੀ ਅਤੇ ਹੁਣ ਉਹ ਅਜਨਾਲਾ ਦੀ ਅਦਾਲਤ ਵਿੱਚ ਕੇਸ ਦਾ ਸਾਹਮਣਾ ਕਰ ਰਹੇ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਤਿੰਨ ਦਿਨ ਪਹਿਲਾਂ ਪੰਜਾਬ ਸਰਕਾਰ ਨੂੰ ਇਹ ਇਜਾਜ਼ਤ ਦੇ ਦਿੱਤੀ ਸੀ ਕਿ ਅਜਨਾਲਾ ਕੇਸ ਵਿੱਚ ਗ੍ਰਿਫ਼ਤਾਰੀ ਪਾਉਣ ਤੋਂ ਬਾਅਦ (ਭਾਵੇਂ ਅੰਮ੍ਰਿਤਪਾਲ ‘ਤੇ ਲੱਗੇ ਐੱਨ ਐੱਸ ਏ ਦੀ ਮਿਆਦ ਖ਼ਤਮ ਹੋ ਜਾਵੇ) ਵੀ ਉਸ ਨੂੰ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰੱਖਿਆ ਜਾ ਸਕਦਾ ਹੈ।

Amritpal Singh s Appearance In Ajnala Court Via Video Conferencing Today


Recommended News
Trending
Just Now