May 14, 2026
Punjab Speaks Team / Punjab
ਫ਼ਤਹਿਗੜ੍ਹ ਸਾਹਿਬ, 14 ਮਈ:
ਸੇਫ ਸਕੂਲ ਵਾਹਨ ਪਾਲਿਸੀ ਤਹਿਤ ਜ਼ਿਲ੍ਹਾ ਪੱਧਰੀ ਸਕੂਲ ਵਾਹਨ ਕਮੇਟੀ ਨੇ ਮਾਧੋਪੁਰ ਚੌਕ ਸਰਹਿੰਦ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿਖੇ ਅਚਨਚੇਤ 08 ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ। ਹਰਭਜਨ ਸਿੰਘ ਮਹਿਮੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਲਈ ਸੜਕ ਸੁਰੱਖਿਆ ਅਤਿ ਜਰੂਰੀ ਹੈ। ਸੜਕੀ ਨਿਯਮਾਂ ਦੀ ਪਾਲਣਾ ਨਾ ਕਰਨ ਅਤੇ ਲਾਪਰਵਾਹੀ ਕਾਰਣ ਸੜਕੀ ਹਾਦਸਿਆ ਵਿੱਚ ਵਾਧਾ ਹੁੰਦਾ ਹੈ ਜਿਸਦੇ ਲਈ ਸਮੇਂ ਸਮੇਂ ਦੇ ਸੇਫ਼ ਸਕੂਲ ਵਾਹਨ ਪਾਲਿਸੀ ਦੇ ਮੱਦੇਨਜ਼ਰ ਜਿੱਥੇ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾਂਦੀ ਹੈ, ਉਥੇ ਹੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਵਾਹਨਾਂ ਦੇ ਚਲਾਨ ਵੀ ਕੀਤੇ ਜਾਂਦੇ ਹਨ।
ਹਰਭਜਨ ਮਹਿਮੀ ਨੇ ਦੱਸਿਆ ਕਿ ਬਾਲ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬੱਚਿਆ ਦੇ ਮਾਪੇ ਉਹਨਾਂ ਨੂੰ ਛੋਟੀ ਉਮਰ ਵਿੱਚ ਵਾਹਨ ਚਲਾਉਣ ਦੀ ਇਜਾਜ਼ਤ ਨਾ ਦੇਣ ਅਤੇ ਜਿਹੜੀਆਂ ਸਕੂਲੀ ਬੱਸਾਂ ਵਿੱਚ ਬੱਚੇ ਸਫ਼ਰ ਕਰ ਰਹੇ ਹਨ, ਉਹ ਸੇਫ਼ ਸਕੂਲ ਵਾਹਨ ਪਾਲਿਸੀ ਮੁਤਾਬਿਕ ਨਿਯਮਾਂ ਨੂੰ ਪੂਰਾ ਹਨ ਦਾ ਵਿਸ਼ੇਸ ਧਿਆਨ ਰੱਖਣ।
ਚੈਕਿੰਗ ਦੌਰਾਨ ਪੁਲਿਸ ਵਿਭਾਗ ਤੋਂ ਆਏ ਟ੍ਰੈਫਿਕ ਮੁਲਾਜ਼ਮਾਂ ਨੇ ਦੱਸਿਆ ਕਿ ਸਕੂਲੀ ਬੱਸਾਂ ਵਿਚ ਸੀ.ਸੀ.ਟੀ.ਵੀ ਕੈਮਰੇ ਅਤੇ ਬੱਸ ਜਿਸ ਵਿੱਚ ਵਿਦਿਆਰਥਣਾਂ ਸਫ਼ਰ ਕਰ ਰਹੀਆਂ ਹੋਣ ਮਹਿਲਾ ਅਟੈਂਡੈਂਟ, ਫਸਟ ਏਡ ਬਾਕਸ, ਸਪੀਡ ਗਵਰਨਰ ਲਗਾਉਣਾ ਅਤਿ ਜਰੂਰੀ ਹੈ। ਚੈਕਿੰਗ ਦੌਰਾਨ ਖਾਮੀਆਂ ਮਿਲਣ ਵਾਲੇ ਵਾਹਨਾਂ ਦੇ 5 ਚਾਲਾਨ ਕੀਤੇ ਗਏ।
ਇਸ ਮੌਕੇ ਏ.ਆਰ.ਟੀ.ਓ ਮਨਿੰਦਰ ਸਿੰਘ, ਪਵਿੱਤਰ ਸਿੰਘ, ਮਨਜੋਧ ਸਿੰਘ ਸ਼ੋਸਲ ਵਰਕਰ, ਚਾਈਲਡ ਲਾਈਨ ਨਵਜੋਤ ਸਿੰਘ ਅਤੇ ਹੋਰ ਵਰਕਰ ਹਾਜ਼ਰ ਸਨ।
Sudden Checking Of 08 School Vehicles At Madhopur Chowk Sirhind District Fatehgarh Sahib