ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
ਮੁਹਾਲੀ ‘ਚ ਗੁਟਕਾ ਸਾਹਿਬ ਦੀ ਬੇਅਦਬੀ: ਗੁੱਸੇ ’ਚ ਆਈ ਸੰਗਤ ਨੇ ਸੜਕ ’ਤੇ ਲਾਇਆ ਧਰਨਾ
May 6, 2026
Desecration-Of-Gutka-Sahib-In-Mo

Punjab Speaks Team / Punjab

ਮੁਹਾਲੀ 06 ਮਈ 2026:ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਘਟਨਾ ਵਾਪਰਨ ਦਾ ਮਾਮਲਾ ਸਾਹਮਣੇ ਆਇਆ ਹੈ। ਘਟਨਾ ਨੂੰ ਲੈ ਕੇ ਸੰਗਤ ਵਿਚ ਭਾਰੀ ਰੋਸ ਹੈ। ਘਟਨਾ ਲੰਘੀ ਰਾਤ ਕਰੀਬ ਸਾਢੇ 11 ਵਜੇ ਵਾਪਰੀ ਦੱਸੀ ਜਾ ਰਹੀ ਹੈ। ਸੂਚਨਾ ਮਿਲਦੇ ਹੀ ਸ਼ਹਿਰ ਦੇ ਨੌਜਵਾਨ ਅਤੇ ਹੋਰ ਪਤਵੰਤੇ ਘਟਨਾ ਵਾਲੀ ਥਾਂ ਉਤੇ ਇਕੱਠੇ ਹੋ ਗਏ ਅਤੇ ਮੁਹਾਲੀ ਏਅਰਪੋਰਟ ਸੜਕ ’ਤੇ ਜਾਮ ਲਗਾ ਕੇ ਰੋਸ ਪ੍ਰਗਟਾਇਆ।

ਜਾਣਕਾਰੀ ਅਨੁਸਾਰ ਕਿਸੇ ਸ਼ਰਾਰਤੀ ਅਨਸਰ ਨੇ ਨਿਤਨੇਮ ਅਤੇ ਸੁਖਮਨੀ ਸਾਹਿਬ ਦੇ ਅੰਗ ਫਾੜ ਕੇ ਉਨ੍ਹਾਂ ਨੂੰ ਸੜਕ ਉੱਤੇ ਖਿਲਾਰ ਦਿੱਤਾ ਗਿਆ। ਕਈ ਅੰਗਾਂ ਦੇ ਉਪਰੋਂ ਗੱਡੀਆਂ ਦੇ ਟਾਇਰ ਲੰਘਣ ਦੇ ਵੀ ਨਿਸ਼ਾਨ ਹਨ। ਸੰਗਤ ਵੱਲੋਂ ਸੜਕ ’ਤੇ ਖਿਲਰੇ ਪਏ ਗੁਟਕਾ ਸਾਹਿਬ ਦੇ ਅੰਗਾਂ ਨੂੰ ਬਹੁਤ ਹੀ ਅਦਬ ਅਤੇ ਸਤਿਕਾਰ ਨਾਲ ਇਕੱਠੇ ਕਰਕੇ ਸੰਭਾਲਿਆ ਗਿਆ। ਸੰਗਤ ਨੇ ਮੰਗ ਕੀਤੀ ਹੈ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ।

ਮੁਹਾਲੀ ਦੇ ਡੀ.ਐੱਸ.ਪੀ. (ਸਿਟੀ-2) ਹਰਸਿਮਰਨ ਸਿੰਘ ਬੱਲ ਪੁਲਿਸ ਫੋਰਸ ਲੈ ਕੇ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ ਗਿਆ ਹੈ। ਬਣਦੀ ਕਾਰਵਾਈ ਦਾ ਭਰੋਸਾ ਦੇ ਕੇ ਰਾਤੀ ਕਰੀਬ ਦੋ ਵਜੇ ਜਾਮ ਖੁਲਵਾਇਆ ਗਿਆ। ਉਨ੍ਹਾਂ ਸੰਗਤ ਨੂੰ ਭਰੋਸਾ ਦਿੱਤਾ ਕਿ ਜਲਦੀ ਹੀ ਬੇਅਦਬੀ ਕਰਨ ਵਾਲੇ ਨੂੰ ਕਾਬੂ ਕੀਤਾ ਜਾਵੇਗਾ। ਮਾਮਲੇ ਦੀ ਤੈਅ ਤੱਕ ਜਾਣ ਲਈ ਸੀ.ਸੀ.ਟੀ.ਵੀ. ਕੈਮਰੇ ਦੀ ਫੁਟੇਜ ਚੈੱਕ ਕੀਤੀਆਂ ਜਾ ਰਹੀਆਂ ਹਨ।

Desecration Of Gutka Sahib In Mohali Angry Sangat Staged A Protest On The Road


Recommended News
Trending
Just Now