ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"    "ਪੰਜਾਬ ਵਿੱਚ ਨਸ਼ੇ ਤੇ ਗੈਂਗਸਟਰਾਂ ਵਿਰੁੱਧ ਵੱਡੀ ਕਾਰਵਾਈ: 95,881 ਤਸਕਰ ਗ੍ਰਿਫ਼ਤਾਰ, 772 ਕਰੋੜ ਦੀ ਜਾਇਦਾਦ ਜ਼ਬਤ"    "ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ SGPC ਨੇ ਮੰਗੇ ਪਾਸਪੋਰਟ, 31 ਮਾਰਚ ਤੱਕ ਕਰਵਾਓ ਜਮ੍ਹਾਂ"    "ਕੇਰਲ ਵਿਧਾਨ ਸਭਾ ਚੋਣਾਂ ਲਈ ਪੀਐਮ ਮੋਦੀ ਤੇ ਅਮਿਤ ਸ਼ਾਹ ਦਾ ਖ਼ਾਸ ਪਲਾਨ: ਭਾਜਪਾ ਦਾ ਜ਼ੋਰਦਾਰ ਪ੍ਰਚਾਰ ਕਮਪੇਨ"   
BSF ਹੈੱਡਕੁਆਰਟਰ ਬਾਹਰ ਹੋਏ ਬਲਾਸਟ ਦੀ ਜ਼ਿੰਮੇਵਾਰੀ ਖ਼ਾਲਿਸਤਾਨ ਲਿਬਰੇਸ਼ਨ ਆਰਮੀ ਵੱਲੋਂ ਲੈਣ ਦਾ ਦਾਅਵਾ
May 6, 2026
Khalistan-Liberation-Army-Claims

Punjab Speaks Team / Punjab

ਜਲੰਧਰ 06 ਮਈ 2026:ਮੰਗਲਵਾਰ ਰਾਤ ਨੂੰ ਜਲੰਧਰ ਦੇ ਬੀ.ਐੱਸ.ਐੱਫ. (BSF) ਹੈੱਡਕੁਆਰਟਰ ਦੇ ਬਾਹਰ ਹੋਏ ਬੰਬ ਧਮਾਕੇ ਦੀ ਜ਼ਿੰਮੇਵਾਰੀ ਖ਼ਾਲਿਸਤਾਨ ਲਿਬਰੇਸ਼ਨ ਆਰਮੀ (KLA) ਨੇ ਲਈ ਹੈ। ਇੰਟਰਨੈੱਟ ਮੀਡੀਆ ‘ਤੇ ਪਾਈ ਗਈ ਇੱਕ ਪੋਸਟ ਵਿੱਚ ਕਿਹਾ ਗਿਆ ਹੈ ਕਿ ‘ਆਪ੍ਰੇਸ਼ਨ ਨਵਾਂ ਸਵੇਰਾ’ ਜਾਰੀ ਰਹੇਗਾ ਅਤੇ ਰਣਜੀਤ ਸਿੰਘ ਦੇ ਖੂਨ ਦਾ ਬਦਲਾ ਲਿਆ ਜਾਵੇਗਾ।

ਪੋਸਟ ਵਿੱਚ ਲਿਖਿਆ ਗਿਆ ਹੈ ਕਿ ਕੇ.ਐਲ.ਏ. ਦੇ ਨਿਸ਼ਾਨੇ ‘ਤੇ ਡੀ.ਆਈ.ਜੀ. ਸੰਦੀਪ ਗੋਇਲ, ਉਨ੍ਹਾਂ ਦਾ ਪਰਿਵਾਰ ਅਤੇ ਰਿਸ਼ਤੇਦਾਰ ਹਨ। ਸ਼ਹੀਦ ਰਣਜੀਤ ਸਿੰਘ ਦਾ ਬਦਲਾ ਤੁਹਾਡੇ ਪਿਆਰੇ ਸਬੰਧੀਆਂ ਦੇ ਖੂਨ ਨਾਲ ਲਿਆ ਜਾਵੇਗਾ। ਗੋਇਲ ਪਰਿਵਾਰ ਨੇ ਬਹੁਤ ਅੱਤਿਆਚਾਰ ਕੀਤੇ ਹਨ। ਅਸੀਂ ਇੰਨਾ ਖੂਨ ਵਹਾਵਾਂਗੇ ਕਿ ਸਭ ਕੁਝ ਲਾਲ ਹੋ ਜਾਵੇਗਾ।

naidunia_image

ਪੁਲਿਸ ਅਧਿਕਾਰੀ ਫਿਲਹਾਲ ਇਸ ਦੀ ਪੁਸ਼ਟੀ ਨਹੀਂ ਕਰ ਰਹੇ ਹਨ।

ਤੁਹਾਨੂੰ ਦੱਸ ਦਈਏ ਕਿ ਮੰਗਲਵਾਰ ਸ਼ਾਮ ਲਗਪਗ 8.15 ਵਜੇ ਜਲੰਧਰ ’ਚ ਬੀਐੱਸਐੱਫ ਹੈੱਡਕੁਆਰਟਰ ਦੇ ਬਾਹਰ ਇਕ ਸਕੂਟੀ ’ਚ ਜ਼ੋਰਦਾਰ ਧਮਾਕਾ ਹੋਇਆ, ਜਿਸ ਨਾਲ ਕੈਂਪਸ ਦੀਆਂ ਕੰਧਾਂ ਤੱਕ ਹਿੱਲ ਗਈਆਂ। ਧਮਾਕੇ ਦੀ ਆਵਾਜ਼ ਲਗਪਗ ਡੇਢ ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ।

ਫ਼ਿਲਹਾਲ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ। ਇਕ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ, ਪਰ ਪਛਾਣ ਨਹੀਂ ਹੋ ਸਕੀ ਹੈ। ਸਕੂਟੀ ਚਾਲਕ ਨੂੰ ਵੀ ਪੁਲਿਸ ਨੇ ਹਿਰਾਸਤ ’ਚ ਲੈ ਲਿਆ ਹੈ। ਪੁੱਛਗਿੱਛ ਚੱਲ ਰਹੀ ਹੈ। ਗੜ੍ਹਾ ਇਲਾਕੇ ’ਚ ਰਹਿਣ ਵਾਲਾ ਸਕੂਟੀ ਚਾਲਕ ਗੁਰਪ੍ਰੀਤ ਸਿੰਘ ਫਲਿਪਕਾਰਟ ’ਚ ਕੰਮ ਕਰਦਾ ਹੈ। ਉਹ ਬੀਐੱਸਐੱਫ ਹੈੱਡਕੁਆਰਟਰ ਦੇ ਅੰਦਰ ਪਾਰਸਲ ਦੇਣ ਆਇਆ ਸੀ, ਪਰ ਹੈਲਮਟ ਨਾ ਹੋਣਕਾਰਨ ਉਸ ਨੂੰ ਅੰਦਰ ਨਹੀਂ ਜਾਣ ਦਿੱਤਾ ਗਿਆ।

ਇਸ ’ਤੇ ਬੀਐੱਸਐੱਫ ਹੈੱਡਕੁਆਰਟਰ ਤੋਂ ਲਗਪਗ 50 ਫੁੱਟ ਦੂਰ ਸਕੂਟੀ ਖੜ੍ਹੀ ਕਰ ਕੇ ਅੰਦਰ ਚਲਾ ਗਿਆ। ਇਸੇ ਦੌਰਾਨ ਸਕੂਟੀ ’ਚ ਤੇਜ਼ ਧਮਾਕਾ ਹੋਇਆ। ਗੁਰਪ੍ਰੀਤ ਬੀਐੱਸਐੱਫ ਤੋਂ ਸੇਵਾ ਮੁਕਤ ਮੁਲਾਜ਼ਮ ਕਸ਼ਮੀਰਾ ਸਿੰਘ ਦਾ ਪੁੱਤਰ ਹੈ। ਸਕੂਟੀ ਵੀ ਕਸ਼ਮੀਰਾ ਸਿੰਘ ਦੇ ਨਾਂ ’ਤੇ ਸੀ। ਧਮਾਕੇ ਦੇ ਸਮੇਂ ਕੋਲ ਹੀ ਮੌਜੂਦ ਸਬਜ਼ੀ ਮੰਡੀ ’ਚ ਉਸ ਸਮੇਂ ਕਾਫ਼ੀ ਭੀੜ ਸੀ। ਧਮਾਕੇ ਦੀ ਤੇਜ਼ ਆਵਾਜ਼ ਸੁਣਦੇ ਹੀ ਲੋਕ ਆਪਣੀ ਜਾਨ ਬਚਾਉਣ ਲਈ ਭੱਜੇ।

Khalistan Liberation Army Claims Responsibility For Blast Outside BSF Headquarters


Recommended News
Trending
Just Now