ਸੜਕ ਸੁਰੱਖਿਆ ‘ਤੇ ਕੜਾ ਪਹਿਰਾ: ਤਿੰਨ ਗੰਭੀਰ ਟਰੈਫਿਕ ਉਲੰਘਣਾਵਾਂ ਹੁਣ ਸਿੱਧੇ ਅਦਾਲਤੀ ਕਾਰਵਾਈ ਦੇ ਘੇਰੇ ਵਿੱਚ    ਸ਼ਾਰਟ ਸਰਕਿਟ ਨਾਲ ਮੱਚੀ ਤਬਾਹੀ: ਕੈਸ਼ਲ ਨਗਰ ਦੀ ਤਿੰਨ ਮੰਜ਼ਿਲਾ ਨਿਟਵੇਅਰ ਫੈਕਟਰੀ ਅੱਗ ਦੀ ਲਪੇਟ ਵਿੱਚ    ਤੰਗ ਗਲੀਆਂ ਵਿੱਚ ਉੱਚੀਆਂ ਇਮਾਰਤਾਂ ਦਾ ਵਧਦਾ ਜਾਲ: ਸੁਰੱਖਿਆ ਨਿਯਮਾਂ ਦੀ ਉਲੰਘਣਾ ‘ਤੇ ਗੰਭੀਰ ਸਵਾਲ    ਵੱਡੀ ਖਬਰ:- CM ਦਾ ਵੱਡਾ ਐਕਸ਼ਨ -ਸਾਬਕਾ ਮੰਤਰੀ ਲਾਲਜੀਤ ਭੁੱਲਰ ਗ੍ਰਿਫ਼ਤਾਰ    ਮੋਹਾਲੀ ਪੁਲਿਸ ਦੀ ਵੱਡੀ ਕਾਰਵਾਈ: ਪੌਣੇ ਤਿੰਨ ਕਿਲੋ ਅਫੀਮ ਸਮੇਤ ਸਪਲਾਇਰ ਨੂੰ ਕਾਬੂ ਕੀਤਾ    ਪੰਜਾਬ 'ਚ ਆਮ ਆਦਮੀ ਪਾਰਟੀ ਨਾਲ ਜੁੜੇ ਸਰਪੰਚ 'ਤੇ ਨਕਾਬਪੋਸ਼ ਹਮਲਾਵਰਾਂ ਦਾ ਜਾਨਲੇਵਾ ਹਮਲਾ, ਇਕ ਸਾਥੀ ਵੀ ਜ਼ਖ਼ਮੀ    "ਚੰਡੀਗੜ੍ਹ ਵਿੱਚ ਆਨਲਾਈਨ ਨਿਵੇਸ਼ ਠੱਗੀ ਦਾ ਘਟਨਾ: ਵੱਧ ਕਮਾਈ ਦਾ ਝਾਂਸਾ ਦੇ ਕੇ ਵਿਅਕਤੀ ਤੋਂ 25 ਲੱਖ ਰੁਪਏ ਠੱਗੇ"    "ਹਲਵਾਰਾ ਹਵਾਈ ਅੱਡੇ ਤੋਂ ਦਿੱਲੀ ਲਈ ਆਨਲਾਈਨ ਟਿਕਟ ਬੁਕਿੰਗ ਅਗਲੇ ਹਫ਼ਤੇ ਤੋਂ ਸ਼ੁਰੂ, ਉਦਯੋਗ ਮੰਤਰੀ ਅਰੋੜਾ ਨੇ ਕੀਤਾ ਐਲਾਨ"    "ਬਟਾਲਾ ਪੁਲਿਸ ਦੀ ਵੱਡੀ ਸਫਲਤਾ: ਗਾਂਧੀ ਚੌਂਕ 'ਚ ਨਾਕੇ ਦੌਰਾਨ ਕਾਰ ਵਿੱਚੋਂ 52 ਲੱਖ ਦੀ ਨਕਦੀ ਬਰਾਮਦ, ਪੁਲਿਸ ਪੁੱਛਗਿੱਛ ਕਰ ਰਹੀ ਹੈ"    "ਲੁਧਿਆਣਾ: ਧਾਂਦਰਾ ਰੋਡ 'ਤੇ ਮਹਿਲਾ ਤੋਂ ਸੋਨੇ ਦੀ ਚੇਨ ਸਨੈਚਿੰਗ, CCTV 'ਚ ਕੈਦ ਹੋਇਆ ਸ਼ੱਕੀ ਲੁਟੇਰਾ"   
ਧਮਾਕਿਆਂ ਨੂੰ ਰਾਜਨੀਤਕ ਰੰਗ ਦੇਣਾ ਮੰਦਭਾਗ: ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ
May 7, 2026
Giving-Political-Colour-To-Blast

Punjab Speaks Team / Punjab

ਲੁਧਿਆਣਾ 07 ਮਈ 2026 : ਬੀਐਸਐਫ ਅਤੇ ਆਰਮੀ ਕੈਂਪ ਦੇ ਬਾਹਰ ਬੀਤੀ ਰਾਤ ਹੋਏ ਧਮਾਕਿਆਂ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸੂਬਾ ਸਰਕਾਰ ’ਤੇ ਤਿੱਖਾ ਹਮਲਾ ਕਰਦਿਆਂ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਗੰਭੀਰ ਮਾਮਲੇ ਨੂੰ ਰਾਜਨੀਤਕ ਰੰਗ ਦੇਣਾ ਬਹੁਤ ਹੀ ਮੰਦਭਾਗਾ ਹੈ ਅਤੇ ਸਰਕਾਰ ਨੂੰ ਇਸਨੂੰ ਪੂਰੀ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ। ਇੱਕ ਬਿਆਨ ਜਾਰੀ ਕਰਦਿਆਂ ਬਿੱਟੂ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਇਹ ਕਹਿਣਾ ਕਿ ਧਮਾਕਿਆਂ ਦੇ ਪਿੱਛੇ ਭਾਜਪਾ ਦਾ ਹੱਥ ਹੈ, ਬਿਲਕੁਲ ਬੇਬੁਨਿਆਦ ਅਤੇ ਗਲਤ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੇ ਹਾਲ ਹੀ ਵਿੱਚ ਪੰਜ ਰਾਜਾਂ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਨੂੰ ਪੂਰੀ ਤਰ੍ਹਾਂ ਸ਼ਾਂਤੀਪੂਰਨ ਢੰਗ ਨਾਲ ਪੂਰਾ ਕੀਤਾ ਹੈ ਅਤੇ ਜਿੱਥੇ ਪਹਿਲਾਂ ਤਣਾਅਪੂਰਨ ਮਾਹੌਲ ਰਹਿੰਦਾ ਸੀ, ਉਥੇ ਵੀ ਚੋਣਾਂ ਅਮਨ-ਅਮਾਨ ਨਾਲ ਹੋਈਆਂ ਹਨ। ਬਿੱਟੂ ਨੇ ਚੁਣੌਤੀ ਦਿੰਦਿਆਂ ਕਿਹਾ ਕਿ ਜੇਕਰ ਭਗਵੰਤ ਮਾਨ ਅਨੁਸਾਰ ਸੱਚਮੁੱਚ ਭਾਜਪਾ ਇਸ ਘਟਨਾ ਲਈ ਜ਼ਿੰਮੇਵਾਰ ਹੈ ਤਾਂ ਉਨ੍ਹਾਂ ਖਿਲਾਫ ਜਾਂ ਪਾਰਟੀ ਖਿਲਾਫ ਮਾਮਲਾ ਦਰਜ ਕੀਤਾ ਜਾਵੇ। ਉਨ੍ਹਾਂ ਦੋਸ਼ ਲਗਾਇਆ ਕਿ ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਤੋਂ ਕਾਨੂੰਨ-ਵਿਵਸਥਾ ਦੀ ਸਥਿਤੀ ਕਾਫੀ ਖਰਾਬ ਹੋ ਚੁੱਕੀ ਹੈ ਅਤੇ ਦਹਸ਼ਤਗਰਦੀ ਤੱਤ ਮਾਹੌਲ ਨੂੰ ਪ੍ਰਭਾਵਿਤ ਕਰ ਰਹੇ ਹਨ। ਉਨ੍ਹਾਂ ਆਖਿਆ ਕਿ ਸੂਬਾ ਸਰਕਾਰ ਦਹਸ਼ਤਗਰਦਾਂ ’ਤੇ ਕਾਰਵਾਈ ਕਰਨ ਦੀ ਬਜਾਏ ਸਿਆਸੀ ਦੂਸ਼ਣਬਾਜੀ ਵਿੱਚ ਲੱਗੀ ਹੋਈ ਹੈ।



Giving Political Colour To Blasts Is Unfortunate Ravneet Bittu s Sharp Attack On Chief Minister Bhagwant Mann


Recommended News
Punjab Speaks ad image
Trending
Just Now