ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਅਜਨਾਲਾ ਹਿੰਸਾ ਮਾਮਲਾ : NSA ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਅੰਮ੍ਰਿਤਪਾਲ ਸਿੰਘ ਰਸਮੀ ਤੌਰ ’ਤੇ ਗ੍ਰਿਫ਼ਤਾਰ
April 23, 2026
Ajnala-Violence-Case-Amritpal-Si

Punjab Speaks Team / Punjab

23 ਅਪ੍ਰੈਲ 2026 :ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਵੀਰਵਾਰ ਨੂੰ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਅਜਨਾਲਾ ਹਿੰਸਾ ਮਾਮਲੇ ਵਿੱਚ ਰਸਮੀ ਤੌਰ ’ਤੇ ਗ੍ਰਿਫ਼ਤਾਰ ਕਰ ਲਿਆ ਹੈ। ਇਹ ਕਾਰਵਾਈ ਅੰਮ੍ਰਿਤਪਾਲ ਵਿਰੁੱਧ ਲੱਗੇ ਕੌਮੀਂ ਸੁਰੱਖਿਆ ਐਕਟ (NSA) ਦੀ ਮਿਆਦ ਖ਼ਤਮ ਹੋਣ ਤੋਂ ਤੁਰੰਤ ਬਾਅਦ ਅਮਲ ਵਿੱਚ ਲਿਆਂਦੀ ਗਈ। ਗ੍ਰਿਫ਼ਤਾਰੀ ਤੋਂ ਬਾਅਦ ਉਸ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਜਨਾਲਾ ਦੀ ਸਬ-ਡਿਵੀਜ਼ਨਲ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਪੁਲੀਸ ਨੇ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ, ਹਥਿਆਰਾਂ ਤੇ ਵਾਹਨਾਂ ਦੀ ਬਰਾਮਦਗੀ ਅਤੇ ‘ਅਨੰਦਪੁਰ ਖ਼ਾਲਸਾ ਫੋਰਸ’ ਦੀ ਕਥਿਤ ਸਥਾਪਨਾ ਪਿੱਛੇ ਸਾਜ਼ਿਸ਼ ਦਾ ਪਤਾ ਲਗਾਉਣ ਲਈ 15 ਦਿਨਾਂ ਦੇ ਰਿਮਾਂਡ ਦੀ ਮੰਗ ਕੀਤੀ ਸੀ। ਹਾਲਾਂਕਿ, ਬਚਾਅ ਪੱਖ ਦੇ ਵਕੀਲਾਂ ਹਰਪਾਲ ਸਿੰਘ ਖਾਰਾ ਅਤੇ ਰਿਤੂਰਾਜ ਸਿੰਘ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਸਿਰਫ਼ ਦੋ ਦਿਨਾਂ ਦਾ ਪੁਲੀਸ ਰਿਮਾਂਡ ਮਨਜ਼ੂਰ ਕੀਤਾ। ਰਿਮਾਂਡ ਦੌਰਾਨ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਰਹੇਗਾ ਅਤੇ ਪੁਲੀਸ ਉੱਥੇ ਹੀ ਉਸ ਤੋਂ ਪੁੱਛਗਿੱਛ ਕਰੇਗੀ।

ਬਚਾਅ ਪੱਖ ਨੇ ਅਦਾਲਤ ਵਿੱਚ ਦਲੀਲ ਦਿੱਤੀ ਕਿ ਇਹ ਕੇਸ ਪਹਿਲਾਂ ਹੀ ਟਰਾਇਲ ਅਧੀਨ ਹੈ ਅਤੇ ਗਵਾਹੀਆਂ ਦੇ ਪੜਾਅ ’ਤੇ ਪਹੁੰਚ ਚੁੱਕਾ ਹੈ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਸਾਲਾਂ ਦੀ ਜਾਂਚ ਦੌਰਾਨ ਪੁਲੀਸ ਨੇ ਕਦੇ ਵੀ ਉਨ੍ਹਾਂ ਵਾਹਨਾਂ ਦਾ ਜ਼ਿਕਰ ਨਹੀਂ ਕੀਤਾ ਜਿਨ੍ਹਾਂ ਦੀ ਹੁਣ ਮੰਗ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 23 ਅਪਰੈਲ 2023 ਤੋਂ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਇਸ ਮਾਮਲੇ ਵਿੱਚ ਉਸ ਦੇ ਕਈ ਸਾਥੀ ਪਹਿਲਾਂ ਹੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਤਬਦੀਲ ਕੀਤੇ ਜਾ ਚੁੱਕੇ ਹਨ ਅਤੇ ਟਰਾਇਲ ਦਾ ਸਾਹਮਣਾ ਕਰ ਰਹੇ ਹਨ।ਪੰਜਾਬ ਸਰਕਾਰ ਨੇ ਸੁਰੱਖਿਆ ਅਤੇ ਅਮਨ-ਕਾਨੂੰਨ ਦੀ ਸਥਿਤੀ ਦਾ ਹਵਾਲਾ ਦਿੰਦੇ ਹੋਏ ਹਾਈ ਕੋਰਟ ਤੋਂ ਇਜਾਜ਼ਤ ਮੰਗੀ ਸੀ ਕਿ ਅੰਮ੍ਰਿਤਪਾਲ ਨੂੰ ਅੰਮ੍ਰਿਤਸਰ ਲਿਆਉਣ ਦੀ ਬਜਾਏ ਡਿਬਰੂਗੜ੍ਹ ਜੇਲ੍ਹ ਵਿੱਚ ਹੀ ਗ੍ਰਿਫ਼ਤਾਰ ਰੱਖਿਆ ਜਾਵੇ ਅਤੇ ਸਾਰੀ ਕਾਰਵਾਈ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ। ਹਾਈ ਕੋਰਟ ਨੇ ਹਾਲ ਹੀ ਵਿੱਚ ਸਰਕਾਰ ਦੀ ਇਸ ਬੇਨਤੀ ਨੂੰ ਪ੍ਰਵਾਨ ਕਰ ਲਿਆ ਸੀ, ਜਿਸ ਤੋਂ ਬਾਅਦ ਅੱਜ ਇਹ ਅਦਾਲਤੀ ਕਾਰਵਾਈ ਨੇਪਰੇ ਚੜ੍ਹੀ। ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ ਸ਼ਨੀਵਾਰ ਨੂੰ ਹੋਵੇਗੀ।

Ajnala Violence Case Amritpal Singh Formally Arrested After NSA Term Expires


Recommended News
Trending
Just Now